Tue, May 7, 2024
Whatsapp

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ

Written by  Shanker Badra -- June 28th 2019 06:05 PM
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ:ਸੰਗਰੂਰ : ਟੈੱੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਅੱਜ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕ ਸਵੇਰੇ 8 ਵਜੇ ਤੋਂ ਇਥੇ ਡਟੇ ਹੋਏ ਸਨ। ਤੇਜ਼ ਧੁੱਪ, ਗਰਮੀ ਅਤੇ ਸਖ਼ਤ ਪੁਲਿਸ ਪ੍ਰਬੰਧ ਦੇ ਬਾਵਜੂਦ ਬੇਰੁਜ਼ਗਾਰ ਨੌਜਵਾਨਾਂ ਮੰਤਰੀ ਦੀ ਕੋਠੀ ਅੱਗੇ ਡਟੇ ਰਹੇ। ਆਖ਼ਿਰ ਬਾਅਦ ਦੁਪਹਿਰ 3 ਵਜੇ ਵਿਜੈਇੰਦਰ ਸਿੰਗਲਾ ਨੇ ਯੂਨੀਅਨ ਆਗੂਆਂ ਨਾਲ ਫੋਨ ਰਾਹੀਂ ਸੋਮਵਾਰ , 1 ਜੁਲਾਈ ਨੂੰ ਚੰਡੀਗੜ੍ਹ ਸਕੱਤਰੇਤ ਵਿਖੇ ਪੈੱਨਲ ਮੀਟਿੰਗ ਕਰਨ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਨ ਦੀ ਅਪੀਲ ਕੀਤੀ, ਇਸ ਦੇ ਨਾਲ ਹੀ ਮੰਤਰੀ ਦੇ ਨਿੱਜੀ ਸਹਾਇਕ ਨੇ ਬੇਰੁਜ਼ਗਾਰਾਂ ਦੇ ਧਰਨੇ 'ਚ ਆ ਕੇ ਰਸਮੀ ਐਲਾਨ ਕੀਤਾ, ਜਿਸ ਉਪਰੰਤ ਬੇਰੁਜ਼ਗਾਰ ਅਧਿਆਪਕਾਂ ਨੇ ਆਪਸੀ ਸਹਿਮਤੀ ਉਪਰੰਤ ਧਰਨਾ ਚੁੱਕ ਲਿਆ ਗਿਆ। [caption id="attachment_312560" align="aligncenter" width="300"]TET Pass Unemployed BED Teacher Union Education Minister Home Protest ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ[/caption] ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਤਰੀ ਨੇ ਪੈੱਨਲ ਮੀਟਿੰਗ 'ਚ ਮੰਗਾਂ ਪ੍ਰਤੀ ਗੰਭੀਰਤਾ ਨਾ ਵਿਖਾਈ ਤਾਂ 8 ਜੁਲਾਈ ਤੋਂ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 21 ਜੂਨ ਨੂੰ ਮੰਤਰੀ ਦੇ ਨਿੱਜੀ ਸਹਾਇਕ ਸੰਦੀਪ ਗਰਗ ਨੇ ਹਫ਼ਤੇ ਦੇ ਅੰਦਰ -ਅੰਦਰ ਸਿੱਖਿਆ ਮੰਤਰੀ ਨਾਲ ਪੈੱਨਲ ਮੀਟਿੰਗ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਵਾਅਦਾ ਖਿਲਾਫੀ ਤੋਂ ਬੇਰੁਜ਼ਗਾਰ ਅਧਿਆਪਕ ਭੜਕੇ ਹੋਏ ਸਨ।ਇਸ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਨੌਜਵਾਨ ਸਮਾਜ ਦਾ ਗਤੀਸ਼ੀਲ ਹਿੱਸਾ ਹੁੰਦੇ ਹਨ, ਸਮਾਜ ਦੀ ਤਰੱਕੀ ਨੌਜਵਾਨ ਸ਼ਕਤੀ 'ਤੇ ਨਿਰਭਰ ਕਰਦੀ ਹੈ ਪ੍ਰੰਤੂ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵੱਡਾ ਹਿੱਸਾ ਬੇਰੁਜ਼ਗਾਰੀ ਦਾ ਸ਼ਿਕਾਰ ਹੈ, ਸਰਕਾਰ ਦਾ ਫਰਜ਼ ਬਣਦਾ ਹੈ ਕਿ ਯੋਗਤਾ ਮੁਤਾਬਿਕ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਏ। [caption id="attachment_312561" align="aligncenter" width="300"]TET Pass Unemployed BED Teacher Union Education Minister Home Protest ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ[/caption] ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਦੇ ਵਪਾਰੀਕਰਨ ਦੀਆਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ’ਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਅਮਰਵੇਲ੍ਹ ਦੀ ਤਰ੍ਹਾਂ ਵਧਦੀ ਹੀ ਜਾ ਰਹੀ।ਉਨ੍ਹਾਂ ਕਿਹਾ ਕਿ ਅੱਜ ਬੀਐਡ ਟੈੱਟ ਪਾਸ 50,000 ਬੇਰੁਜ਼ਗਾਰ ਅਧਿਆਪਕਾਂ ਦੀ ਰੈਗੂਲਰ ਭਰਤੀ ਨਹੀਂ ਕੀਤੀ ਜਾ ਰਹੀ, ਸਗੋਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ।ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਨੌਜਵਾਨ ਨੂੰ ਰੁਜ਼ਗਾਰ ਦੀ ਗਾਰੰਟੀ ਕੀਤੀ ਜਾਵੇਗੀ ਪਰ ਅੱਜ ਸਰਕਾਰ ਆਪਣੇ ਵਾਅਦੇ ਭੱਜ ਚੁੱਕੀ ਹੈ। [caption id="attachment_312559" align="aligncenter" width="300"]TET Pass Unemployed BED Teacher Union Education Minister Home Protest ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅੰਮ੍ਰਿਤਸਰ :ਗੁਰਜੀਤ ਔਜਲਾ ਦੇ ਨਿੱਜੀ ਸਹਾਇਕ ਦੀ ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਅਸਲ ਵਿੱਚ ਸਰਕਾਰ ਨੇ ਜੋ ਪਬਲਿਕ ਸੈਕਟਰ ਦਾ ਭੋਗ ਪਾਉਣ ਦੀਆਂ ਨੀਤੀ 1991 ਵਿੱਚ ਅਪਣਾਈਆਂ ਹਨ, ਉਨ੍ਹਾਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ਅੰਦਰ ਬੇਰੁਜ਼ਗਾਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਤੇ ਨੌਜਵਾਨ ਬੇਰੁਜ਼ਗਾਰੀ ਦੇ ਆਲਮ ਵਿੱਚ ਬੇਚੈਨੀ ਦਾ ਸ਼ਿਕਾਰ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਿੱਜੀਕਰਨ ਉਦਾਰੀਕਰਨ ਦੀਆਂ ਨੀਤੀਆਂ ਦੇ ਤਹਿਤ ਦੇਸ਼ ਦਾ ਦਿਵਾਲਾ ਕੱਢਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਿਊਬਾ ਵਰਗੇ ਦੇਸ਼ਾਂ ਅੰਦਰ ਹਰੇਕ ਵਿਅਕਤੀ ਲਈ ਪੜ੍ਹਾਈ ਮੁਫ਼ਤ ਹੈ, ਪਰ ਭਾਰਤ ’ਚ ਸਰਕਾਰੀ ਸਕੂਲਾਂ-ਕਾਲਜਾਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸ ਖ਼ਿਲਾਫ਼ ਅਧਿਆਪਕਾਂ ਨੂੰ ਆਪਣੇ ਸੰਘਰਸ਼ ਤਿੱਖੇ ਕਰਨੇ ਪੈਣਗੇ।ਤਜਿੰਦਰ ਬਠਿੰਡਾ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅੱਗੇ ਆਉਣਾ ਚਾਹੀਦਾ ਹੈ।ਭਰਾਤਰੀ ਜਥੇਬੰਦੀਆਂ ਵੱਲੋਂ ਐਸ.ਐਸ.ਏ ਰਮਸਾ ਯੂਨੀਅਨ ਦੇ ਰਜਿੰਦਰ ਮੂਲੋਵਾਲ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਰਸ਼ਪਿੰਦਰ ਜ਼ਿੰਮੀ ਨੇ ਵੀ ਸਹਿਯੋਗ ਦਾ ਵਾਅਦਾ ਕੀਤਾ। -PTCNews


Top News view more...

Latest News view more...