ਮੁੱਖ ਖਬਰਾਂ

ਦਰਬਾਰ ਸਾਹਿਬ ਦੇ ਬਾਹਰੋਂ ਬੱਚੇ ਨੂੰ ਅਗ਼ਵਾ ਕਰਨ ਵਾਲਾ ਮੁਲਜ਼ਮ ਕਾਬੂ

By Ravinder Singh -- August 24, 2022 4:46 pm

ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਤੋਂ ਇਕ ਬੱਚੇ ਦੇ ਅਗ਼ਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੇ ਅਗਵਾ ਹੋਣ ਨਾਲ ਇਕਦਮ ਭੱਜਦੌੜ ਵਾਲਾ ਮਾਹੌਲ ਬਣ ਗਿਆ। ਅੰਮ੍ਰਿਤਸਰ ਦੀ ਰਹਿਣ ਵਾਲੀ ਇਕ ਔਰਤ ਜਦ ਆਪਣੇ ਪਰਿਵਾਰ ਦੇ ਨਾਲ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਲਈ ਆਈ ਤਾਂ ਇਸ ਦਰਮਿਆਨ ਉਹ ਆਪਣੇ ਬੱਚੇ ਨਾਲ ਸੁੱਤੀ ਪਈ ਸੀ। ਇਸ ਵਿਚਕਾਰ ਇਕ ਵਿਅਕਤੀ ਆਇਆ ਅਤੇ ਉਸ ਦੇ ਬੱਚੇ ਨੂੰ ਅਗ਼ਵਾ ਕਰਕੇ ਫ਼ਰਾਰ ਹੋ ਗਿਆ।

ਦਰਬਾਰ ਸਾਹਿਬ ਦੇ ਬਾਹਰੋਂ ਬੱਚੇ ਨੂੰ ਅਗ਼ਵਾ ਕਰਨ ਵਾਲਾ ਮੁਲਜ਼ਮ ਕਾਬੂ

ਔਰਤ ਨੇ ਤੁਰੰਤ ਇਸ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਤੁਰੰਤ ਇਸ ਮਾਮਲੇ ਦੀ ਗੰਭੀਰਤਾ ਨਾਲ ਘੋਖ ਸ਼ੁਰੂ ਕਰ ਦਿੱਤੀ ਅਤੇ ਸੀਸੀਟੀਵੀ ਦੇ ਆਧਾਰ ਉਤੇ ਬੱਚੇ ਨੂੰ ਅਗ਼ਵਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਵਿਚਕਾਰ ਇਹ ਗੱਲ ਸਾਹਮਣੇ ਆਈ ਹੈ ਕਿ ਹਰਿਮੰਦਰ ਸਾਹਿਬ ਦੇ ਅੰਦਰ ਕੋਈ ਬੱਚਾ ਚੋਰ ਗਿਰੋਹ ਕੰਮ ਕਰ ਰਿਹਾ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਬੱਚੇ ਅਗ਼ਵਾ ਹੋ ਰਹੇ ਹਨ ਅਤੇ ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ।

ਦਰਬਾਰ ਸਾਹਿਬ ਦੇ ਬਾਹਰੋਂ ਬੱਚੇ ਨੂੰ ਅਗ਼ਵਾ ਕਰਨ ਵਾਲਾ ਮੁਲਜ਼ਮ ਕਾਬੂਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮੁਲਜ਼ਮ ਕੋਲੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਕਾਬਿਲੇਗੌਰ ਹੈ ਕਿ ਅਗਸਤ ਮਹੀਨੇ ਦੇ ਦੂਜੇ ਹਫਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਚੋਂ ਇਕ 5 ਸਾਲ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਸੀ।

ਇਹ ਵੀ ਪੜ੍ਹੋ : ਸੰਗਰੂਰ ਜ਼ਿਲ੍ਹੇ ਦੇ ਸਭ ਤੋਂ ਵੱਡੇ ਗੁਰਦਆਰੇ, ਮਸਤੂਆਣਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ

ਪੁਲਿਸ ਤੁਰੰਤ ਇਸ ਮਾਮਲੇ ਦੀ ਘੋਖ ਵਿੱਚ ਜੁੱਟ ਗਈ ਸੀ। ਸੀਸੀਟੀਵੀ ਦੇ ਕੈਮਰੇ ਵਿੱਚ ਇਕ ਸੂਟਕੇਸ ਤੇ ਇਕ ਹੋਰ ਬੱਚੇ ਨਾਲ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਇਕ ਔਰਤ ਨੂੰ ਦੇਖਿਆ ਗਿਆ ਸੀ। ਇਸ ਮਗਰੋਂ ਪੁਲਿਸ ਨੇ ਰਾਜਪੁਰਾ ਤੋਂ ਇਕ ਔਰਤ ਨੂੰ ਕਾਬੂ ਕੀਤਾ ਸੀ ਜੋ ਕਿ ਉਸ ਮ੍ਰਿਤਕ ਬੱਚੀ ਦੀ ਮਾਂ ਸੀ। ਉਸ ਔਰਤ ਨੇ ਹੀ ਆਪਣੀ ਬੱਚੀ ਦੀ ਹੱਤਿਆ ਕੀਤੀ ਸੀ। ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਸੀ।

-PTC News

 

  • Share