ਕਿਸਾਨਾਂ ਨੂੰ ਖੇਤੀ ਸੈਕਟਰ ਤੋਂ ਬਾਹਰ ਕਰਕੇ ਦੇਸ਼ ਆਤਮ-ਨਿਰਭਰ ਨਹੀਂ ਹੋ ਸਕਦਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਿਹਰ 12 ਤੋਂ 3 ਵਜੇ ਤੱਕ ਦੇ ਸੜਕੀ ਜਾਮ ਦੇ ਸੱਦੇ ਤਹਿਤ ਗਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਤੇ ਬਾਰਡਰਾਂ ਦੇ ਦੁਆਲੇ ਬੈਰੀਕੇਡਿੰਗ ਢਿੱਲੀ ਕਰਨ, ਬਿਜਲੀ, ਪਾਣੀ, ਇੰਟਰਨੈੱਟ, ਬਾਥਰੂਮ, ਆਵਾਜਾਈ,ਸਫਾਈ ਆਦਿ ਦੀਆਂ ਸਹੂਲਤਾਂ ਬਹਾਲ ਕੀਤੇ ਜਾਣ ਦੀਆਂ ਮੰਗਾਂ ਨੂੰ ਉਭਾਰਦਿਆਂ ਕਿਹਾ ਕਿ ਸਿੰਘੂ ਬਾਰਡਰ ਕੈਂਪ ’ਤੇ ਹਮਲਾ ਕਰਨ ਵਾਲੇ ਦੰਗਈਆਂ ਉਪਰ ਸਖਤ ਧਾਰਾਵਾਂ ਲਗਾ ਕੇ ਪਰਚਾ ਦਰਜ਼ ਕੀਤਾ ਜਾਵੇ|
ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ

ਜਥੇਬੰਦੀ ਨੇ ਪੂਰੇ ਭਾਰਤੀਆਂ ਦਾ ਐਨਾ ਵੱਡਾ ਅੰਦੋਲਨ ਬਣਾਉਣ ਲਈ ਧੰਨਵਾਦ ਕਰਦੇ ਹੋਏ ਮੰਗ ਕੀਤੀ ਕਿ ਦਿੱਲੀ ਦੇ ਅੰਦਰ ਗਰਿਫਤਾਰ ਕੀਤੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ ਸਭਰਾ ਅਤੇ ਜਸਵੀਰ ਸਿੰਘ ਪਿੱਦੀ ਨੇ ਕਿਹਾ ਕੌਮਾਂਤਰੀ ਸਖਸ਼ੀਅਤਾਂ ਦਾ ਸਮਰਥਨ ਹਾਸਲ ਹੋਣ ਨਾਲ ਕੇਂਦਰ ਸਰਕਾਰ ਬੁਖਲਾਹਟ ਵਿੱਚ ਆ ਗਈ ਹੈ, ਇਸੇ ਕਰਕੇ ਉਹਨਾਂ ਖਿਲਾਫ ਕੇਸ਼ ਦਰਜ਼ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਥੇਬੰਦੀ ਅਜਿਹੀਆਂ ਕਾਰਵਾਈਆਂ ਦੀ ਨਿਖੇਧੀ ਕਰਦੀ ਹੈ। ਸਰਕਾਰ ਪੂਰੀ ਬੁਖਲਾਹਟ ਵਿੱਚ ਆਈ ਹੋਈ ਹੈ।