Fri, Apr 26, 2024
Whatsapp

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

Written by  Jagroop Kaur -- June 16th 2021 12:34 PM
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

ਜੰਮੂ ਕਸ਼ਮੀਰ ਵਿਚ ਸ੍ਰੀਨਗਰ ਦੇ ਨੌਗਾਓਂ ਵਿਚ ਪਿਛਲੇ ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ਵਿਚ ਇੱਕ ਅੱਤਵਾਦੀ ਮਾਰਿਆ ਗਿਆ ਹੈ, ਜਿਸ ਦੀ ਪਛਾਣ ਅਜੇ ਪਤਾ ਨਹੀਂ ਹੋ ਸਕੀ ।Encounter in Jammu & Kashmir's Wagoora: 1 terrorist killed, Read More : ਰਾਹਤ ਦੀ ਖ਼ਬਰ : ਪਿਛਲੇ 24 ਘੰਟਿਆਂ ‘ਚ 1.07 ਲੱਖ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ,62,176 ਆਏ ਨਵੇਂ ਮਾਮਲੇ ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਬਾਹਰੀ ਖੇਤਰ 'ਚ ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਦੀ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ 'ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਜਵਾਨਾਂ ਨੇ ਬੁੱਧਵਾਰ ਤੜਕੇ ਸ਼ਹਿਰ ਦੇ ਬਾਹਰੀ ਖੇਤਰ ਨੌਗਾਮ ਦੇ ਵਗੂਰਾ 'ਚ ਸਾਂਝੇ ਰੂਪ ਨਾਲ ਤਲਾਸ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ।  

Read More : ਪੰਜਾਬ ‘ਚ ਕੋਰੋਨਾ ਦੇ ਇੰਨੇ ਨਵੇਂ ਮਾਮਲੇ, 38 ਲੋਕਾਂ ਦੀ ਗਈ… ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਫ਼ੋਰਸਾਂ ਦੇ ਜਵਾਨ ਖੇਤਰ ਨੂੰ ਸੀਲ ਕਰਦੇ ਹੋਏ ਅੱਗੇ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਅੱਤਵਾਦੀਆਂ ਨੂੰ ਖੇਤਰ ਤੋਂ ਦੌੜਨ ਤੋਂ ਰੋਕਣ ਲਈ ਸੁਰੱਖਿਆ ਫ਼ੋਰਸ ਦੇ ਐਡੀਸ਼ਨਲ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਕ ਹੋਰ ਅੱਤਵਾਦੀ ਹਾਲੇ ਵੀ ਇਲਾਕੇ 'ਚ ਮੌਜੂਦ ਹੈ। ਅੰਤਿਮ ਰਿਪੋਰਟ ਆਉਣ ਤੱਕ ਸੁਰੱਖਿਆ ਫ਼ੋਰਸਾਂ ਦੀ ਮੁਹਿੰਮ ਜਾਰੀ ਸੀ।

Top News view more...

Latest News view more...