Thu, Dec 12, 2024
Whatsapp

ਅਦਾਰਾ ਪੀਟੀਸੀ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿਰੁੱਧ ਡੀਜੀਪੀ ਵੀਕੇ ਭਾਵੜਾ ਨੂੰ ਮੰਗ ਪੱਤਰ ਸੌਂਪਿਆ

Reported by:  PTC News Desk  Edited by:  Ravinder Singh -- April 21st 2022 03:51 PM -- Updated: April 21st 2022 03:59 PM
ਅਦਾਰਾ ਪੀਟੀਸੀ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿਰੁੱਧ ਡੀਜੀਪੀ ਵੀਕੇ ਭਾਵੜਾ ਨੂੰ ਮੰਗ ਪੱਤਰ ਸੌਂਪਿਆ

ਅਦਾਰਾ ਪੀਟੀਸੀ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿਰੁੱਧ ਡੀਜੀਪੀ ਵੀਕੇ ਭਾਵੜਾ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ : ਅਦਾਰਾ ਪੀਟੀਸੀ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੱਤਰਕਾਰ ਭਾਈਚਾਰੇ ਤੇ ਸਿਆਸੀ ਧਿਰਾਂ ਵਿੱਚ ਭਾਰੀ ਰੋਸ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੱਤਰਕਾਰਾਂ ਵੱਲੋਂ DC ਨੂੰ ਨਿਰਪੱਖ ਜਾਂਚ ਕਰਨ ਲਈ ਮੰਗ ਪੱਤਰ ਸੌਂਪੇ ਜਾ ਰਹੇ ਹਨ। ਇਸ ਅਧੀਨ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਮੈਂਬਰਾਂ ਨੇ ਡੀਜੀਪੀ ਵੀਕੇ ਭਾਵੜਾ ਨੂੰ ਮੰਗ ਪੱਤਰ ਸੌਂਪਿਆ ਅਤੇ ਇਸ ਵਿਚਕਾਰ ਉਨ੍ਹਾਂ ਨੇ ਕਿਹਾ ਇਸ ਮਸਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਅਦਾਰਾ ਪੀਟੀਸੀ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿਰੁੱਧ ਡੀਜੀਪੀ ਵੀਕੇ ਭਾਵੜਾ ਨੂੰ ਮੰਗ ਪੱਤਰ ਸੌਂਪਿਆਪੱਤਰਕਾਰ ਭਾਈਚਾਰਾ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਇਕਪਾਸੜ ਕਾਰਵਾਈ ਕੀਤੀ ਗਈ ਹੈ। ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਗਈ। ਸਾਰੇ ਸਬੂਤਾਂ ਨੂੰ ਦੇਖਦੇ ਹੋਏ ਕਿਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜਾਣਬੁੱਝ ਕੇ ਸਬੂਤਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਮੰਗ ਕੀਤੀ ਸੱਚ ਅੱਗੇ ਲਿਆਉਣਾ ਚਾਹੀਦਾ ਹੈ। ਅਦਾਰਾ ਪੀਟੀਸੀ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿਰੁੱਧ ਡੀਜੀਪੀ ਵੀਕੇ ਭਾਵੜਾ ਨੂੰ ਮੰਗ ਪੱਤਰ ਸੌਂਪਿਆਪੀਟੀਸੀ ਅਦਾਰੇ ਵੱਲੋਂ ਸਾਰੇ ਸਬੂਤ ਤੇ ਸੀਸੀਟੀਵੀ ਫੁਟੇਜ ਪੁਲਿਸ ਨੂੰ ਸੌਂਪੇ ਜਾ ਚੁੱਕੇ ਹਨ। ਸੀਐਫਐਲ਼ ਕੋਲ ਸਾਰੇ ਸਬੂਤ ਭੇਜੇ ਜਾਣ। ਇਸ ਮੌਕੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਸੌਰਵ ਦੁੱਗਲ ਦਾ ਕਹਿਣਾ ਹੈ ਕਿ ਜੇ ਕਿਸੇ ਦੀ ਕੋਈ ਗਲਤੀ ਨਹੀਂ ਹੈ ਤਾਂ ਉਸ ਦੀ ਸਜ਼ਾ ਉਸ ਨੂੰ ਨਹੀਂ ਮਿਲਣੀ ਚਾਹੀਦੀ ਹੈ। ਇਸ ਵਿਚਕਾਰ ਸਿਆਸਤ ਨੂੰ ਨਹੀਂ ਲਿਆਉਣਾ ਚਾਹੀਦਾ। ਅਦਾਰਾ ਪੀਟੀਸੀ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿਰੁੱਧ ਡੀਜੀਪੀ ਵੀਕੇ ਭਾਵੜਾ ਨੂੰ ਮੰਗ ਪੱਤਰ ਸੌਂਪਿਆਹਰੇਕ ਚੀਜ਼ ਦਾ ਆਧਾਰ ਹੋਣਾ ਚਾਹੀਦਾ। ਹਰੇਕ ਨੂੰ ਆਪਣੇ ਸਬੂਤ ਦਿਖਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਪੱਤਰਕਾਰ ਦੀ ਆਵਾਜ਼ ਦਬਾਉਣ ਦਾ ਮਤਲਬ ਲੋਕਤੰਤਰ ਨੂੰ ਦਬਾਉਣਾ ਹੈ। ਜੇ ਅਸੀਂ ਚਾਹੁੰਦੇ ਹਾਂ ਕਿ ਪੱਤਰਕਾਰੀ ਬਚੀ ਰਹੇ ਤਾਂ ਸਰਕਾਰ ਨੂੰ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਹ ਵੀ ਪੜ੍ਹੋ : ਝਾਰਖੰਡ ਦੇ ਧਨਬਾਦ 'ਚ ਨਾਜਾਇਜ਼ ਕੋਲਾ ਖਾਣ ਧਸੀ, 12 ਤੋਂ ਵੱਧ ਵਿਅਕਤੀ ਦੱਬੇ ਗਏ


Top News view more...

Latest News view more...

PTC NETWORK