ਪੰਜਾਬ 'ਚ Omicron ਦਾ ਪਹਿਲਾ ਮਾਮਲਾ ਆਇਆ ਸਾਹਮਣੇ
ਚੰਡੀਗੜ੍ਹ : ਪੰਜਾਬ 'ਚ ਓਮੀਕਰੋਨ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ, ਜੋ ਕਿ ਨਵਾਂਸ਼ਹਿਰ 'ਚ ਮਿਲਿਆ ਹੈ। ਇਹ 36 ਸਾਲਾ ਮਰੀਜ਼ ਸਪੇਨ ਤੋਂ ਵਾਪਸ ਆਇਆ ਸੀ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੀਜੀ ਲਹਿਰ ਦਾ ਡਰ ਵੀ ਵਧ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਕੋਰੋਨਾ ਦੇ 100 ਮਾਮਲੇ ਸਾਹਮਣੇ ਆਏ ਹਨ। ਉਸਨੇ ਕਿਹਾ ਕਿ ਭਾਰਤ ਆਉਣ ਵਕਤ ਉਸਨੇ ਕੋਰੋਨ ਟੈਸਟ ਕਰਵਾਇਆ ਸੀ ਜੋ ਨੈਂਗਟਿਵ ਆਇਆ ਸੀ।
ਪੰਜਾਬ ਸਿਹਤ ਵਿਭਾਗ ਅਨੁਸਾਰ ਨਵਾਂਸ਼ਹਿਰ ਦੇ ਮੁਕੰਦਪੁਰ ਇਲਾਕੇ ਦਾ ਰਹਿਣ ਵਾਲਾ ਵਿਅਕਤੀ 4 ਦਸੰਬਰ ਨੂੰ ਸਪੇਨ ਤੋਂ ਵਾਪਸ ਆਇਆ ਸੀ। ਨਿਰਧਾਰਤ ਪ੍ਰੋਟੋਕੋਲ ਦੇ ਅਨੁਸਾਰ, ਉਸਨੂੰ ਘਰ ਵਿੱਚ ਕੁਆਰੰਟੀਨ ਕੀਤਾ ਗਿਆ ਸੀ।
12 ਦਸੰਬਰ ਨੂੰ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਬਾਅਦ ਸੰਸਥਾਗਤ ਕੁਆਰੰਟੀਨ ਕਰਦੇ ਹੋਏ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।