ਅਦਾਲਤ ਨੇ ਕਾਂਗਰਸੀ ਕੌਂਸਲਰ ਸੰਨੀ ਭੱਲਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਡਿਊਟੀ ਮੈਜਿਸਟ੍ਰੇਟ ਰਾਜਬੀਰ ਕੌਰ ਨੇ ਸੰਨੀ ਭੱਲਾ ਦਾ ਦੋ ਦਿਨ ਦਾ ਵਿਜੀਲੈਂਸ ਰਿਮਾਂਡ ਦਿੱਤਾ ਹੈ। ਵਿਜੀਲੈਂਸ ਨੇ ਸੰਨੀ ਭੱਲਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਤੇ ਬਾਅਦ ਉਸ ਦੀ ਗ੍ਰਿਫਤਾਰੀ ਪਾ ਦਿੱਤੀ ਗਈ ਹੈ। ਸੰਨੀ ਭੱਲਾ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਸ਼ਹੀਦ ਭਗਤ ਸਿੰਘ ਨਗਰ ਦੇ ਠੇਕੇਦਾਰ ਗੁਰਪ੍ਰੀਤ ਸਿੰਘ ਵੱਲੋਂ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚ ਅਨਾਜ ਦੀ ਢੋਆ-ਢੁਆਈ ਦੇ ਟੈਂਡਰ 'ਚ ਘਪਲੇ ਦੀ ਸ਼ਿਕਾਇਤ ਵਿਜੀਲੈਂਸ ਰੇਂਜ ਦਫ਼ਤਰ 'ਚ ਕੀਤੀ ਗਈ ਸੀ।
ਇਹ ਵੀ ਪੜ੍ਹੋ : ਜੈ ਇੰਦਰ ਕੌਰ ਵੱਲੋਂ ਸਰਹਿੰਦ ਤੇ ਖੰਨਾ ਦੀਆਂ ਮੰਡੀਆਂ ਦਾ ਦੌਰਾ, ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ
ਜਾਂਚ ਮਗਰੋਂ ਵਿਜੀਲੈਂਸ ਨੇ 16 ਅਗਸਤ ਨੂੰ ਅਨਾਜ ਦੀ ਢੋਆ-ਢੁਆਈ ਦਾ ਠੇਕਾ ਲੈਣ ਵਾਲੇ ਠੇਕੇਦਾਰ ਤੇਲੂਰਾਮ, ਉਸ ਦੇ ਦੋ ਸਾਥੀਆਂ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਦਾ ਨਾਂ ਲਿਆ ਸੀ। ਦੋਸ਼ ਹੈ ਕਿ ਨੀਤੀ 'ਚ ਫੇਰਬਦਲ ਕਰਕੇ ਠੇਕਾ ਤੇਲੂ ਰਾਮ ਨੂੰ ਦਿੱਤਾ ਸੀ। ਇਸ ਘਪਲੇ ਦਾ ਪੈਸਾ ਬੇਨਾਮੀ ਜਾਇਦਾਦ 'ਚ ਲਗਾਇਆ ਗਿਆ ਹੈ। ਇਸ ਮਗਰੋਂ ਵਿਜੀਲੈਂਸ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਂ ਲੈ ਕੇ ਗ੍ਰਿਫ਼ਤਾਰ ਕਰ ਲਿਆ ਸੀ।
-PTC News