ਮੁੱਖ ਖਬਰਾਂ

ਸ਼ੱਕੀ ਹਾਲਾਤ 'ਚ ਕੁੜੀ ਦੀ ਮੌਤ ਦਾ ਮਾਮਲਾ ; ਪਰਿਵਾਰ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ

By Ravinder Singh -- July 19, 2022 7:02 pm

ਲੁਧਿਆਣਾ : ਲੁਧਿਆਣਾ ਦੇ ਉਪਕਾਰ ਨਗਰ ਵਿੱਚ ਸ਼ੱਕੀ ਹਾਲਾਤ ਵਿੱਚ ਇਕ 14 ਸਾਲਾਂ ਨਾਬਾਲਿਗ ਲੜਕੀ ਦੀ ਮੌਤ ਹੋਣ ਦੇ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਤੇ ਰਿਸ਼ਤੇਦਾਰਾਂ ਵੱਲੋਂ ਅੱਜ ਦੂਜੇ ਦਿਨ ਵੀ ਪੁਲਿਸ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੁਲਿਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨਾ ਚਾਹੁੰਦੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਭਾਰਤ ਨਗਰ ਚੌਕ ਤੋਂ ਅੱਗੇ ਨਹੀਂ ਜਾਣ ਦਿੱਤਾ, ਜਿਸ ਕਾਰਨ ਉਨ੍ਹਾਂ ਨੇ ਭਾਰਤ ਨਗਰ ਚੌਕ ਨਜ਼ਦੀਕ ਹੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਲੱਗ ਪਏ।

ਸ਼ੱਕੀ ਹਾਲਾਤ 'ਚ ਕੁੜੀ ਦੀ ਮੌਤ ਦਾ ਮਾਮਲਾ ; ਪਰਿਵਾਰ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨਇਸ ਦੌਰਾਨ ਧਰਨਕਾਰੀ ਪੁਲਿਸ ਉਪਰ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਗਾਉਂਦੇ ਰਹੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਉਪਕਾਰ ਨਗਰ ਦੇ ਇੱਕ ਘਰ ਵਿੱਚ ਕੰਮ ਕਰਨ ਵਾਲੀ 14 ਸਾਲਾ ਲੜਕੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਮਗਰ ਪਰਿਵਾਰਕ ਮੈਂਬਰਾਂ ਵੱਲੋਂ ਹੱਤਿਆ ਦੇ ਦੋਸ਼ ਲਗਾਏ ਜਾ ਰਹੇ ਹਨ।

ਸ਼ੱਕੀ ਹਾਲਾਤ 'ਚ ਕੁੜੀ ਦੀ ਮੌਤ ਦਾ ਮਾਮਲਾ ; ਪਰਿਵਾਰ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨਪ੍ਰਦਰਸ਼ਨ ਕਰ ਰਹੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਇਸ ਮਾਮਲੇ ਵਿਚ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਕਾਰਨ ਉਹ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਉੱਤੇ ਬਿਲਕੁਲ ਵੀ ਭਰੋਸਾ ਨਹੀਂ ਹੈ। ਉਥੇ ਹੀ ਮੌਕੇ ਉਤੇ ਮੌਜੂਦ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਵਿਚ 302 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਸ਼ੱਕੀ ਹਾਲਾਤ 'ਚ ਕੁੜੀ ਦੀ ਮੌਤ ਦਾ ਮਾਮਲਾ ; ਪਰਿਵਾਰ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨਉਨ੍ਹਾਂ ਨੇ ਕਿਹਾ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਲੈਣ ਦਿੱਤਾ ਜਾਵੇ ਜਿਸ ਨਾਲ ਮੌਤ ਦੇ ਕਾਰਨ ਬਿਲਕੁਲ ਸਪੱਸ਼ਟ ਹੋ ਜਾਣਗੇ। ਸ਼ਹਿਰ ਦੇ ਬਿਲਕੁਲ ਵਿਚਕਾਰ ਧਰਨਾ ਲੱਗਣ ਕਾਰਨ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਹੋਈ। ਇਸ ਨਾਲ ਕਾਫੀ ਲੰਮਾ ਜਾਮ ਲੱਗ ਗਿਆ। ਇਸ ਕਾਰਨ ਪੁਲਿਸ ਨੇ ਭਾਰੀ ਮੁਸ਼ੱਕਤ ਨਾਲ ਜਾਮ ਖੁਲ੍ਹਵਾਇਆ।

ਇਹ ਵੀ ਪੜ੍ਹੋ : ਮਾਂ ਦੇ ਦੀਦਾਰਾਂ ਨੂੰ ਤਰਸਦੀ ਬੱਚੀ ਦਾ ਆਪਣੇ ਮਾਂ ਦੇ ਨਾਂਅ ਸੁਨੇਹਾ 'ਜੇ ਰੋਲਣਾ ਹੁੰਦਾ ਤਾਂ ਜੰਮਿਆਂ ਨਾ ਕਰੋ'

  • Share