ਮੁੱਖ ਖਬਰਾਂ

ਕੋਰੋਨਾ ਨਿਯਮਾਂ ਦੀਆਂ ਧਜੀਆਂ ਉਡਾਉਂਦੀ ਬਾਘਾ ਪੁਰਾਣਾ 'ਚ 'ਆਪ' ਦੀ ਰੈਲੀ, ਕੀਤੇ ਗਏ ਵੱਡੇ -ਵੱਡੇ ਦਾਅਵੇ

By Jagroop Kaur -- March 21, 2021 4:18 pm -- Updated:March 21, 2021 4:25 pm

ਮੋਗਾ ਦੇ ਬਾਘਾ ਪੁਰਾਣਾ ਵਿਖੇ ਅੱਜ ਆਮ ਆਦਮੀ ਪਾਰਟੀ ਵਲੋਂ ਕਿਸਾਨ ਮਹਾ ਸੰਮੇਲਨ ਕੀਤਾ ਜਾ ਰਿਹਾ ਹੈ। ਇਸ ਵਿਚ ਪਾਰਟੀ ਦੀ ਵੱਡੀ ਲੀਡਰਸ਼ਿਪ ਮੌਜੂਦ ਰਹੇਗੀ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ ਕੇਜਰੀਵਾਲ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਪਹੁੰਚੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਕੇਜਰੀਵਾਲ ਨੂੰ ਲੈਣ ਲਈ ਹਵਾਈ ਅੱਡੇ ’ਤੇ ਪਹੁੰਚੇ ।

ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ ‘ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਬਾਘਾਪੁਰਾਣਾ ’ਚ ਆਮ ਆਦਮੀ ਪਾਰਟੀ ਦਾ ਕਿਸਾਨ ਮਹਾ-ਸੰਮੇਲਨ ਸ਼ੁਰੂ ਹੋ ਚੁੱਕਾ ਹੈ। ਇਸ ਰੈਲੀ ’ਚ ਪੰਜਾਬੀ ਗਾਇਕਾ ਅਤੇ ਪੰਜਾਬ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਬਲਜਿੰਦਰ ਕੌਰ ਅਤੇ ਹਰਪਾਲ ਚੀਮਾ ਵੱਲੋਂ ਜਨਤਾ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਅਸੀਂ ਇਸ ਦੇਸ਼ ਦੇ ਰਾਜੇ ਹਾਂ ਇਸ ਦੇਸ਼ ਨੂੰ ਆਜ਼ਾਦੀ ਦਵਾਉਣ ਵਾਲੇ ਪੰਜਾਬੀ ਹਨ।Farmers agitation not only Punjab but entire country said Arvind Kejriwal in Baghapurana rally

Read more : 31 ਮਾਰਚ ਤੋਂ ਪਹਿਲਾਂ ਖ਼ਤਮ ਕਰ ਲਵੋ ਇਹ ਜ਼ਰੂਰੀ ਕੰਮ ,  ਨਹੀਂ ਤਾਂ ਪੈ ਸਕਦਾ ਹੈ ਵੱਡਾ ਘਾਟਾ  

ਉਨ੍ਹਾਂ ਕਿਹਾ ਕਿ 47 ਦੇਖ ਲਈ 84 ਦੇਖ ਲਈ ਪਰ ਸੱਟਾਂ ਅੱਜ ਵੀ ਤਾਜ਼ੀਆਂ ਹਨ।ਪਰ ਸੱਟਾਂ ਅਜੇ ਭਰੀਆਂ ਨਹੀਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਬੱਤ ਦਾ ਭਲਾ ਮੰਗਣ ਵਾਲੇ ਹਾਂ ਪਰ ਜਦੋਂ ਅਸੀਂ ਖੜ੍ਹ ਕੇ ਅੜ੍ਹ ਜਾਈਏ ਤਾਂ ਅਸੀਂ ਵੱਡੇ-ਵੱਡਿਆਂ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅੰਦੋਲਨ ’ਚੋਂ ਨਿਕਲੀ ਪਾਰਟੀ ਹੈ। ਜਾਨੂੰਨ ਹੈ ਲੋਕਾਂ ਦੀ ਸੇਵਾ ਕਰਨ ਦਾ।ਇਸ ਦੌਰਾਨ ਉੁਨ੍ਹਾਂ ਨੇ ਭਾਜਪਾ ਸਰਕਾਰ ਦੇ ਨਾਲ ਨਾਲ ਪੰਜਾਬ ਦੀ ਕੈਪਟਨ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ, ਅਤੇ ਨਵਾਂ ਪੰਜਾਬ - ਖੁਸ਼ਹਾਲ ਪੰਜਾਬ ਦਾ ਨਾਅਰਾ ਦਿੱਤਾ | ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਉੁਨ੍ਹਾਂ ਦੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਕੀਤੇ ਹੋਏ ਸਾਰੇ ਵਾਅਦੇ ਸੱਤਾ 'ਚ ਆਉਣ ਤੋਂ ਬਾਅਦ ਪੂਰੇ ਕਰਨਗੇ | ਆਪਣੇ ਇਸ ਸੰਬੋਧਨ 'ਚ ਉੁਨ੍ਹਾਂ ਨੇ ਕਈ ਵਾਰ ਕਿਸਾਨੀ ਅੰਦੋਲਨ ਦਾ ਜਿਕਰ ਵੀ ਕੀਤਾ ਹੈ

  • Share