ਪੰਜਾਬ

ਕੋਰਟ ਵੱਲੋਂ ਗੈਂਗਸਟਰ ਸਾਰਜ ਸੰਧੂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

By Pardeep Singh -- September 06, 2022 2:12 pm
ਬਠਿੰਡਾ: ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਸਾਰਜ ਸੰਧੂ ਨੂੰ ਕੋਰਟ ਨੇ ਇਕ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਹੈ। ਪੁਲਿਸ ਵੱਲੋਂ ਗੈਂਗਸਟਰ ਸਾਰਜ ਸੰਧੂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਬੀਤੀ ਦਿਨੀਂ ਪੁਲਿਸ ਨੇ ਗੈਂਗਸਟਰ ਸਾਰਜ ਸੰਧੂ ਦਾ  ਇੰਸਟਾਗ੍ਰਾਮ ਅਕਾਊਂਟ ਨੂੰ ਬਲਾਕ ਕਰ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਉਸ ਨੇ ਜੇਲ੍ਹ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫੋਟੋ ਪੋਸਟ ਕੀਤੀ ਸੀ, ਜਿਸ ਵਿਚ ਲਿਖਿਆ ਸੀ ਜਨਮ ਦਿਨ ਮੁਬਾਰਕ। ਇਸ ਦੇ ਨਾਲ ਹੀ ਗੈਂਗਸਟਰ ਸਾਰਜ ਸੰਧੂ ਵੱਲੋਂ ਇੰਸਟਾ 'ਤੇ ਤਸਵੀਰ ਅਪਲੋਡ ਕਰਨ ਉਤੇ ਥਾਣਾ ਕੈਂਟ ਵਿੱਚ ਪੁਲਿਸ ਨੇ ਕੇਸ ਦਰਜ ਕੀਤਾ ਸੀ

ਦਰਅਸਲ ਸਾਰਜ ਸੰਧੂ ਬਠਿੰਡਾ ਦੀ ਹਾਈ ਸਕਿਓਰਿਟੀ ਜੇਲ 'ਚ ਬੰਦ ਹੈ, ਫਿਰ ਵੀ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਨਮਦਿਨ ਦੀ ਵਧਾਈ ਸੰਦੇਸ਼ ਪੋਸਟ ਕੀਤਾ।jail

ਇਹ ਸਪੱਸ਼ਟ ਨਹੀਂ ਹੈ ਕਿ ਇਹ ਖਾਤਾ ਕੌਣ ਚਲਾ ਰਿਹਾ ਹੈ ਅਤੇ ਇਹ ਭਾਰਤ ਜਾਂ ਵਿਦੇਸ਼ ਤੋਂ ਚਲਾ ਰਿਹਾ ਹੈ। ਫਿਲਹਾਲ ਪੁਲਿਸ ਨੇ ਅਕਾਊਂਟ ਨੂੰ ਬਲਾਕ ਕਰ ਦਿੱਤਾ ਹੈ।

-PTC News

  • Share