ਮੁੱਖ ਖਬਰਾਂ

ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ, ਮੁਫ਼ਤ ਬਿਜਲੀ ਦੇ ਫੈਸਲੇ 'ਤੇ ਲੱਗੀ ਮੋਹਰ, ਹਰ ਬਿੱਲ 'ਤੇ 600 ਯੂਨਿਟ ਮਿਲੇਗੀ ਮੁਫ਼ਤ

By Pardeep Singh -- July 06, 2022 8:53 am -- Updated:July 06, 2022 12:56 pm

ਚੰਡੀਗੜ੍ਹ: ਪੰਜਾਬ ਕੈਬਨਿਟ ਵਿੱਚ ਵਿਸਥਾਰ ਤੋਂ ਬਾਅਦ ਅੱਜ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਮੁਫ਼ਤ ਬਿਜਲੀ ਦੇ ਫੈਸਲੇ ਉੱਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹਰ ਬਿੱਲ ਉੱਤੇ 600 ਯੂਨਿਟ ਮੁਫ਼ਤ ਲੋਕਾਂ ਨੂੰ ਮਿਲੇਗੀ। ਇਸ ਨੁੂੰ ਲੈ ਕੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਪੰਜਾਬੀਆਂ ਨਾਲ ਹਰ ਕੀਤਾ ਵਾਅਦੇ ਪੂਰੇ ਕੀਤੇ ਜਾਣਗੇ।

ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ 300 ਯੂਨਿਟ ਪ੍ਰਤੀ ਮਹੀਨਾ ਮੁੁਆਫ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਕੈਬਨਿਟ ਵਿੱਚ ਮੋਹਰ ਲੱਗ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਐਸਸੀ, ਓਬੀਸੀ , ਆਜ਼ਾਦੀ ਘੁਲਾਟੀਏ ਅਤੇ ਜਰਨਲ ਕੈਟੇਗਰੀ ਲਈ ਵੀ 600 ਯੂਨਿਟ ਫਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਐਸਸੀ, ਓਬੀਸੀ , ਆਜ਼ਾਦੀ ਘੁਲਾਟੀਏ ਨੇ ਜੇਕਰ 610 ਯੂਨਿਟ ਲਗਾਏ ਹਨ ਉਨ੍ਹਾਂ ਨੂੰ ਸਿਰਫ 10 ਯੂਨਿਟ ਦਾ ਹੀ ਬਿੱਲ ਆਵੇਗਾ । ਉਨ੍ਹਾਂ ਨੇ ਕਿਹਾ ਹੈ ਕਿ ਜਿਸ ਦੇ 5 ਏਸੀ ਚੱਲਦੇ ਹਨ ਤਾਂ ਉਨ੍ਹਾਂ ਨੂੰ ਤਾਂ 600 ਤੋਂ ਵੱਧ ਯੂਨਿਟ ਹੋਣ ਤੇ ਸਾਰਾ ਬਿੱਲ ਦੇਣਾ ਪਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਉਤੇ ਕੋਈ ਕਿਲੋਵਾਟ ਦੀ ਸ਼ਰਤ ਨਹੀ ਹੈ।

Punjab: CM Bhagwant Mann to induct five more ministers, reshuffling likely

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਟਵੀਟ ਵਿੱਚ ਲਿਖਿਆ ਹੈ ਕਿ ਅੱਜ ਕੈਬਨਿਟ ਦੇ ਸਾਥੀਆਂ ਨਾਲ ਅਹਿਮ ਮੀਟਿੰਗ ਹੋਈ..ਪੰਜਾਬ ਦੇ ਲੋਕਾਂ ਨੂੰ ਸਾਡੇ ਵੱਲੋਂ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫੈਸਲੇ 'ਤੇ ਮੋਹਰ ਲਾਈ...ਹਰ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਪੰਜਾਬ ਦੇ ਲੋਕਾਂ ਨੂੰ ਮਿਲੇਗੀ... ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਜ਼ਾਰਤ ਦੇ ਵਿਸਥਾਰ ਮਗਰੋਂ  ਨਵੇਂ ਸ਼ਾਮਲ ਕੀਤੇ ਗਏ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕੀਤੀ ਗਈ ਸੀ।  ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ ਜਾਣ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀਆਂ ਨੂੰ ਮੁਬਾਰਕਾਂ ਦਿੱਤੀ। ਟਵੀਟ ਕਰ ਕੇ ਉਨ੍ਹਾਂ ਨੇ ਲਿਖਿਆ ਕਿ ਵਜ਼ਾਰਤ ਵਿੱਚ ਵਿਸਥਾਰ ਤੋਂ ਬਾਅਦ ਨਵੇਂ ਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ
। ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਬਣੇ ਵਿਧਾਇਕ ਅਮਨ ਅਰੋੜਾ ਨੂੰ ਪਬਲਿਕ ਰਿਲੇਸ਼ਨ ਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ।

ਭਗਵੰਤ ਮਾਨ ਸਰਕਾਰ ਨੇ ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ

ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਇੰਦਰਬੀਰ ਸਿੰਘ ਨਿੱਝਰ ਨੂੰ ਸਥਾਨਕ ਸਰਕਾਰਾਂ, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਕੁਝ ਹੋਰ ਮੰਤਰੀਆਂ ਦੇ ਮਹਿਕਮਿਆਂ ਵਿੱਚ ਫੇਰਬਦਲ ਕੀਤਾ ਗਿਆ ਹੈ। ਨਵੇਂ ਨਿਯੁਕਤ ਮੰਤਰੀ ਜਲਦ ਹੀ ਆਪਣੇ ਮਹਿਕਮੇ ਸੰਭਾਲਗਣਗੇ। ਜ਼ਿਕਰਯੋਗ ਹੈ ਕਿ ਨਵੇਂ ਮੰਤਰੀਆਂ ਲਈ ਕੱਲ਼੍ਹ ਹੀ ਅਧਿਕਾਰੀਆਂ ਤੇ ਸਹਾਇਕਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਮੀਤ ਹੇਅਰ ਤੋਂ ਸਕੂਲੀ ਸਿੱਖਿਆ ਵਾਪਸ ਲੈ ਲਈ ਗਈ ਹੈ। ਇਹ ਵਿਭਾਗ ਹੁਣ ਜੇਲ੍ਹ ਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਸਕੂਲੀ ਸਿੱਖਿਆ ਆਮ ਆਦਮੀ ਪਾਰਟੀ ਦਾ ਫੋਕਸ ਖੇਤਰ ਹੈ।

ਭਗਵੰਤ ਮਾਨ ਸਰਕਾਰ ਨੇ ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ

1.ਕੈਬਨਿਟ ਮੰਤਰੀ ਅਮਨ ਅਰੋੜਾ:

ਸੂਚਨਾ ਅਤੇ ਲੋਕ ਸੰਪਰਕ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਹਾਊਸਿੰਗ ਅਤੇ ਸ਼ਹਿਰੀ ਵਿਕਾਸ।

2. ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ:

ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਅਤੇ ਪਾਣੀ ਦੀ ਸੰਭਾਲ, ਪ੍ਰਸ਼ਾਸਨਿਕ ਸੁਧਾਰ।

3. ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ:

ਸੁਤੰਤਰਤਾ ਸੈਨਾਨੀ, ਰੱਖਿਆ ਸੇਵਾ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ।

4. ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ:

ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ, ਚੋਣ।

5.ਕੈਬਨਿਟ ਮੰਤਰੀ ਅਨਮੋਲ ਗਗਨ ਮਾਨ:

ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਅਤੇ ਤਰੱਕੀ, ਕਿਰਤ ਤੇ ਸ਼ਿਕਾਇਤਾਂ ਦਾ ਨਿਵਾਰਨ।

 

ਇਹ ਵੀ ਪੜ੍ਹੋ:

ਕੋਲੇ ਦੀ ਕਿੱਲਤ ਕਾਰਨ ਪੰਜਾਬ ਕਰ ਰਿਹਾ ਬਿਜਲੀ ਸੰਕਟ ਦਾ ਸਾਹਮਣਾ

 

-PTC News

  • Share