ਪੰਜਾਬ

ਬੰਦੀ ਸਿੰਘਾਂ ਦੀ ਪੈਰੋਲ 'ਤੇ ਰੋਕ ਦਾ ਮਾਮਲਾ: ਬੁੜੈਲ ਜੇਲ੍ਹ 'ਚ ਬੰਦ ਭਾਈ ਲਖਵਿੰਦਰ ਸਿੰਘ ਬੀਤੇ 15 ਦਿਨਾਂ ਤੋਂ ਭੁੱਖ ਹੜਤਾਲ 'ਤੇ

By Pardeep Singh -- August 12, 2022 4:05 pm

ਚੰਡੀਗੜ੍ਹ:  ਭਾਰਤ ਦੀਆਂ ਜੇਲ੍ਹਾਂ ਵਿੱਚ ਬਹੁਤ ਸਾਰੇ ਸਿੰਘ ਬੰਦ ਹਨ। ਬੰਦੀ ਸਿੰਘਾਂ ਦੀਆਂ ਸਜ਼ਾਵਾਂ ਵੀ ਪੂਰੀਆ ਹੋ ਚੁੱਕੀਆ ਹਨ ਪਰ ਉਹ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦੀ ਸਿੰਘਾਂ ਦੀ ਪੈਰੋਲ ਉੱਤੇ ਰੋਕ ਲਗਾ ਦਿੱਤੀ ਸੀ। ਜਿਸ ਨੂੰ ਲੈ ਕੇ ਬੁੜੈਲ ਜੇਲ੍ਹ ਵਿੱਚ ਪਿਛਲੇ 28 ਸਾਲਾ ਤੋਂ ਬੰਦ ਭਾਈ ਲਖਵਿੰਦਰ ਸਿੰਘ ਬੀਤੇ 15 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਹਨ।

 ਬੰਦੀ ਸਿੰਘਾਂ ਦੀ ਪੈਰੋਲ ਉੱਤੇ ਰੋਕ ਲੱਗਣ ਤੋਂ ਬਾਅਦ ਸਿੱਖ ਜਥੇਬੰਦੀਆਂ ਵਿੱਚ ਵੀ ਭਾਰੀ ਰੋਸ ਪਾਇਆ ਗਿਆ ਹੈ। ਸਿੱਖ ਜਥੇਬੰਦੀਆਂ ਵੱਲੋਂ ਪਟਿਆਲਾ ਦੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 28 ਸਾਲਾਂ ਤੋਂ ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਮੀਤ ਸਿੰਘ ਬੁੜੈਲ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ 3-4 ਮਹੀਨੇ ਪਹਿਲਾ ਇਹ ਪੈਰੋਲ ਉੱਤੇ ਘਰ ਆਏ ਸਨ ਪਰ ਪੈਰੋਲ ਉੱਤੇ ਰੋਕ ਲੱਗਣ ਤੋੋਂ ਪੈਰੋਲ ਦੀ ਅਰਜ਼ੀ ਮਨਜ਼ੂਰ ਨਹੀਂ ਕੀਤੀ ਗਈ।

ਰਿਪੋਰਟ- ਗਗਨਦੀਪ ਅਹੂਜਾ

ਇਹ ਵੀ ਪੜ੍ਹੋ:ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਡੇਅਰੀ ਮੰਤਰੀ ਨੂੰ ਲਿਖਿਆ ਪੱਤਰ

-PTC News

  • Share