ਮੁੱਖ ਖਬਰਾਂ

ਕਿਸਾਨਾਂ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ ਸੱਦੇ 'ਤੇ ਜਤਾਈ ਸਹਿਮਤੀ

By Jagroop Kaur -- December 28, 2020 8:09 pm -- Updated:December 28, 2020 8:09 pm

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਭੇਜੇ ਸੱਦੇ ਨੂੰ ਕਬੂਲ ਕਰ ਲਿਆ ਹੈ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਲਈ ਸੱਦਾ ਭੇਜਿਆ ਸੀ । ਜਿਸ ਤੋਂ ਬਾਅਦ ਕੇਂਦਰ ਨੇ ਕਿਸਾਨਾਂ ਨੂੰ 30 ਦਸੰਬਰ ਨੂੰ 2 ਵਜੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਮੀਟਿੰਗ ਲਈ ਸੱਦਾ ਭੇਜਿਆ ਸੀ । ਜਿਸ ਤੇ ਪੱਤਰ ਲਿਖ ਕੇ ਕਿਸਾਨਾਂ ਨੇ ਕੇਂਦਰ ਨੂੰ ਮੁੜ ਜਵਾਬ ਦਿੱਤਾ ਹੈ ਅਤੇ ਆਪਣੀ ਸਹਿਮਤੀ ਜਤਾਈ ਹੈ , ਤਾਂ ਜੋ ਦੋਹਾਂ ਵਿਚਾਲੇ ਦਿੱਲ ਖੋਲ੍ਹ ਕੇ ਗੱਲਬਾਤ ਕੀਤੀ ਜਾਵੇ। ਹਾਲਾਂਕਿ ਕਿਸਾਨ ਜਥੇਬੰਦੀਆਂ ਨੇ 29 ਦਸੰਬਰ ਨੂੰ ਮੀਟਿੰਗ ਕਰਨ ਲਈ ਕਿਹਾ ਸੀ।

ਦੱਸਣਯੋਗ ਹੈ ਕਿ ਕਿਸਾਨ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਉਹ ਕਦੇ ਵੀ ਗੱਲ ਬਾਤ ਤੋਂ ਭੱਜਣਗੇ ਨਹੀਂ , ਪਰ ਗੱਲ ਉਹ ਹੋਵੇ ਜੋ ਲੋਕ ਹਿੱਤ 'ਚ ਹੈ।  Farmers and Center between important meeting on December 30 Agricultural lawsਕੇਂਦਰ ਸਰਕਾਰ ਵੱਲੋਂ ਭੇਜੇ ਪੱਤਰ ‘ਚ 40 ਕਿਸਾਨਾਂ ਆਗੂਆਂ ਦੇ ਨਾਮ ਸ਼ਾਮਿਲ ਹਨ। ਹੁਣ 29 ਦਸੰਬਰਦੀ ਥਾਂ 30 ਦਸੰਬਰ ਨੂੰ ਦੁਪਹਿਰ 2 ਵਜੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣੀ ਤੈਅ ਹੋਈ ਹੈ ।ਜਿਸ ਵਿਚ ਭਾਰਤ ਸਰਕਾਰ ਨੇ ਕਿਸਾਨਾਂ ਨੂੰ ਖੁੱਲ੍ਹੇ ਮਨ ਨਾਲ ਗੱਲ ਕਰਨ ਦੀ ਗੱਲ ਕਹੀ ਹੈ। Farmers and Center between important meeting on December 30 Agricultural lawsਪੜ੍ਹੋ ਹੋਰ : ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਤਿਆਰ ਕੀਤੀ ਜਾਵੇਗੀ ਅਗਲੀ ਰਣਨੀਤੀ

ਦੱਸਣਯੋਗ ਹੈ ਕਿ ਕੇਂਦਰ ਦੇ ਪੱਤਰ ਤੋਂ ਬਾਅਦ ਕਿਸਾਨ ਆਗੂਆਂ ਨੇ ਇੱਕ ਮੀਟਿੰਗ ਕੀਤੀ ਜਿਸ ਤੋਂ ਬਾਅਦ ਉਹਨਾਂ , ਕੇਂਦਰ ਨਾਲ 30 ਦਸੰਬਰ ਨੂੰ ਮੀਟਿੰਗ ਦੀ ਸਹਿਮਤੀ ਜਤਾਈ ਹੈ। ਕਿਸਾਨਾਂ ਦੀ ਮੰਗ ਹੈ ਕਿ ਜੋ ਵੀ ਪਰਾਲੀ ਸਾੜਨ ਨੂੰ ਲੈਕੇ ਕਾਨੂੰਨ ਬਣਾਏ ਹਨ ਜਾਂ ਬਿਜਲੀ ਬਿੱਲਾਂ ਨੂੰ ਲੈਕੇ ਫੈਸਲੇ ਲੈ ਹਨ ਉਹਨਾਂ ਨੂੰ ਬਦਲਿਆ ਜਾਵੇ।
ਦਰਅਸਲ ‘ਚ ਪਿਛਲੇ ਦਿਨੀਂ ਕੇਂਦਰ ਵੱਲੋਂ ਭੇਜੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਚਿੱਠੀ ਜ਼ਰੀਏ ਆਪਣਾ ਜਵਾਬ ਭੇਜਿਆ ਸੀ। ਇਸ ਚਿੱਠੀ ਵਿੱਚ ਕਿਸਾਨ ਆਗੂਆਂ ਨੇ 29 ਦਸੰਬਰ ਨੂੰ ਸਵੇਰੇ 11 ਵਜੇ ਮੀਟਿੰਗ ਦਾ ਸੁਝਾਅ ਦਿੱਤਾ ਸੀ।

  • Share