ਮੁੱਖ ਖਬਰਾਂ

ਅਦਾਲਤ ਨੇ ਮੁੜ ਪਰਵਾਨਾ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਿਆ View in English

By Ravinder Singh -- May 05, 2022 3:52 pm

ਪਟਿਆਲਾ : ਪੁਲਿਸ ਨੇ ਪਟਿਆਲਾ ਹਿੰਸਾ ਦੇ ਮੁੱਖ ਮੁਲਜ਼ਮ ਬਲਜਿੰਦਰ ਸਿੰਘ ਪਰਵਾਨਾ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਨੇ ਗੁਪਤ ਤਰੀਕੇ ਨਾਲ ਪੁਖਤਾ ਸੁਰੱਖਿਆ ਪ੍ਰਬੰਧਾਂ ਵਿੱਚ ਪਰਵਾਨਾ ਨੂੰ ਅਦਾਲਤ ਵਿੱਚ ਪੇਸ਼ ਕੀਤਾ। 4 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਪਰਵਾਨਾ ਨੂੰ ਵੀਰਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਸੀਆਈਏ ਸਟਾਫ਼ ਦਾ ਪੱਖ ਸੁਣਦਿਆਂ ਪਰਵਾਨਾ ਦੇ ਪੁਲਿਸ ਰਿਮਾਂਡ ਵਿੱਚ 4 ਦਿਨ ਦਾ ਵਾਧਾ ਕਰ ਦਿੱਤਾ ਹੈ।

ਅਦਾਲਤ ਨੇ ਮੁੜ ਪਰਵਾਨਾ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਿਆਜ਼ਿਕਰਯੋਗ ਹੈ ਕਿ ਪਟਿਆਲਾ ਪੁਲਿਸ (Patiala Police) ਨੇ 29 ਅਪ੍ਰੈਲ 2022 ਨੂੰ ਇੱਥੇ ਕਾਲੀ ਦੇਵੀ ਮੰਦਿਰ ਨੇੜੇ ਦੋ ਧਿਰਾਂ ਦੇ ਹੋਏ ਆਪਸੀ ਟਕਰਾਅ ਦੇ ਮਾਮਲੇ 'ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ (Barjinder Singh Parwana) ਤੋਂ ਇਲਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ (Shankar Bhardwaj) ਤੇ  ਅਸ਼ਵਨੀ ਕੁਮਾਰ ਗੱਗੀ ਪੰਡਿਤ (Gaggi Pandit) ਸਮੇਤ 6 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਅਦਾਲਤ ਨੇ ਮੁੜ ਪਰਵਾਨਾ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਿਆਜ਼ਿਕਰਯੋਗ ਹੈ ਕਿ ਪਟਿਆਲਾ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਿੱਖ ਆਗੂ ਬਲਜਿੰਦਰ ਸਿੰਘ ਪਰਵਾਨਾ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਚਾਰ ਕੇਸ ਦਰਜ ਹਨ।

ਅਦਾਲਤ ਨੇ ਮੁੜ ਪਰਵਾਨਾ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਿਆਖ਼ੁਫ਼ੀਆ ਵਿਭਾਗ ਵੱਲੋਂ ਪਰਵਾਨਾ ਬਾਰੇ ਭੇਜੀਆਂ ਰਿਪੋਰਟਾਂ ਸਪੱਸ਼ਟ ਕਰਦੀਆਂ ਹਨ ਕਿ ਇਸ ਮਾਮਲੇ ਵਿੱਚ ਪਰਵਾਨਾ ਨੇ ਪਹਿਲ ਨਹੀਂ ਕੀਤੀ ਸਗੋਂ ਉਸ ਨੇ 21 ਅਪ੍ਰੈਲ ਨੂੰ ਪਟਿਆਲਾ ਦੇ ਐੱਸਐੱਸਪੀ ਨੂੰ ਲਿਖਤੀ ਤੌਰ ’ਤੇ ਦੱਸਿਆ ਸੀ ਕਿ ਜੇ ਸ਼ਿਵ ਸੈਨਾ ਦਾ ਆਗੂ ਹਰੀਸ਼ ਸਿੰਗਲਾ ਖ਼ਾਲਿਸਤਾਨ ਵਿਰੁੱਧ ਕੋਈ ਵੀ ਕਾਰਵਾਈ ਕਰੇਗਾ ਤਾਂ ਉਹ ਉਸ ਦਾ ਵਿਰੋਧ ਕਰਨਗੇ।

ਇਹ ਵੀ ਪੜ੍ਹੋ : ਪੁਲਿਸ ਨੇ ਜਾਅਲੀ ਆਈਐਫਐਸ ਅਫਸਰ ਕੀਤਾ ਗ੍ਰਿਫਤਾਰ

  • Share