Sun, May 5, 2024
Whatsapp

ਮੁਲਾਜ਼ਮਾਂ ਨੇ ਖਾਲੀ ਪੀਪੇ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

Written by  Ravinder Singh -- October 19th 2022 05:27 PM
ਮੁਲਾਜ਼ਮਾਂ ਨੇ ਖਾਲੀ ਪੀਪੇ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਨੇ ਖਾਲੀ ਪੀਪੇ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ : ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ (PSMSU) ਦੇ ਬੈਨਰ ਹੇਠ ਵੱਖ-ਵੱਖ ਮਹਿਕਮਿਆ ਦੇ ਮੁਲਾਜ਼ਮਾਂ ਦੇ ਵੱਲੋਂ ਪੀਪੇ ਖੜਕਾ ਕੇ ਤੇ ਕਾਲੀਆ ਝੰਡੀਆਂ ਫੜ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ (PSMSU) ਦੇ ਬੈਨਰ ਹੇਠ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਵੱਲੋਂ ਗੁਰਦਾਸਪੁਰ ਦੇ ਬਾਜ਼ਾਰ ਵਿਚ ਰੋਸ ਮਾਰਚ ਕੱਢਦੇ ਹੋਏ ਹੱਥਾਂ 'ਚ ਕਾਲੀਆਂ ਝੰਡੀਆਂ ਫੜ ਤੇ ਪੀਪੇ ਖੜਕਾ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਸ਼ੁਰੂ ਕਰਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਘਰ ਤੱਕ ਕੀਤਾ ਰੋਸ ਪ੍ਰਦਰਸ਼ਨ। ਇਸ ਮੌਕੇ ਰਮਨ ਬਹਿਲ ਦੇ ਘਰ ਦੇ ਬਾਹਰ ਜੰਮਕੇ ਨਾਅਰੇਬਾਜ਼ੀ ਕਰਦੇ ਹੋਏ ਮੰਗ ਪੱਤਰ ਸਰਕਾਰ ਦੇ ਨਾਮ ਸੌਂਪਿਆ। ਰਮਨ ਬਹਿਲ ਨੇ ਸਰਕਾਰ ਕੋਲੋਂ ਮੰਗਾਂ ਮਨਵਾਉਣ ਦਾ ਵਿਸ਼ਵਾਸ ਦਿੱਤਾ। ਮੁਲਾਜ਼ਮਾਂ ਨੇ ਖਾਲੀ ਪੀਪੇ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮ ਅਮਰਜੀਤ ਤੇ ਬਲਜੀਤ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਦੀਵਾਲੀ ਤੋਂ ਪਹਿਲਾਂ ਪਹਿਲਾਂ ਡੀਏ ਦੀ ਬਕਾਇਆ ਕਿਸ਼ਤਾਂ ਦੇਣ ਨੂੰ ਲੈਕੇ ਕਲਮਛੋੜ ਹੜਤਾਲ ਕਰ ਰੱਖੀ ਹੈ ਤੇ ਇਹ ਰੋਸ ਪ੍ਰਦਰਸ਼ਨ ਵੀ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਰਕਾਰ ਖ਼ਿਲਾਫ਼ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਸਾਹਮਣੇ ਸ਼ੁਰੂ ਕਰਦੇ ਹੋਏ ਹੱਥਾਂ 'ਚ ਕਾਲੀਆ ਝੰਡੀਆ ਫੜ ਕੇ ਤੇ ਖ਼ਾਲੀ ਪੀਪੇ ਖੜਕਾ ਕੇ ਪੰਜਾਬ ਸਰਕਾਰ ਦੇ ਪੰਜਾਬ ਹੈਲਥ ਸਿਸਟਮ ਦੇ ਚੇਅਰਮੈਨ ਰਮਨ ਬਹਿਲ ਦੇ ਘਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਦੇ ਚਾਰ ਅਲੱਗ-ਅਲੱਗ ਸ਼ਹਿਰਾਂ 'ਚ ਵੀ ਉਨ੍ਹਾਂ ਵੱਲੋਂ ਸਰਕਾਰ ਖ਼ਿਲਾਫ਼ ਚਾਰ ਰੈਲੀਆਂ ਕੀਤੀਆਂ ਗਈਆਂ ਤਾਂ ਕਿ ਸਰਕਾਰ ਜਾਗ ਜਾਵੇ ਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਤੇ ਟੇਬਲ ਟਾਕ ਰਾਹੀਂ ਇਨ੍ਹਾਂ ਮੰਗਾਂ ਦਾ ਹੱਲ ਕੱਢੇ ਪਰ ਸਰਕਾਰ ਦੇ ਕੰਨਾਂ ਉਤੇ ਜੂੰ ਨਹੀਂ ਸਰਕੀ ਤੇ ਹੁਣ ਇਹ ਰੋਸ ਪ੍ਰਦਰਸ਼ਨ ਕਰਦੇ ਹੋਏ ਰਮਨ ਬਹਿਲ ਨੂੰ ਸਰਕਾਰ ਦੇ ਨਾਮ ਆਪਣਾ ਮੰਗ ਪੱਤਰ ਦਿੱਤਾ ਹੈ। ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਏਆਈਜੀ ਮਨਮੋਹਨ ਸ਼ਰਮਾ ਦੀ ਕੀਤੀ ਤਾਰੀਫ਼ ਉਥੇ ਹੀ ਆਮ ਆਦਮੀ ਪਾਰਟੀ ਦੇ ਨੇਤਾ ਰਮਨ ਬਹਿਲ ਨੇ ਕਿਹਾ ਕਿ 'ਆਪ' ਸਰਕਾਰ ਮੁਲਾਜ਼ਮਾਂ ਦੇ ਹਿੱਤ ਦੀ ਸਰਕਾਰ ਹੈ ਪਿਛਲੇ ਛੇ ਮਹੀਨਿਆਂ 'ਚ ਮੁਲਾਜ਼ਮਾਂ ਦੇ ਹੱਕ ਵਿਚ ਕਈ ਫ਼ੈਸਲੇ ਲਏ ਹਨ ਤੇ ਇਹ ਦੋ ਮੰਗਾਂ ਵੀ ਸਰਕਾਰ ਤੱਕ ਪਹੁੰਚਾਉਂਦੇ ਹੋਏ ਮੰਗਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। -PTC News  


Top News view more...

Latest News view more...