ਮੁੱਖ ਖਬਰਾਂ

ਭਗਵੰਤ ਮਾਨ ਦੇ ਗੁਜਰਾਤ ਤੇ ਹਿਮਾਚਲ ਦੌਰੇ ਦਾ ਖ਼ਰਚ ਪੰਜਾਬ ਸਰਕਾਰ ਨੇ ਚੁੱਕਿਆ

By Ravinder Singh -- May 06, 2022 11:38 am

ਚੰਡੀਗੜ੍ਹ : ਅਜਿਹੇ ਸਮੇਂ ਜਦੋਂ ਪੰਜਾਬ ਸਰਕਾਰ ਪਹਿਲਾਂ ਹੀ ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਇਸ ਸਭ ਦੇ ਬਾਵਜੂਦ ਪੰਜਾਬ ਸਰਕਾਰ ਹਾਲ ਹੀ ਵਿੱਚ ਇੱਕ ਨਿੱਜੀ ਹੈਲੀਕਾਪਟਰ ਕੰਪਨੀ ਨੂੰ 44.85 ਲੱਖ ਰੁਪਏ ਦਾ ਭੁਗਤਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ 1 ਅਪ੍ਰੈਲ ਤੋਂ 3 ਅਪ੍ਰੈਲ ਤੱਕ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ਉਤੇ ਗਏ ਸਨ। ਇਹ ਜਾਣਕਾਰੀ ਕਾਰਕੁਨ ਹਰਮਿਲਾਪ ਸਿੰਘ ਗਰੇਵਾਲ ਵੱਲੋਂ ਦਾਇਰ ਇੱਕ ਆਰਟੀਆਈ ਵਿੱਚ ਸਾਹਮਣੇ ਆਈ ਹੈ। ਨਿੱਜੀ ਚੌਪਰ ਕੰਪਨੀ ਨੂੰ ਪੰਜਾਬ ਸਰਕਾਰ ਨੇ 44 ਲੱਖ 85 ਹਜ਼ਾਰ 967 ਰੁਪਏ ਅਦਾ ਕੀਤੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿੱਥੇ ਇਸ ਸਾਲ ਨਵੰਬਰ ਵਿੱਚ ਚੋਣਾਂ ਹੋਣੀਆਂ ਹਨ।

ਭਗਵੰਤ ਮਾਨ ਦੇ ਗੁਜਰਾਤ ਤੇ ਹਿਮਾਚਲ ਦੌਰੇ ਦਾ ਖ਼ਰਚ ਪੰਜਾਬ ਸਰਕਾਰ ਨੇ ਚੁੱਕਿਆਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਦੋਵਾਂ ਰਾਜਾਂ ਵਿੱਚ ਚੋਣ ਪ੍ਰਚਾਰ ਕੀਤਾ। ਹੁਣ ਤੱਕ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੋਵਾਂ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦਾ ਸਿੱਧਾ ਮੁਕਾਬਲਾ ਹੈ। ਅਜਿਹੇ ਸਮੇਂ ਵਿੱਚ, ਜਦੋਂ ਪੰਜਾਬ ਸਰਕਾਰ ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਹੈ, ਭਗਵੰਤ ਮਾਨ ਦੇ ਹੈਲੀਕਾਪਟਰ ਦੌਰਿਆਂ 'ਤੇ ਖਰਚੇ ਕਈ ਸਵਾਲ ਖੜ੍ਹੇ ਕਰਦੇ ਹਨ। ਖਾਸ ਤੌਰ 'ਤੇ ਜਦੋਂ ਉਨ੍ਹਾਂ ਨੇ ਹਾਲ ਹੀ ਵਿੱਚ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਸੀ।

ਭਗਵੰਤ ਮਾਨ ਦੇ ਗੁਜਰਾਤ ਤੇ ਹਿਮਾਚਲ ਦੌਰੇ ਦਾ ਖ਼ਰਚ ਪੰਜਾਬ ਸਰਕਾਰ ਨੇ ਚੁੱਕਿਆ24 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਦੋ ਸਾਲਾਂ ਲਈ ਹਰ ਸਾਲ 50,000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਸੀ ਕਿਉਂਕਿ ਸੂਬੇ ਦੀ ਵਿੱਤੀ ਹਾਲਾਤ ਬਹੁਤ ਮਾੜੇ ਹਨ। ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬੇ ਦੀ ਵਿੱਤੀ ਹਾਲਤ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਦੋ ਸਾਲਾਂ ਲਈ ਪੰਜਾਬ ਲਈ 50,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।

ਭਗਵੰਤ ਮਾਨ ਦੇ ਗੁਜਰਾਤ ਤੇ ਹਿਮਾਚਲ ਦੌਰੇ ਦਾ ਖ਼ਰਚ ਪੰਜਾਬ ਸਰਕਾਰ ਨੇ ਚੁੱਕਿਆ'ਆਪ' ਦੇ ਵੱਡੇ ਚੋਣ ਵਾਅਦਿਆਂ 'ਚੋਂ ਇਕ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇਣੀਆਂ ਸਨ। ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਹਰ ਇੱਕ ਨੂੰ 24 ਘੰਟੇ ਮੁਫ਼ਤ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ। ਉਸ ਨੇ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1,000 ਰੁਪਏ ਮਾਸਿਕ ਵਿੱਤੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ ਸੀ। ਉਨ੍ਹਾਂ ਨੇ ਪੰਜਾਬ ਦੇ ਸਾਰੇ ਸਕੂਲਾਂ ਅਤੇ ਹਸਪਤਾਲਾਂ ਦਾ ਨਵੀਨੀਕਰਨ ਕਰਨ ਅਤੇ ਮੁਹੱਲਾ ਕਲੀਨਿਕਾਂ ਦੀ ਤਰਜ 'ਤੇ 'ਪਿੰਡ ਕਲੀਨਿਕ' ਸਥਾਪਤ ਕਰਨ ਦਾ ਵੀ ਵਾਅਦਾ ਕੀਤਾ ਸੀ ਜਿੱਥੇ ਹਰ ਕਿਸੇ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 50 ਤੋਂ ਵੱਧ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਤਜਿੰਦਰ ਬੱਗਾ ਨੂੰ ਕੀਤਾ ਗ੍ਰਿਫ਼ਤਾਰ

  • Share