Advertisment

ਕੇਂਦਰ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਬਣਾਵੇ ਯਕੀਨੀ: ਸਿੱਖਿਆ ਮੰਤਰੀ

author-image
Jagroop Kaur
New Update
ਕੇਂਦਰ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਬਣਾਵੇ ਯਕੀਨੀ: ਸਿੱਖਿਆ ਮੰਤਰੀ
Advertisment
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੇਂਦਰੀ ਮੰਤਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੁਸ਼ਕਲ ਦੇ ਦੌਰ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਬਚਾਅ ਅਤੇ ਸੁਰੱਖਿਆ ਸਰਕਾਰ ਲਈ ਤਰਜ਼ੀਹੀ ਹੋਣਾ ਚਾਹੀਦਾ ਹੈ ਅਤੇ ਇਸ ਦਿਸ਼ਾ ਵੱਲ ਹਰ ਸੰਭਵ ਕਦਮ ਚੁੱਕਿਆ ਜਾਣਾ ਚਾਹੀਦਾ ਹੈ।cisce-cancels-icse-class-10-board-exams-class-11-to-begin-online-at-earliest-result-later ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਤੇ ਪੇਸ਼ੇਵਰ ਕੋਰਸਾਂ ਵਿੱਚ ਦਾਖਲਾ ਪ੍ਰੀਖਿਆਵਾਂ ਦੇ ਪ੍ਰਸਤਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਇਹ ਵਰਚੁਅਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਰਾਜਨਾਥ ਸਿੰਘ, ਸਮ੍ਰਿਤੀ ਈਰਾਨੀ ਅਤੇ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਰਮੇਸ਼ ਪੋਖਰੀਆਲ ਨਿਸ਼ਾਂਕ ਸ਼ਾਮਲ ਹੋਏ ਸਨ। ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
Advertisment
ICSE board exam 2021: CISCE postponed Classes 10, 12 exams amid COVID-19 surge
 ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਜੋਕੀ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੋਰਡ ਦੀ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ ਪੰਜਵੀਂ ਜਮਾਤ ਦੇ ਨਤੀਜੇ ਵੀ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਭਲਕੇ ਐਲਾਨੇ ਜਾਣਗੇ। ਇਸ ਦੇ ਨਾਲ ਹੀ ਜੇਕਰ ਕੇਂਦਰ ਬਾਰਵੀਂ ਦੀਆਂ ਪ੍ਰੀਖਿਆਵਾਂ ਲੈਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਪਰੀਖਿਆਵਾਂ ਕਰਵਾਉਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।UP Education Minister Dinesh Sharma
ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਸੁਝਾਅ ਵੀ ਦਿੱਤਾ ਕਿ ਜੇ ਉਹ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣਾ ਵੀ ਚਾਹੁੰਦੇ ਹਨ, ਤਾਂ ਸਿਰਫ਼ 3 ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਿੱਖਿਆ ਬੋਰਡ ਚੋਣਵੇਂ ਵਿਸ਼ਿਆਂ ਲਈ ਪ੍ਰੀਖਿਆਵਾਂ ਕਰਵਾਉਣਗੇ ਤਾਂ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਅਤੇ ਹੋਰ ਲਾਜ਼ਮੀ ਪ੍ਰੋਟੋਕੋਲਾਂ ਦੀ ਪਾਲਣਾ ਕਰਨਾ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ, ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਸੂਬੇ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ ਹੈ ਪਰ ਕੋਵਿਡ ਦੀ ਗੰਭੀਰ ਸਥਿਤੀ ਕਾਰਨ ਹੁਣ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕਣਗੇ।
-
vijay-inder-singla punjab education-minister center corona-virus exam-of-board-classes secure-lif-of-students
Advertisment

Stay updated with the latest news headlines.

Follow us:
Advertisment