ਮੁੱਖ ਖਬਰਾਂ

ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰ ਪਲਾਜ਼ੇ 'ਚੋਂ ਮਿਲੀ ਬੱਚੀ ਦੀ ਲਾਸ਼ ਸਬੰਧੀ ਪ੍ਰਬੰਧਕਾਂ ਦੀ ਅਪੀਲ

By Ravinder Singh -- August 12, 2022 1:49 pm -- Updated:August 12, 2022 4:24 pm

ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਚੋਂ ਬੀਤੇ ਦਿਨ ਇਕ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਮੌਕੇ ਉਤੇ ਗਲਿਆਰਾ ਚੌਂਕੀ ਦੀ ਪੁਲਿਸ ਵੀ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਅੱਜ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਸੰਗਤ ਨੂੰ ਅਪੀਲ ਕੀਤੀ।

ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰ ਪਲਾਜ਼ੇ 'ਚੋਂ ਮਿਲੀ ਬੱਚੀ ਦੀ ਲਾਸ਼ ਸਬੰਧੀ ਪ੍ਰਬੰਧਕਾਂ ਦੀ ਅਪੀਲਪ੍ਰਬੰਧਕਾਂ ਨੇ ਤਸਵੀਰਾਂ ਸਾਂਝੀਆਂ ਕਰ ਕੇ ਸ਼ੱਕੀ ਔਰਤ ਤੇ ਮ੍ਰਿਤਕ ਬੱਚੀ ਦੀ ਪਛਾਣ ਲਈ ਸੰਗਤ ਨੂੰ ਅਪੀਲ ਕੀਤੀ। ਦਫਤਰ ਸ੍ਰੀ ਦਰਬਾਰ ਸਾਹਿਬ (ਸੰਪਰਕ ਨੰ: 9781130219) ਜਾਂ ਫਿਰ ਸਥਾਨਕ ਗਲਿਆਰਾ ਚੌੰਕੀ ਵਿਖੇ ਸੰਪਰਕ ਕਰਨ ਦੀ ਬੇਨਤੀ ਕੀਤੀ ਹੈ।

ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸ਼ਾਮ ਘੰਟਾ ਘਰ ਗੇਟ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੱਥ ਧੋਣ ਵਾਲੀਆਂ ਟੂਟੀਆਂ ਵਾਲੇ ਪਾਸੇ ਛੇ ਤੋਂ ਸੱਤ ਸਾਲ ਦੀ ਸੁੰਦਰ ਬੱਚੀ ਮਿਲੀ ਸੀ ਜਿਸ ਦੇ ਸਰੀਰ 'ਤੇ ਨੀਲੇ ਧੱਬੇ ਪਏ ਹੋਏ ਸਨ। ਇਸ ਬੱਚੀ ਦੇ ਮਿਲਣ ਉਪਰੰਤ ਸਥਾਨਕ ਪੁਲਿਸ ਚੌਕੀ ਵੱਲੋਂ ਬੱਚੀ ਨੂੰ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ ਸੀ। ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖੀ ਗਈ ਹੈ।

ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰ ਪਲਾਜ਼ੇ 'ਚੋਂ ਮਿਲੀ ਬੱਚੀ ਦੀ ਲਾਸ਼ ਸਬੰਧੀ ਪ੍ਰਬੰਧਕਾਂ ਦੀ ਅਪੀਲ

ਲਾਸ਼ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲਿਆਉਣ ਵਾਲੀ ਔਰਤ ਦੀਆਂ ਤਸਵੀਰਾਂ ਮਿਲਣ ਨਾਲ ਸਾਫ ਜ਼ਾਹਿਰ ਹੋ ਗਿਆ ਹੈ ਕਿ ਬੱਚੀ ਨੂੰ ਮ੍ਰਿਤਕ ਹਾਲਤ 'ਚ ਤਸਵੀਰਾਂ ਵਾਲੀ ਔਰਤ ਹੀ ਛੱਡ ਕੇ ਗਈ ਹੈ। ਸੀਸੀਟੀਵੀ ਸ੍ਰੀ ਦਰਬਾਰ ਸਾਹਿਬ ਵਿਭਾਗ ਸ਼੍ਰੋਮਣੀ ਕਮੇਟੀ ਤੇ ਪੁਲਿਸ ਚੌਕੀ ਗਲਿਆਰਾ ਵੱਲੋਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਇਕ ਔਰਤ ਬੱਚੀ ਨੂੰ ਫੜੀ ਜਾ ਰਹੀ ਹੈ ਤੇ ਉਸ ਨਾਲ ਇਕ ਛੋਟਾ ਲੜਕਾ ਵੀ ਹੈ ਜਿਸ ਦੇ ਹੱਥ ਵਿੱਚ ਇਕ ਹੈਂਡਬੈਗ ਤੇ ਟਰਾਲੀ ਬੈਗ ਹੈ। ਸੀਸੀਟੀਵੀ ਵਿੱਚ ਬੱਚੀ ਨੂੰ ਚੁੱਕ ਕੇ ਚਲ ਰਹੀ ਔਰਤ ਦੀ ਪੁਲਿਸ ਨੇ ਪਛਾਣ ਕਰ ਲਈ ਹੈ। ਸੂਤਰਾਂ ਅਨੁਸਾਰ ਸ਼ੱਕੀ ਔਰਤ ਹਰਿਆਣਾ ਦੇ ਯਮੁਨਾਨਗਰ ਨਾਲ ਸਬੰਧਿਤ ਦੱਸੀ ਜਾ ਰਹੀ। ਸ਼ਾਮ ਤੱਕ ਪੁਲਿਸ ਪ੍ਰੈਸ ਕਾਨਫਰੰਸ ਕਰ ਸਕਦੀ ਹੈ।

ਇਹ ਵੀ ਪੜ੍ਹੋ : ਲਾਈਨਮੈਨ ਯੂਨੀਅਨ ਦੇ ਮੈਂਬਰ ਪਾਵਰਕਾਮ ਦੇ ਮੁੱਖ ਦਫ਼ਤਰ ਸਥਿਤ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ

  • Share