Advertisment

ਦਿੱਲੀ ਵਿਚ 3 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ

author-image
Riya Bawa
Updated On
New Update
ਦਿੱਲੀ ਵਿਚ 3 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ
Advertisment
publive-image
Advertisment
ਨਵੀਂ ਦਿੱਲੀ - ਦਿੱਲੀ ਦੇ ਪੁਰਾਣੀ ਸੀਮਾਪੁਰੀ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਤਿੰਨ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਛੱਤ 'ਤੇ ਮਿਲੀਆਂ। publive-image ਜਾਣਕਾਰੀ ਮੁਤਾਬਕ ਅੱਗ ਅੱਜ ਤੜਕੇ 4 ਵਜੇ ਲੱਗੀ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। publive-image ਮ੍ਰਿਤਕਾਂ ਦੀ ਪਛਾਣ ਹੋਰੀ ਲਾਲ, ਰੀਨਾ, ਆਸ਼ੂ ਅਤੇ ਰਾਧਿਕਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸਾਰਿਆਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
Advertisment
  ਦੱਸ ਦੇਈਏ ਕਿ ਉੱਤਰ ਪੂਰਬੀ ਦਿੱਲੀ ਦੇ ਹਰਸ਼ ਵਿਹਾਰ ਵਿੱਚ ਕਰੀਬ ਦੋ ਹਫ਼ਤੇ ਪਹਿਲਾਂ ਇੱਕ ਪੇਪਰ ਰੋਲ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ ਸੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਤਿੰਨ ਘੰਟੇ ਦਾ ਸਮਾਂ ਲੱਗਾ। ਹਾਲਾਂਕਿ ਖੁਸ਼ਕਿਸਮਤੀ ਨਾਲ ਇਸ ਹਾਦਸੇ 'ਚ ਕੋਈ ਜ਼ਖਮੀ ਨਹੀਂ ਹੋਇਆ। ਇਸ ਤੋਂ ਪਹਿਲਾਂ ਪੂਰਬੀ ਦਿੱਲੀ ਦੇ ਸ਼ਕਰਪੁਰ ਸਥਿਤ ਇੱਕ ਗੈਸਟ ਹਾਊਸ ਵਿੱਚ ਅੱਗ ਲੱਗ ਗਈ ਸੀ। publive-image publive-image -PTC News-
delhi fire building
Advertisment

Stay updated with the latest news headlines.

Follow us:
Advertisment