Wed, May 15, 2024
Whatsapp

ਅੱਜ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਹੋ ਜਾਵੇਗੀ ਬਹਾਲ

Written by  Ravinder Singh -- February 23rd 2022 04:34 PM -- Updated: February 23rd 2022 05:07 PM
ਅੱਜ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਹੋ ਜਾਵੇਗੀ ਬਹਾਲ

ਅੱਜ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਹੋ ਜਾਵੇਗੀ ਬਹਾਲ

ਚੰਡੀਗੜ੍ਹ : ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਚੰਡੀਗੜ੍ਹ ਨੂੰ ਹੋ ਰਹੀ ਪਰੇਸ਼ਾਨੀ ਦਾ ਹਾਈ ਕੋਰਟ ਨੇ ਸਖ਼ਤ ਨੋਟਿਸ ਲਿਆ ਅਤੇ ਜਲਦ ਤੋਂ ਜਲਦ ਬਿਜਲੀ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਚੰਡੀਗੜ੍ਹ ਵਿਚ ਬੀਤੇ ਦਿਨ ਬੀਤੇ ਪੂਰੇ ਸ਼ਹਿਰ ਵਿਚ ਬਿਜਲੀ ਗੁੱਲ ਹੋ ਗਈ ਸੀ। ਅੱਜ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਹੋ ਜਾਵੇਗੀ ਬਹਾਲਇਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਿਜਲੀ ਵਿਭਾਗ ਦੇ ਮੁਲਾਜ਼ਮ ਮੰਗਾਂ ਮਨਵਾਉਣ ਉਤੇ ਅੜੇ ਹੋਏ ਸਨ। ਇਸ ਕਾਰਨ ਸਥਿਤੀ ਕਾਫੀ ਸਸ਼ੋਪੰਜ ਵਾਲੀ ਬਣ ਗਈ ਸੀ। ਅੱਜ ਸਵੇਰੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਮੀਟਿੰਗ ਐਸ ਡੀ ਐਮ ਅਤੇ ਏ ਡੀ ਸੀ ਨਾਲ ਹੋਈ ਸੀ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਬਿਜਲੀ ਬਹਾਲ ਕਰਨ ਦੇ ਸੰਕੇਤ ਦੇ ਦਿੱਤੇ ਸਨ। ਅੱਜ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਹੋ ਜਾਵੇਗੀ ਬਹਾਲਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਰਾਤ 10 ਵਜੇ ਤੱਕ ਪੂਰੇ ਸ਼ਹਿਰ ਵਿਚ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 80 ਫ਼ੀਸਦੀ ਬਿਜਲੀ ਬਹਾਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਸਰਾਸਰ ਉਲੰਘਣਾ ਦਾ ਹੈ, ਜਦੋਂ ਇਹ ਮਾਮਲਾ ਹਾਈ ਕੋਰਟ 'ਚ ਵਿਚਾਰ ਅਧੀਨ ਹੈ ਤਾਂ ਇਸ ਤਰ੍ਹਾਂ ਹੜਤਾਲ 'ਤੇ ਜਾਣਾ ਗਲਤ ਹੈ। ਲੋਕਾਂ ਨੂੰ ਪਰੇਸ਼ਾਨ ਕੀਤੇ ਜਾਣ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦਿਆਂ ਕਿਹਾ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ। ਇਸ ਤੋਂ ਬਾਅਦ ਅਗਲੀ ਸੁਣਵਾਈ ਕੀਤੀ ਜਾਵੇਗੀ। ਅੱਜ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਹੋ ਜਾਵੇਗੀ ਬਹਾਲਬਿਜਲੀ ਦੀ ਸਪਲਾਈ ਬੰਦ ਹੋ ਕਾਰਨ ਚੰਡੀਗੜ੍ਹ ਦੇ ਹਜ਼ਾਰਾਂ ਘਰਾਂ ਵਿਚ ਪਾਣੀ ਦੀ ਸਪਲਾਈ ਵੀ ਨਹੀਂ ਹੋ ਰਹੀ ਹੈ ਅਤੇ ਸ਼ਹਿਰ ਕਈ ਇਲਾਕਿਆਂ ਵਿਚ ਟ੍ਰੈਫਿਕ ਲਾਈਟਾਂ ਕੰਮ ਨਹੀਂ ਕਰ ਰਹੀਆਂ ਹਨ। ਇਸ ਨਾਲ ਟ੍ਰੈਫਿਕ ਵਿਵਸਥਾ ਵੀ ਵਿਗੜ ਗਈ ਹੈ। ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਕੋਚਿੰਗ ਇੰਸਟੀਚਿਊਟ ਵੀ ਬੰਦ ਹਨ। ਮੋਬਾਈਲ ਚਾਰਜ ਨਾ ਹੋਣ ਕਾਰਨ ਆਨਲਾਈਨ ਕਲਾਸਾਂ ਵੀ ਲੱਗ ਰਹੀਆਂ ਰਹੀ। ਪ੍ਰਸ਼ਾਸਨ ਨੇ ਮਿਲਟਰੀ ਇੰਜਨੀਅਰਿੰਗ ਸਰਵਿਸ, ਵੈਸਟਰਨ ਕਮਾਂਡ, ਚੰਡੀਮੰਦਿਰ ਤੋਂ ਮਦਦ ਮੰਗੀ ਹੈ। ਉਥੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੋਂ ਵੀ ਸਹਿਯੋਗ ਮੰਗਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਵਿਚ ਪ੍ਰਸ਼ਾਸ ਨੇ ਕਿਹਾ ਸੀ ਕਿ ਪੰਜਾਬ ਨੇ ਡੈਪੂਟੇਸ਼ਨ ਉਤੇ ਮੁਲਾਜ਼ਮ ਭੇਜਣ ਵਿਚ ਅਸਮਰਥਾ ਜ਼ਾਹਿਰ ਕੀਤੀ ਹੈ। ਚੰਡੀਗੜ੍ਹ ਵਿਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਨਾਲ ਬਿਜਲੀ ਸੇਵਾਵਾਂ ਠੱਪ ਹਨ। ਇਹ ਵੀ ਪੜ੍ਹੋ : ਮਹਾਰਾਸ਼ਟਰ ਦੇ ਮੰਤਰੀ ਤੇ NCP ਨੇਤਾ ਨਵਾਬ ਮਲਿਕ ਗ੍ਰਿਫ਼ਤਾਰ


Top News view more...

Latest News view more...