Fri, Apr 26, 2024
Whatsapp

ਕਾਂਗਰਸ ਵਿਧਾਇਕ ਦਲ ਦੀ ਮੀਟਿੰਗ 'ਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਪਾਸ ਹੋਇਆ ਮਤਾ, ਜਲਦ ਹੀ ਹਾਈ ਕਮਾਨ ਲਵੇਗੀ ਫ਼ੈਸਲਾ

Written by  Riya Bawa -- September 18th 2021 06:53 PM -- Updated: September 18th 2021 07:24 PM
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ 'ਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਪਾਸ ਹੋਇਆ ਮਤਾ, ਜਲਦ ਹੀ ਹਾਈ ਕਮਾਨ ਲਵੇਗੀ ਫ਼ੈਸਲਾ

ਕਾਂਗਰਸ ਵਿਧਾਇਕ ਦਲ ਦੀ ਮੀਟਿੰਗ 'ਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਪਾਸ ਹੋਇਆ ਮਤਾ, ਜਲਦ ਹੀ ਹਾਈ ਕਮਾਨ ਲਵੇਗੀ ਫ਼ੈਸਲਾ

ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ। ਹੁਣ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਰਾਜਪਾਲ ਨੇ ਸਵੀਕਾਰ ਕਰ ਲਿਆ ਹੈ। ਵਿਧਾਇਕ ਦਲ ਦੀ ਬੈਠਕ 'ਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕਾਂਗਰਸ ਹਾਈਕਮਾਨ ਸੋਨੀਆ ਤੇ ਰਾਹੁਲ ਗਾਂਧੀ 'ਤੇ ਛੱਡ ਦਿੱਤਾ ਗਿਆ। Punjab Congress Crisis Live Updates: Captain Amarinder Singh warns of leaving party if removed as CM ਬੈਠਕ ਦੀ ਅਗਵਾਈ ਕਰ ਰਹੇ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਬੈਠਕ ਵਿੱਚ ਦੋ ਮਤੇ ਪਾਸ ਕੀਤੇ ਗਏ ਹਨ। ਪਹਿਲੇ ਮਤੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਦੂਜੇ ਮਤੇ ਵਿੱਚ ਅਗਲਾ ਵਿਧਾਇਕ ਦਲ ਦਾ ਨੇਤਾ ਚੁਣਨ ਦਾ ਫ਼ੈਸਲਾ ਸੋਨੀਆ ਗਾਂਧੀ 'ਤੇ ਛੱਡਿਆ ਗਿਆ ਹੈ ਜੋ ਕਿ ਅਗਲਾ ਮੁੱਖ ਮੰਤਰੀ ਬਣੇਗਾ। ਸੋਨੀਆ ਗਾਂਧੀ ਦੇ ਫੈਸਲੇ ਮਗਰੋਂ ਵਿਧਾਇਕ ਦਲ ਦੇ ਲੀਡਰ ਦਾ ਐਲਾਨ ਹੋਏਗਾ ਜਿਸ ਨੂੰ ਮੁੱਖ ਮੰਤਰੀ ਐਲਾਨਿਆ ਜਾਏਗਾ। ਦਰਅਸਲ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਿਧਾਇਕ ਦਲ ਦਾ ਲੀਡਰ ਚੁਣਨ ਦੇ ਅਧਿਕਾਰ ਹਾਈਕਮਾਨ ਨੂੰ ਸੌਂਪ ਦਿੱਤੇ ਗਏ ਹਨ। ਇਸ ਲਈ ਹੁਣ ਹਾਈਕਮਾਨ ਵੱਲੋਂ ਹੀ ਫੈਸਲਾ ਕੀਤਾ ਜਾਏਗਾ। ਦੱਸ ਦਈਏ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਮੀਟਿੰਗ ਵਿੱਚ ਨਹੀਂ ਗਏ। ਕੈਪਟਨ ਨੇ ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਕੇ ਕਹਿ ਦਿੱਤਾ ਸੀ ਕਿ ਹੁਣ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਚੁਣ ਲਵੋ। ਕੈਪਟਨ ਅਮਰਿੰਦਰ ਸਿੰਘ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਵੇਰੇ ਹੀ ਕਾਂਗਰਸ ਹਾਈ ਕਮਾਂਡ ਨੂੰ ਆਪਣੇ ਫ਼ੈਸਲੇ ਦੀ ਸੂਚਨਾ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪਿਛਲੇ 2 ਮਹੀਨਿਆਂ 'ਚ ਤਿੰਨ ਵਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਅਤੇ ਮੇਰਾ ਅਪਮਾਨ ਕੀਤਾ ਗਿਆ , ਇਸ ਕਰਕੇ ਮੈਂ ਅਸਤੀਫ਼ਾ ਦੇ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਵਿੱਖ ਦੀ ਰਣਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲਬਾਤ ਕਰਾਂਗਾ , ਇਸ ਤੋਂ ਬਾਅਦ ਕੋਈ ਫ਼ੈਸਲਾ ਲਵਾਂਗਾ।


Top News view more...

Latest News view more...