ਭਾਜਪਾ ਹੁਣ ਆਮ ਆਦਮੀ ਪਾਰਟੀ ਖ਼ਿਲਾਫ਼ ਵਿੱਢੇਗੀ ਸੰਘਰਸ਼
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਧਰਨੇ ਵਿੱਢਣ ਦੀ ਤਿਆਰੀ ਕਰ ਲਈ ਹੈ। ਭਾਜਪਾ ਵਰਕਰ 5 ਮਈ ਨੂੰ ਸਵੇਰੇ 10 ਵਜੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਕਰਨਗੇ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਕਾਰਨ ਪੰਜਾਬ ਵਾਸੀਆਂ ਦਾ ਬੁਰਾ ਹਾਲ ਹੈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ 300 ਯੂਨਿਟ ਬਿਜਲੀ ਮੁਫ਼ਤ ਦੇ ਵੱਡੇ-ਵੱਢੇ ਦਗਮਜ਼ੇ ਮਾਰ ਸੀ ਪਰ ਹੁਣ ਉਹ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ। ਪੰਜਾਬ ਦੇ ਹਿੱਤਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਗਿਰਵੀ ਰੱਖਣ ਅਤੇ ਪੰਜਾਬ ਦੀ ਵਿਗੜ ਰਹੀ ਕਾਨੂੰਨੀ ਵਿਵਸਥਾ ਦੇ ਹੋਰ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੁੱਧ ਧਰਨੇ ਦਿੱਤੇ ਜਾਣਗੇ।
ਭਾਜਪਾ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਡਗਮਗਾ ਚੁੱਕੀ ਹੈ। ਹਰ ਰੋਜ਼ ਕਤਲ ਹੋ ਰਹੇ ਹਨ। ਸ਼ਰੇਆਮ ਗੁੰਡਾ ਅਨਸਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਤੋਂ ਇਲਾਵਾ ਬਿਜਲੀ ਸਪਲਾਈ ਦਾ ਬੁਰਾ ਹਾਲ ਹੈ। ਲੰਮੇ-ਲੰਮੇ ਕੱਟ ਲੱਗਣ ਕਾਰਨ ਅੱਤ ਦੀ ਗਰਮੀ ਵਿੱਚ ਲੋਕਾਂ ਦਾ ਬੁਰਾ ਹਾਲ ਹੈ। ਉਨ੍ਹਾਂ ਨੇ ਕਿਹਾ ਕਿ ਅੱਗੇ ਝੋਨੇ ਦਾ ਸੀਜ਼ਨ ਆ ਰਿਹਾ ਅਤੇ ਕਿਸਾਨਾਂ ਨੂੰ ਪਹਿਲਾਂ ਹੀ ਬਿਜਲੀ ਨਹੀਂ ਮਿਲ ਰਹੀ ਹੈ। ਭਾਜਪਾ ਨੇ ਆਮ ਆਦਮੀ ਪਾਰਟੀ ਉਤੇ ਦੋਸ਼ ਲਗਾਏ ਹਨ ਕਿ ਪੰਜਾਬ ਦੇ ਹਿੱਤਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਗਿਰਵੀ ਰੱਖ ਦਿੱਤਾ ਹੈ, ਜਿਸ ਨੂੰ ਪੰਜਾਬ ਵਾਸੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ।
ਇਹ ਵੀ ਪੜ੍ਹੋ : ਸਿਮਰਜੀਤ ਸਿੰਘ ਬੈਂਸ ਨੂੰ ਦਿੱਤਾ ਭਗੌੜਾ ਕਰਾਰ, ਪੁਲਿਸ ਨੇ ਘਰ ਦੇ ਬਾਹਰ ਲਗਾਇਆ ਪੋਸਟਰ