Advertisment

ਕਿਸਾਨਾਂ ਦੇ ਤੰਬੂਆਂ 'ਚ ਲੱਗੀ ਭਿਆਨਕ ਅੱਗ, ਸਾਜਿਸ਼ ਦਾ ਜਤਾਇਆ ਜਾ ਰਿਹਾ ਖ਼ਦਸ਼ਾ

author-image
Jagroop Kaur
New Update
ਕਿਸਾਨਾਂ ਦੇ ਤੰਬੂਆਂ 'ਚ ਲੱਗੀ ਭਿਆਨਕ ਅੱਗ, ਸਾਜਿਸ਼ ਦਾ ਜਤਾਇਆ ਜਾ ਰਿਹਾ ਖ਼ਦਸ਼ਾ
Advertisment
ਸੋਨੀਪਤ ਕੁੰਡਲੀ ਬਾਰਡਰ 'ਤੇ ਚੱਲ ਰਹੇ ਅੰਦੋਲਨ 'ਚ ਉਸ ਸਮੇਂ ਅਫਰਾ-ਤਫਰੀ ਮੱਚ ਗਈ, ਜਦੋਂ ਢਾਬੇ ਨੇੜੇ ਚਾਰ ਝੌਪੜੀਆਂ 'ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਢਾਬੇ ਨੇੜੇ ਬਣੀਆਂ 4 ਝੌਪੜੀਆਂ ਸੜ ਕੇ ਸਵਾਹ ਹੋ ਗਈਆਂ। ਝੌਪੜੀਆਂ 'ਚ ਰੱਖਿਆ ਸਾਮਾਨ ਵੀ ਸੜ ਗਿਆ। ਹਾਲਾਂਕਿ, ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੋਨੀਪਤ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਕਾਫ਼ੀ ਸਖਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਪੜ੍ਹੋ ਹੋਰ ਖ਼ਬਰਾਂ : 
Advertisment
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਜਾ ਸਕਦੀਆਂ ਹਨ ਮੁਲਤਵੀ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਕੁਮਾਰ ਨੇ ਦੱਸਿਆ ਕਿ ਢਾਬੇ ਨੇੜੇ ਝੌਪੜੀਆਂ 'ਚ ਅੱਗ ਲੱਗੀ ਹੋਈ ਸੀ। ਜੋ ਵੀ ਸ਼ਿਕਾਇਤ ਮਿਲੇਗੀ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨ ਲੀਡਰਾਂ ਤੇ ਹੋਰ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਸਰਕਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਸਾਡੀ ਲਹਿਰ ਨੂੰ ਤੋੜਨਾ ਚਾਹੁੰਦੀ ਹੈ ਤੇ ਸਰਕਾਰ ਦੇ ਇਸ਼ਾਰੇ 'ਤੇ ਕੁਝ ਸ਼ਰਾਰਤੀ ਅਨਸਰਾਂ ਨੇ ਝੌਪੜੀਆਂ ਵਿੱਚ ਅੱਗ ਲਗਾਈ ਹੈ। SONIPAT_KISAN_PROTESTਪੜ੍ਹੋ ਹੋਰ ਖ਼ਬਰਾਂ : ਇਸ ਸੂਬੇ ‘ਚ ਅੱਜ ਤੋਂ 15 ਦਿਨਾਂ ਲਈ ਲੱਗਿਆ ਲਾਕਡਾਊਨ ਵਰਗਾ ਕਰਫ਼ਿਊਸਿਰਸਾ ਨੇ ਦੱਸਿਆ ਕਿ ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਤੇ ਪੁਲਿਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਇਹ ਵੇਖ ਕੇ ਇੰਝ ਲੱਗ ਰਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਸਾਜਿਸ਼ ਰਚ ਰਹੀ ਹੈ। ਪ੍ਰਦਰਸ਼ਨਕਾਰੀ ਮਹਿਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਸੀਂ ਇਨ੍ਹਾਂ ਘਟਨਾਵਾਂ ਤੋਂ ਨਹੀਂ ਡਰਦੇ ਤੇ ਇਹ ਮੰਗਾਂ ਪੂਰੀਆਂ ਹੋਣ ਤੱਕ ਇਹ ਕਿਸਾਨ ਅੰਦੋਲਨ ਜਾਰੀ ਨਹੀਂ ਰਹੇਗਾ।-
fire farmer-protest kisan-andolan tikkri-border burnt-farmers-tant-house
Advertisment

Stay updated with the latest news headlines.

Follow us:
Advertisment