Advertisment

ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀ 'ਚ ਵਾਪਰੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ

author-image
Pardeep Singh
Updated On
New Update
ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀ 'ਚ ਵਾਪਰੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ
Advertisment
ਚੰਡੀਗੜ੍ਹ:ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
Advertisment
publive-image ਮੁੱਖ ਮੰਤਰੀ ਨੇ ਕਿਹਾ ਹੈ ਕਿ ਧੀਆਂ ਸਾਡੀ ਇੱਜ਼ਤ, ਸ਼ਾਨ ਅਤੇ ਗੌਰਵ ਹਨ ਅਤੇ ਅਜਿਹੀ ਕੋਈ ਵੀ ਘਟਨਾ ਅਤਿ ਨਿੰਦਣਯੋਗ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਜਾਣ ਕੇ ਦੁਖੀ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਕਸੂਰਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ctu ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਅਫਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਕੁੜੀਆਂ ਦੀ ਇਤਰਾਜ਼ਯੋਗ ਵੀਡੀਓਜ਼ ਮਾਮਲੇ 'ਚ ਚੰਡੀਗੜ੍ਹ ਯੂਨੀਵਰਸਿਟੀ ਨੇ ਦਿੱਤੀ ਸਫ਼ਾਈ publive-image -PTC News
latest-news punjab-news punjab-police chandigarh video-viral chandigarh-university the-chief-minister-ordered-a-high-level-inquiry-into-the-unfortunate-incident-in-the-university
Advertisment

Stay updated with the latest news headlines.

Follow us:
Advertisment