ਅੱਤਵਾਦੀ ਸੰਗਠਨ ਜੈਸ਼ ਨੇ ਪੰਜਾਬ ਦੇ ਰੇਲਵੇ ਸਟੇਸ਼ਨਾਂ ਤੇ ਮੁੱਖ ਮੰਤਰੀ ਨੂੰ ਉਡਾਉਣ ਦੀ ਦਿੱਤੀ ਧਮਕੀ

By Shanker Badra - September 20, 2019 6:09 pm

ਅੱਤਵਾਦੀ ਸੰਗਠਨ ਜੈਸ਼ ਨੇ ਪੰਜਾਬ ਦੇ ਰੇਲਵੇ ਸਟੇਸ਼ਨਾਂ ਤੇ ਮੁੱਖ ਮੰਤਰੀ ਨੂੰ ਉਡਾਉਣ ਦੀ ਦਿੱਤੀ ਧਮਕੀ:ਫਿਰੋਜ਼ਪੁਰ : ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਇੱਕ ਚਿੱਠੀ ਰਾਹੀਂ ਪੰਜਾਬ ਦੇ ਰੇਲਵੇ ਸਟੇਸ਼ਨ ਅਤੇ ਧਾਰਿਮਕ ਸਥਾਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਉਥੇ ਹੀ ਫਿਰੋਜਪੁਰ ਰੇਲਵੇ ਨੂੰ ਭੇਜੇ ਪੱਤਰ ਵਿਚ ਜੰਮੂ ਦੇ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਰੇਲਵੇ ਸੁਰੱਖਿਆ ਬਲ ਨੇ ਚੌਕਸੀ ਵਧਾ ਦਿੱਤੀ ਹੈ।

Terrorist organization Jaish-e-Mohammed Railways station And Punjab CM Threat ਅੱਤਵਾਦੀ ਸੰਗਠਨ ਜੈਸ਼ ਨੇ ਪੰਜਾਬ ਦੇ ਰੇਲਵੇ ਸਟੇਸ਼ਨ ਤੇ ਮੁੱਖ ਮੰਤਰੀ ਨੂੰ ਉਡਾਉਣ ਦੀ ਦਿੱਤੀ ਧਮਕੀ

ਮਿਲੀ ਜਾਣਕਾਰੀ ਮੁਤਾਬਕ ਹਿੰਦੀ 'ਚ ਲਿਖੀ ਚਿੱਠੀ 'ਚ 8 ਅਕਤੂਬਰ ਨੂੰ ਫਿਰੋਜ਼ਪੁਰ ਛਾਉਣੀ, ਬਠਿੰਡਾ, ਫਗਵਾੜਾ ਸਮੇਤ ਕਈ ਸਟੇਸ਼ਨਾਂ ਨੂੰ ਅਤੇ 28 ਅਕਤੂਬਰ ਨੂੰ ਪੰਜਾਬ ਦੇ ਕਈ ਮਸ਼ਹੂਰ ਇਤਿਹਾਸਕ ਗੁਰਦੁਆਰਿਆਂ ਅਤੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਨਾਂ ਹੇਠ ਕਿਸੇ ਮਸੂਦ ਅਹਿਮਦ ਏਰੀਆ ਕਮਾਂਡਰ ਦੇ ਦਸਤਖਤਾਂ ਵਾਲੀ ਚਿੱਠੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੰਮੂ-ਕਸ਼ਮੀਰ ਦੇ ਗਵਰਨਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ।

Terrorist organization Jaish-e-Mohammed Railways station And Punjab CM Threat ਅੱਤਵਾਦੀ ਸੰਗਠਨ ਜੈਸ਼ ਨੇ ਪੰਜਾਬ ਦੇ ਰੇਲਵੇ ਸਟੇਸ਼ਨ ਤੇ ਮੁੱਖ ਮੰਤਰੀ ਨੂੰ ਉਡਾਉਣ ਦੀ ਦਿੱਤੀ ਧਮਕੀ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ਼੍ਰੋਮਣੀ ਅਕਾਲੀ ਦਲ ਨੇ ਸਿੱਧੂ ਮੂਸੇਵਾਲਾ ਦੇ ਗੀਤ ‘ਤੇ ਤੁਰੰਤ ਪਾਬੰਦੀ ਲਾਉਣ ਅਤੇ ਉਸ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ

ਇਸ ਦੌਰਾਨ ਜੀਆਰਪੀ ਥਾਣਾ ਫਿਰੋਜ਼ਪੁਰ ਦੇ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਚਿੱਠੀ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਗੱਡੀਆਂ ਅਤੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹਰ ਸਾਲ ਤਿਉਹਾਰਾਂ ਦੇ ਦਿਨਾਂ 'ਚ ਅਜਿਹੀ ਧਮਕੀ ਭਰੀ ਚਿੱਠੀ ਪਹਿਲਾਂ ਵੀ ਕਈ ਵਾਰ ਮਿਲ ਚੁੱਕੀ ਹੈ।
-PTCNews

adv-img
adv-img