ਖੇਤੀਬਾੜੀ

ਭਲਕੇ ਦੀ ਮੀਟਿੰਗ ਤੋਂ ਪਹਿਲਾਂ ਨਰੇਂਦਰ ਤੋਮਰ ਦਾ ਆਇਆ ਵੱਡਾ ਬਿਆਨ

By Jagroop Kaur -- December 29, 2020 12:17 pm -- Updated:December 29, 2020 12:17 pm

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਕੜਾਕੇ ਦੀ ਠੰਡ ਦਰਮਿਆਨ ਵੀ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 34ਵਾਂ ਦਿਨ ਹੈ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਯਾਨੀ ਕਿ ਭਲਕੇ ਗੱਲਬਾਤ ਕਰਨ ਦਾ ਰਸਮੀ ਸੱਦਾ ਭੇਜਿਆ ਹੈ। ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਮੰਨ ਲਿਆ ਹੈ ਪਰ ਨਾਲ ਹੀ ਅੰਦੋਲਨ ਨੂੰ ਹੋਰ ਵੱਡਾ ਕਰਨ ਦੀ ਤਿਆਰੀ ਵੀ ਕਿਸਾਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ 30 ਦਸਬੰਰ ਨੂੰ ਗੱਲਬਾਤ ਮਗਰੋਂ ਅੰਦੋਲਨ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।

ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੋਇਆ ਹੈ ਪਰ ਸੂਤਰਾਂ ਮੁਤਾਬਕ ਸਰਕਾਰ ਨਾਲ ਗੱਲਬਾਤ ਦੀ ਵਜ੍ਹਾ ਤੋਂ ਇਹ ਮਾਰਚ 31 ਦਸੰਬਰ ਨੂੰ ਹੋਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਮੁਤਾਬਕ ਕਿਸਾਨਾਂ ਨੂੰ ਇਸ ਗੱਲ ਦਾ ਅੰਦਾਜ਼ਾ ਹੈ ਕਿ 30 ਦਸੰਬਰ ਨੂੰ ਹੋਣ ਜਾ ਰਹੀ ਗੱਲਬਾਤ ’ਚ ਜੇਕਰ ਕੋਈ ਸਿੱਟਾ ਨਹੀਂ ਨਿਕਲੇਗਾ ਤਾਂ ਅਜਿਹੇ ਵਿਚ ਅੰਦੋਲਨ ਲੰਬਾ ਚੱਲ ਸਕਦਾ ਹੈ।

ਇਸ ਅੰਦੋਲਨ ਵਿਚਾਲੇ ਇਕ ਹੋਰ ਗੱਲ ਸਾਹਮਣੇ ਆਈ ਹੈ , ਜਿਥੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਸਾਬਕਾ ਪ੍ਰਧਾਨਮੰਤਰੀ ਸਰਦਾਰ ਮਨਮੋਹਨ ਸਿੰਘ ਅਤੇ ਸ਼ਰਦ ਪਵਾਰ ਵੀ ਇਸ ਕਾਨੂੰਨ ਨੂੰ ਲਾਗੂ ਕਰਣਾ ਚਾਹੁੰਦੇ ਸਨ। ਪਰ ਉਹ ਇਸ ਨੂੰ ਲਾਗੂ ਨਾ ਕਰ ਪਾਏ ਜਿਸ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਹੈ , ਅਤੇ ਇਹ ਦੇਸ਼ ਦੇ ਕਿਸਾਨਾਂ ਦੇ ਹਿਤ ਵਿਚ ਹੀ ਲਿਆ ਗਿਆ ਫੈਸਲਾ ਹੈ।

ਹੋਰ ਪੜ੍ਹੋ : ਮੋਬਾਈਲ ਟਾਵਰ ਤੋੜਣ ਵਾਲਿਆਂ ਨੂੰ ਮੁੱਖ ਮੰਤਰੀ ਦੀ ਸਖਤ ਚਿਤਾਵਨੀ

ਹੋਰ ਪੜ੍ਹੋ : ਕਿਸਾਨ ਜਥੇਬੰਦੀਆਂ ਦੇ ਵੱਡੇ ਐਲਾਨ, ਬਾਰਡਰ ‘ਤੇ ਹੀ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਪੰਜਾਬ ’ਚ ਕਿਸਾਨ ਅੰਦੋਲਨ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਤੇਜ਼ ਕਰ ਦਿੱਤਾ ਹੈ। ਕਿਸਾਨਾਂ ਦਾ ਸਭ ਤੋਂ ਜ਼ਿਆਦਾ ਗੁੱਸਾ ਮੁਕੇਸ਼ ਅੰਬਾਨੀ ਦੀ ਰਿਲਾਇੰਸ ’ਤੇ ਉਤਰ ਰਿਹਾ ਹੈ। ਪੰਜਾਬ ’ਚ ਜਿਓ ਸਮੇਤ ਵੱਖ-ਵੱਖ ਮੋਬਾਇਲ ਕੰਪਨੀਆਂ ਦੇ 1500 ਤੋਂ ਵਧੇਰੇ ਟਾਵਰਾਂ ’ਚ ਤੋੜ-ਭੰਨ ਦੀ ਖ਼ਬਰ ਹੈ। ਰਿਪੋਰਟ ਮੁਤਾਬਕ ਹੁਣ ਤੱਕ ਸੂਬੇ ਵਿਚ 1500 ਤੋਂ ਜ਼ਿਆਦਾ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਜਾ ਚੁੱਕਾ ਹੈ। ਜਿਸਦੇ ਖਿਲਾਫ ਬੀਤੇ ਦਿਨੀ ਪੰਜਾਬ ਦੇ ਮੁੱਖਮੰਤਰੀ ਵੱਲੋਂ ਸਖ਼ਤ ਕਦਮ ਚੁੱਕੇ ਜਾਣ ਦੀ ਹਿਦਾਇਤ ਦਿੱਤੀ ਗਈ ਹੈ।
  • Share