Sat, Apr 20, 2024
Whatsapp

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ 'ਚ ਮੈਡੀਕਲ ਤੇ ਕਲਾਨੌਰ 'ਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀ

Written by  Ravinder Singh -- August 11th 2022 08:43 PM
ਮੁੱਖ ਮੰਤਰੀ ਵੱਲੋਂ ਮਲੇਰਕੋਟਲਾ 'ਚ ਮੈਡੀਕਲ ਤੇ ਕਲਾਨੌਰ 'ਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ 'ਚ ਮੈਡੀਕਲ ਤੇ ਕਲਾਨੌਰ 'ਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ : ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਤੇ ਕਲਾਨੌਰ (ਗੁਰਦਾਸਪੁਰ) ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨੇ ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਬਾਰੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਵਿਖੇ ਕੋਟ ਸ਼ੇਰਵਾਨੀ ਵਿਖੇ ਮੈਡੀਕਲ ਕਾਲਜ ਬਣਾਇਆ ਜਾਵੇਗਾ। ਮੁੱਖ ਮੰਤਰੀ ਵੱਲੋਂ ਮਲੇਰਕੋਟਲਾ 'ਚ ਮੈਡੀਕਲ ਤੇ ਕਲਾਨੌਰ 'ਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ `ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਇਕ ਧੁਰੇ ਵਜੋਂ ਕੰਮ ਕਰੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਹ ਕਾਲਜ ਮਲੇਰਕੋਟਲਾ ਨੂੰ ਦੇਸ਼ ਦੇ ਨਕਸ਼ੇ ਉਤੇ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ। ਇਕ ਹੋਰ ਏਜੰਡੇ ਉਤੇ ਵਿਚਾਰ ਕਰਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿਖੇ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਵੱਲੋਂ ਮਲੇਰਕੋਟਲਾ 'ਚ ਮੈਡੀਕਲ ਤੇ ਕਲਾਨੌਰ 'ਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀਉਨ੍ਹਾਂ ਕਿਹਾ ਕਿ ਇਹ ਕਾਲਜ ਖੇਤੀਬਾੜੀ ਦੇ ਵਿਸ਼ਾਲ ਖੇਤਰ ਵਿੱਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਗਾਂਹਵਧੂ ਤੇ ਖੇਤੀਬਾੜੀ ਦੇ ਮਸ਼ੀਨੀਕਰਨ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਵਿੱਚ ਅਜਿਹੇ ਪ੍ਰਮੁੱਖ ਵਿਦਿਅਕ ਅਦਾਰੇ ਸਮੇਂ ਦੀ ਜ਼ਰੂਰਤ ਹਨ ਤਾਂ ਜੋ ਇਸ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣ ਸਕੇ। ਮੁੱਖ ਮੰਤਰੀ ਵੱਲੋਂ ਮਲੇਰਕੋਟਲਾ 'ਚ ਮੈਡੀਕਲ ਤੇ ਕਲਾਨੌਰ 'ਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਬਣ ਰਹੇ ਇਨ੍ਹਾਂ ਦੋਵੇਂ ਮਾਣਮੱਤੇ ਪ੍ਰਾਜੈਕਟਾਂ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਕਈ ਲੋਕ ਪੱਖੀ ਤੇ ਵਿਕਾਸ ਪੱਖੀ ਸਕੀਮਾਂ ਤਿਆਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ। ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਐੱਸਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ


Top News view more...

Latest News view more...