Mon, Jun 16, 2025
Whatsapp

ਸ੍ਰੀਨਗਰ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ, 2 ਜਵਾਨ ਸ਼ਹੀਦ

Reported by:  PTC News Desk  Edited by:  Shanker Badra -- February 19th 2021 04:23 PM
ਸ੍ਰੀਨਗਰ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ, 2 ਜਵਾਨ ਸ਼ਹੀਦ

ਸ੍ਰੀਨਗਰ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ, 2 ਜਵਾਨ ਸ਼ਹੀਦ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ੍ਰੀਨਗਰ ਜ਼ਿਲ੍ਹੇ ਦੇ ਬਾਰਾਜ਼ੂਲਾ ਇਲਾਕੇ 'ਚ ਅੱਜ ਅੱਤਵਾਦੀਆਂ ਨੇ ਪੁਲਿਸ ਪਾਰਟੀ 'ਤੇ ਹਮਲਾ ਕੀਤਾ ਹੈ। ਇਸ ਅੱਤਵਾਦੀ ਘਟਨਾ ਵਿਚ 2 ਪੁਲਿਸ ਜਵਾਨ ਸ਼ਹੀਦ ਹੋ ਗਏ ਹਨ। ਜਿਸ ਤੋਂ ਬਾਅਦ ਅੱਤਵਾਦੀਆਂ ਦੀ ਤਲਾਸ਼ ਵਿਚ ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ। ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲੇ ਨੂੰ ਲੈ ਕੇ ਦਿੱਲੀ ਪੁਲੀਸ ਨੇ ਇੰਦਰਜੀਤ ਨਿੱਕੂ ,ਲੱਖਾ ਸਿਧਾਣਾ ਸਮੇਤ ਕਈ ਤਸਵੀਰਾਂ ਕੀਤੀਆਂ ਜਾਰੀ [caption id="attachment_476207" align="aligncenter" width="300"]Terrorists attacked a police party in Barzulla area of district Srinagar, 2 jawans killed ਸ੍ਰੀਨਗਰ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ, 2 ਜਵਾਨ ਸ਼ਹੀਦ[/caption] ਦਰਅਸਲ 'ਚ ਅੱਤਵਾਦੀਆਂ ਨੇ ਪੁਲਿਸ ਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ, ਜਿਸ ਦੌਰਾਨ ਦੋ ਪੁਲਿਸ ਮੁਲਾਜ਼ਮ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਜ਼ਖ਼ਮੀ ਮੁਲਾਜ਼ਮਾਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ, ਜਿੱਥੇ ਕਿ ਉਨ੍ਹਾਂ ਨੇ ਦਮ ਤੋੜ ਦਿੱਤਾ ਹੈ। [caption id="attachment_476206" align="aligncenter" width="300"]Terrorists attacked a police party in Barzulla area of district Srinagar, 2 jawans killed ਸ੍ਰੀਨਗਰ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ, 2 ਜਵਾਨ ਸ਼ਹੀਦ[/caption] ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੀ ਰਾਤ ਤੋਂ ਚੱਲ ਰਹੀ ਮੁਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕੀਤਾ ਹੈ। ਇਹਨਾਂ ਅੱਤਵਾਦੀਆਂ ਕੋਲੋਂ ਗੋਲਾ-ਬਾਰੂਦ ਬਰਾਮਦ ਕੀਤੇ ਗਏ ਸਨ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਹੈ, ਜਿਸ ਵਿਚ ਵਿਅਕਤੀ ਨੂੰ ਸ਼ਰੇਆਮ ਗੋਲੀਆਂ ਚਲਾਉਂਦੇ ਦੇਖਿਆ ਜਾ ਸਕਦਾ ਹੈ। [caption id="attachment_476205" align="aligncenter" width="299"]Terrorists attacked a police party in Barzulla area of district Srinagar, 2 jawans killed ਸ੍ਰੀਨਗਰ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ, 2 ਜਵਾਨ ਸ਼ਹੀਦ[/caption] ਪੜ੍ਹੋ ਹੋਰ ਖ਼ਬਰਾਂ : ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਕਤਲ ਦੀ ਜ਼ਿੰਮੇਵਾਰੀ ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਬੁੜਗਾਮ ਅਤੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ ਸੀ। ਇਸ ਦੌਰਾਨ ਬੁੜਗਾਮ ਮੁਠਭੇੜ ਵਿਚ ਇਕ ਐਸਪੀਓ ਮੁਹੰਮਦ ਅਲਤਾਫ਼ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਇਕ ਜਵਾਨ ਮਨਜ਼ੂਰ ਅਹਿਮਦ ਜ਼ਖਮੀ ਹੋ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...

PTC NETWORK