Thu, Apr 25, 2024
Whatsapp

ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਪੀੜਤਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਦੇਣਗੇ 3-3- ਲੱਖ ਰੁਪਏ

Written by  Ravinder Singh -- May 22nd 2022 10:27 AM -- Updated: May 22nd 2022 10:29 AM
ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਪੀੜਤਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਦੇਣਗੇ 3-3- ਲੱਖ ਰੁਪਏ

ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਪੀੜਤਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਦੇਣਗੇ 3-3- ਲੱਖ ਰੁਪਏ

ਚੰਡੀਗੜ੍ਹ : ਦਿੱਲੀ ਸਰਹੱਦ 'ਤੇ ਚੱਲੇ ਲੰਮੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ 3 ਲੱਖ ਰੁਪਏ ਦੀ ਰਾਹਤ ਮਿਲੇਗੀ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਵਿੱਚ ਇਹ ਮਦਦ ਪੀੜਤਾਂ ਦੇ ਪਰਿਵਾਰਾਂ ਨੂੰ ਦੇਣਗੇ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਰਾਓ ਨੇ ਇਹ ਐਲਾਨ ਪਿਛਲੇ ਸਾਲ ਅੰਦੋਲਨ ਖ਼ਤਮ ਹੋਣ ਦੇ ਅਗਲੇ ਹੀ ਦਿਨ ਕੀਤਾ ਸੀ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਰੱਖਿਆ ਗਿਆ ਹੈ। ਇਸ ਕਿਸਾਨ ਜਾਨ ਗੁਆ ਚੁੱਕੇ ਪੀੜਤਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਦੇਣਗੇ 3-3- ਲੱਖ ਰੁਪਏ ਜ਼ਿਕਰਯੋਗ ਹੈ ਕਿ ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 600 ਕਿਸਾਨਾਂ ਨੇ ਆਪਣੀ ਜਾਨ ਗੁਆ ਦਿੱਤੀ ਸੀ। ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਅੰਦੋਲਨ ਹੋਇਆ ਸੀ। ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਸਨ। ਹਾਲਾਂਕਿ ਬਾਅਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਅਗਲੇ ਹੀ ਦਿਨ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ। ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਦੇਣਗੇ 3-3- ਲੱਖ ਰੁਪਏਇਸ ਪ੍ਰੋਗਰਾਮ ਨੂੰ ਲੈ ਕੇ ਸਿਆਸੀ ਤੌਰ 'ਤੇ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਹੁਣ ਦੇਸ਼ ਵਿੱਚ ਭਾਜਪਾ ਦੇ ਖਿਲਾਫ ਇਕ ਨਵਾਂ ਮੋਰਚਾ ਬਣਾਇਆ ਜਾ ਰਿਹਾ ਹੈ। ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਦੇਣਗੇ 3-3- ਲੱਖ ਰੁਪਏ ਹਾਲਾਂਕਿ ਕਾਂਗਰਸ ਇਸ ਵਿੱਚ ਸ਼ਾਮਲ ਨਹੀਂ ਹੈ। ਆਮ ਆਦਮੀ ਪਾਰਟੀ ਹੁਣ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਪ੍ਰਧਾਨ ਕੇ. ਚੰਦਰਸ਼ੇਖਰ ਨਾਲ ਜੁੜ ਰਹੇ ਹਨ। ਇਸ ਤੋਂ ਇਲਾਵਾ ਕੇਜਰੀਵਾਲ ਪੱਛਮੀ ਬੰਗਾਲ ਦੀ ਸੀਐਮ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੇ ਵੀ ਸੰਪਰਕ ਵਿੱਚ ਹਨ। ਇਹ ਵੀ ਪੜ੍ਹੋ : ਵੱਡੀ ਕਾਰਵਾਈ : 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ 


Top News view more...

Latest News view more...