ਘਰ ਦੇ ਅੰਦਰੋਂ ਮਿਲੀਆਂ ਇੱਕੋਂ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ , ਜਾਣੋਂ ਪੂਰਾ ਮਾਮਲਾ

By Shanker Badra - September 29, 2021 1:09 pm

ਪਲਵਲ : ਪਲਵਲ ਦੇ ਮਿੱਤਰੋਲ ਪਿੰਡ ਵਿੱਚ ਇੱਕ ਪਰਿਵਾਰ ਦੇ ਪੰਜ ਲੋਕਾਂ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਜ਼ਹਿਰ ਖਾਣ ਕਾਰਨ ਹੋਈ ਦੱਸੀ ਜਾ ਰਹੀ ਹੈ, ਜਦੋਂ ਕਿ ਇੱਕ ਵਿਅਕਤੀ ਦੀ ਲਾਸ਼ ਲਟਕਦੀ ਮਿਲੀ ਹੈ।

ਘਰ ਦੇ ਅੰਦਰੋਂ ਮਿਲੀਆਂ ਇੱਕੋਂ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ , ਜਾਣੋਂ ਪੂਰਾ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਨਰੇਸ਼ ਕੁਮਾਰ ਇੱਥੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨਾਲ ਰਹਿੰਦਾ ਸੀ ਅਤੇ ਸਥਾਨਕ ਲੋਕਾਂ ਦੇ ਅਨੁਸਾਰ ਉਸਨੇ ਆਪਣੇ ਪਰਿਵਾਰ ਨੂੰ ਜ਼ਹਿਰ ਦੇ ਕੇ ਮਗਰੋਂ ਖ਼ੁਦ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ।

ਘਰ ਦੇ ਅੰਦਰੋਂ ਮਿਲੀਆਂ ਇੱਕੋਂ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ , ਜਾਣੋਂ ਪੂਰਾ ਮਾਮਲਾ

ਫਿਲਹਾਲ ਇਸ ਬਾਰੇ ਕੁਝ ਵੀ ਪੱਕਾ ਨਹੀਂ ਕਿਹਾ ਜਾ ਸਕਦਾ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਇਸ ਤਰ੍ਹਾਂ ਪੰਜ ਲੋਕਾਂ ਦੀ ਮੌਤ ਹੋਣ ਕਾਰਨ ਪਿੰਡ ਵਿੱਚ ਸਨਸਨੀ ਫੈਲ ਗਈ ਅਤੇ ਹੁਣ ਪੁਲਿਸ ਦੀ ਕਾਰਵਾਈ ਚੱਲ ਰਹੀ ਹੈ।
-PTCNews

adv-img
adv-img