Tue, Sep 8, 2026
Whatsapp

ਕੋਰਟ ਨੇ ਗੈਂਗਸਟਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਦਾ ਪੁਲਿਸ ਨੂੰ ਪੰਜ ਦਿਨ ਦਾ ਦਿੱਤਾ ਰਿਮਾਂਡ

Reported by:  PTC News Desk  Edited by:  Pardeep Singh -- September 26th 2022 06:26 PM
ਕੋਰਟ ਨੇ ਗੈਂਗਸਟਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਦਾ ਪੁਲਿਸ ਨੂੰ ਪੰਜ ਦਿਨ ਦਾ ਦਿੱਤਾ ਰਿਮਾਂਡ

ਕੋਰਟ ਨੇ ਗੈਂਗਸਟਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਦਾ ਪੁਲਿਸ ਨੂੰ ਪੰਜ ਦਿਨ ਦਾ ਦਿੱਤਾ ਰਿਮਾਂਡ

ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।  ਅਦਾਲਤ ਵੱਲੋਂ ਅੰਮ੍ਰਿਤਸਰ ਪੁਲਿਸ ਨੂੰ ਤਿੰਨਾਂ ਦਾ ਪੰਜ ਦਿਨਾਂ ਦਾ ਰਿਮਾਂਡ ਦਿੱਤਾ ਗਿਆ। ਦੱਸ ਦੇਈਏ ਕਿ ਤਿੰਨਾਂ ਨੂੰ ਪਿਛਲੇ ਸਾਲ 2021 'ਚ ਅੰਮ੍ਰਿਤਸਰ ਵਿੱਚ ਗੈਂਗਸਟਰ ਰਾਣਾ ਕੰਦੋਵਾਲੀਆ ਕੇਸ 'ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਪੁਲਿਸ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਹੈ। ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਕੰਦੋਵਾਲੀਆ ਦੇ ਕਤਲ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਗੈਂਗਸਟਰ ਦੀਪਕ ਮੁੰਡੀ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਿਲ ਛੇਵਾਂ ਤੇ ਆਖਰੀ ਸ਼ੂਟਰ ਸੀ, ਜੋ ਲੰਬੇ ਸਮੇਂ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਰਿਹਾ।ਪੰਜਾਬ ਪੁਲਿਸ ਨੇ ਹੋਰ ਗੁਪਤ ਤੇ ਸੁਰੱਖਿਆ ਏਜੰਸੀਆਂ ਦੇ ਨਾਲ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਵੀ ਪੜ੍ਹੋ:ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਟਰਮ-1 ਦਾ ਇਸ ਦਿਨ ਦਾ ਪੇਪਰ ਹੋਇਆ ਮੁਲਤਵੀ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK