ਜੰਮੂ ਕਸ਼ਮੀਰ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸਿ਼ਸ਼ ਨਾਕਾਮ, 1 ਢੇਰ, ਇੱਕ ਗ੍ਰਿਫ਼ਤਾਰ
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੇ ਜੰਮੂ -ਕਸ਼ਮੀਰ ਦੇ ਉੜੀ 'ਚ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੂਤਰਾਂ ਦਾ ਕਹਿਣਾ ਹੈ ਕਿ ਜੰਮੂ -ਕਸ਼ਮੀਰ ਦੇ ਉੜੀ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਅੱਤਵਾਦੀ ਨੂੰ ਫੌਜ ਨੇ ਫੜ ਲਿਆ।
ਇਸ ਦੌਰਾਨ ਫੌਜੀਆਂ ਨੇ ਆਪਰੇਸ਼ਨ ਵਿੱਚ ਦੂਜੇ ਅੱਤਵਾਦੀ ਨੂੰ ਮਾਰ ਦਿੱਤਾ ਹੈ। ਫ਼ੌਜ ਨੇ ਘੁਸਪੈਠ ਦੀਆਂ ਤਿੰਨ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪਿਛਲੇ ਇੱਕ ਹਫ਼ਤੇ ਵਿੱਚ ਉੜੀ ਅਤੇ ਰਾਮਪੁਰ ਸੈਕਟਰਾਂ ਵਿੱਚ ਕਈ ਆਪਰੇਸ਼ਨ ਕੀਤੇ ਹਨ।
ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਕੱਲ੍ਹ ਇੱਕ ਲਾਈਵ ਆਪਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ ਅਤੇ ਇੱਕ ਹੋਰ ਪਾਕਿਸਤਾਨੀ ਅੱਤਵਾਦੀ ਫੜਿਆ ਗਿਆ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਫੌਜ ਨੇ ਤਿੰਨ ਘੁਸਪੈਠੀਆਂ ਨੂੰ ਮਾਰ ਦਿੱਤਾ ਸੀ। ਉਨ੍ਹਾਂ ਕੋਲੋਂ ਪੰਜ ਏਕੇ ਰਾਈਫਲਾਂ ਅਤੇ 70 ਗ੍ਰਨੇਡਾਂ ਸਮੇਤ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਸੀ।One terrorist neutralised by Indian Army in the Uri sector, Jammu and Kashmir, while another surrendered before the troops during the operation: Sources — ANI (@ANI) September 28, 2021