ਜੰਮੂ -ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀ ਹਮਲਾ, ਇਕ ਪੁਲਿਸ ਮੁਲਾਜ਼ਮ ਢੇਰ

By Riya Bawa - September 17, 2021 7:09 pm

ਜੰਮੂ -ਕਸ਼ਮੀਰ: ਜੰਮੂ -ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਜਾਨ ਚਲੀ ਗਈ ਹੈ। ਪੁਲਿਸ ਮੁਲਾਜ਼ਮ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਗਿਆ, ਪਰ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਫਿਲਹਾਲ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਹ ਅੱਤਵਾਦੀ ਹਮਲਾ ਕੁਲਗਾਮ ਦੇ ਵਨਪੋਹ ਇਲਾਕੇ ਦਾ ਦੱਸਿਆ ਜਾ ਰਿਹਾ ਹੈ।

Jammu and Kashmir: Hizbul Mujahideen terrorist held by security forces in Awantipora

ਇੱਥੇ ਅੱਤਵਾਦੀਆਂ ਨੇ ਬੰਤੂ ਸ਼ਰਮਾ ਨਾਂ ਦੇ ਰੇਲਵੇ ਪੁਲਿਸ ਕਰਮਚਾਰੀ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਾਦਸੇ ਵਿੱਚ ਬੰਤੂ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਅੱਤਵਾਦੀ ਕਿਸ ਸੰਗਠਨ ਨਾਲ ਸਬੰਧਤ ਸਨ, ਕਿੰਨੇ ਅੱਤਵਾਦੀਆਂ ਨੇ ਇਹ ਹਮਲਾ ਕੀਤਾ ਸੀ।

-PTC News

adv-img
adv-img