Sat, Apr 27, 2024
Whatsapp

ਰਾਜਪਾਲ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨ ਪੁਲਿਸ ਨੇ ਡੱਕੇ

Written by  Ravinder Singh -- March 04th 2022 02:58 PM -- Updated: March 04th 2022 04:01 PM
ਰਾਜਪਾਲ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨ ਪੁਲਿਸ ਨੇ ਡੱਕੇ

ਰਾਜਪਾਲ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨ ਪੁਲਿਸ ਨੇ ਡੱਕੇ

ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਰੋਸ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉਤੇ ਕੀਤੇ ਗਏ ਕੇਸ ਵਾਪਸ ਲਏ ਜਾਣ। ਕਿਸਾਨ ਯੂਨੀਅਨ ਨੇ ਯੂਕਰੇਨ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐਮ ਬੀ) ਮੁੱਦੇ ਨੂੰ ਲੈ ਕੇ ਰਾਜ ਭਵਨ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਮਾਮਲਿਆਂ ਸਬੰਧੀ ਰਾਜਪਾਲ ਨਾਲ ਮੁਲਾਕਾਤ ਕਰਨੀ ਸੀ ਤੇ ਮੰਗ ਪੱਤਰ ਸੌਂਪਣਾ ਸੀ ਪਰ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਨੂੰ ਪਹਿਲਾ ਹੀ ਰੋਕ ਲਿਆ ਗਿਆ।ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਨੇ ਰਾਜਪਾਲ ਭਵਨ ਦੇ ਬਾਹਰ ਧਰਨਾ ਸ਼ੁਰੂ ਕੀਤਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂ ਰਾਜਪਾਲ ਨੂੰ ਮੰਗ ਪੱਤਰ ਦੇਣਾ ਚਾਹੁੰਦੇ ਸਨ ਪਰ ਪ੍ਰਸ਼ਾਸਨ ਸਿਰਫ ਪੰਜ ਕਿਸਾਨਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦੇ ਰਿਹਾ ਸੀ। ਇਸ ਵਿਚਕਾਰ 26 ਕਿਸਾਨ ਜਥੇਬੰਦੀਆਂ ਦੇ ਸਾਰੇ ਆਗੂ ਅੰਦਰ ਜਾਣ ਲਈ ਦਬਾਅ ਬਣੇ ਰਹੇ ਹਨ। ਰਾਜਪਾਲ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨ ਪੁਲਿਸ ਨੇ ਡੱਕੇਇਸ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉਤੇ ਕੀਤੇ ਗਏ ਕੇਸ ਵਾਪਸ ਲਏ ਜਾਣ ਨਹੀਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ। ਰਾਜਪਾਲ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨ ਪੁਲਿਸ ਨੇ ਡੱਕੇਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਪੀੜਤਾਂ ਦੇ ਪਰਿਵਾਰ ਇਨਸਾਫ ਲਈ ਸੁਪਰੀਮ ਕੋਰਟ ਪੁੱਜ ਚੁੱਕੇ ਹਨ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਮੁਲਜ਼ਮ ਨੂੰ ਸਜ਼ਾ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਜਲਦ ਨਾ ਮੰਨੀਆਂ ਗਈਆਂਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਰਾਜਪਾਲ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨ ਪੁਲਿਸ ਨੇ ਡੱਕੇਇਸ ਦੌਰਾਨ ਕਿਸਾਨ ਮੰਗ ਪੱਤਰ ਦੇਣ ਲਈ ਰਾਜਪਾਲ ਦੇ ਦਫਤਰ ਵੱਲ ਨੂੰ ਚੱਲ ਪਏ ਅਤੇ ਰਸਤੇ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਰੋਕ ਲਿਆ। ਇਥੇ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਰਾਜਪਾਲ ਉਤੇ ਪੱਖਪਾਤ ਦੇ ਦੋਸ਼ ਲਗਾਏ। ਇਸ ਵਿਚਕਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਸਾਨਾਂ ਨੂੰ ਮੁਲਾਕਾਤ ਦਾ ਸਮਾਂ ਦੇ ਦਿੱਤਾ ਹੈ। ਪ੍ਰਸ਼ਾਸਨ ਪੰਜ ਕਿਸਾਨਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦੇ ਰਿਹਾ ਹੈ। ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੀਆਂ ਮੀਟਿੰਗਾਂ 'ਚੋਂ ਪ੍ਰਧਾਨ ਨਵਜੋਤ ਸਿੱਧੂ ਗ਼ਾਇਬ


Top News view more...

Latest News view more...