ਮੁੱਖ ਖਬਰਾਂ

ਗਰਮੀ ਲੱਗਣ ਕਾਰਨ ਚੌਥੀ ਕਲਾਸ ਦੇ ਵਿਦਿਆਰਥੀ ਦੀ ਮੌਤ, ਵੱਡੀਆਂ ਸਖ਼ਸ਼ੀਅਤ ਨੇ ਕੀਤਾ ਦੁੱਖ ਪ੍ਰਗਟ

By Pardeep Singh -- May 17, 2022 5:47 pm -- Updated:May 17, 2022 5:47 pm

ਸੰਗਰੂਰ: ਪੰਜਾਬ ਵਿੱਚ ਗਰਮੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਉਥੇ ਹੀ ਇਕ ਦੁੱਖਭਰੀ ਖਬਰ ਸਾਹਮਣੇ ਆਈ ਹੈ ਕਿ ਗਰਮੀ ਨਾਲ ਇਕ ਵਿਦਿਆਰਥੀ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੱਤੀ ਜੈਦ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਗਰਮੀ ਲੱਗਣ ਕਾਰਨ ਮੌਤ ਹੋ ਗਈ। ਚੌਥੀ ਕਲਾਸ ਦਾ ਵਿਦਿਆਰਥੀ ਮਹਿਕਪ੍ਰੀਤ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਧਲੁੱਟ ਦੇ ਰਹਿਣ ਵਾਲਾ ਸੀ। ਵਿਦਿਆਰਥੀ ਮਹਿਕਪ੍ਰੀਤ ਸਿੰਘ ਨੂੰ ਗਰਮੀ ਕਾਰਨ ਬੁਖਾਰ ਹੋ ਗਿਆ। ਇਸ ਤੋਂ ਬਾਅਦ ਉਸਦੀ ਜ਼ਿਆਦਾ ਸਿਹਤ ਵਿਗੜਨ ਕਾਰਨ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦਿਆਰਥੀ ਦੀ ਮੌਤ ਉੱਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕਿ ਗਰਮੀ ਦੀਆਂ ਛੁੱਟੀਆ ਕਰਨੀਆ ਚਾਹੀਦੀਆ ਹਨ।

ਗਰਮੀ ਨਾਲ ਬੱਚੇ ਦੀ ਮੌਤ ਹੋਣ ਉੱਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦੁੱਖ ਪ੍ਰਗਟ ਕੀਤਾ ਹੈ ਅਤੇ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪਲੀ ਕੀਤੀ ਹੈ

ਇਹ ਵੀ ਪੜ੍ਹੋ:ਅਸ਼ਵਨੀ ਸ਼ਰਮਾ ਨੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

-PTC News

  • Share