ਮੁੱਖ ਖਬਰਾਂ

ਕਰਜ਼ੇ ਦੇ ਦੈਂਤ ਨੇ ਇਕ ਹੋਰ ਘਰ ਉਜਾੜਿਆ

By Ravinder Singh -- September 04, 2022 9:35 pm

ਬਠਿੰਡਾ : ਪੰਜਾਬ ਅੰਦਰ ਸੱਤਾ ਬਦਲਣ ਤੋਂ ਬਾਅਦ ਵੀ ਕਰਜ਼ੇ ਹੇਠ ਦੱਬੇ ਕਿਸਾਨਾਂ ਵੱਲੋਂ ਜਾਨਾਂ ਦੇਣ ਦਾ ਸਿਲਸਿਲਾ ਬਰਕਰਾਰ ਹੈ। ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮੈਨੂੰਆਣਾ ਵਿੱਚ ਨੌਜਵਾਨ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਕਰਜ਼ੇ ਦੇ ਦੈਂਤ ਨੇ ਇਕ ਹੋਰ ਘਰ ਉਜਾੜਿਆਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮੈਨੂੰਆਣਾ ਵਿਖੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਤਰਸੇਮ ਸਿੰਘ (42) ਨੇ ਆਰਥਿਕਤਾ ਤੰਗੀ ਕਾਰਨ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਕਿਸਾਨ ਤਰਸੇਮ ਸਿੰਘ ਕੋਲ ਸਿਰਫ਼ 2-3 ਕਨਾਲਾਂ ਜ਼ਮੀਨ ਸੀ ਤੇ ਸਿਰ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਦਾ 4 ਲੱਖ ਦਾ ਕਰਜ਼ਾ ਸੀ ਤੇ ਹਾੜੀ, ਸਾਉਣੀ ਦੀ ਫ਼ਸਲ ਘੱਟ ਹੋਈ ਸੀ ਜਦੋਂ ਕਿ ਕਰਜ਼ਾ ਲੈਣ ਵਾਲੇ ਘਰ ਵਿਚ ਗੇੜੇ ਮਾਰ ਰਹੇ ਸਨ ਹੁਣ ਉਹ ਆਰਥਿਕ ਤੰਗੀ ਨਾਲ ਜੂਝ ਰਹੇ ਸਨ।

ਕਰਜ਼ੇ ਦੇ ਦੈਂਤ ਨੇ ਇਕ ਹੋਰ ਘਰ ਉਜਾੜਿਆਪਿੰਡ ਵਾਸੀਆਂ ਨੇ ਦੱਸਿਆ ਕਿ ਕਿਸਾਨ ਤਰਸੇਮ ਸਿੰਘ ਨੇ ਆਪਣੀ ਇਕਲੌਤੀ ਲੜਕੀ ਦੇ ਹੱਥ ਪੀਲੇ ਕੀਤੇ ਸਨ ਜਿਸ ਕਾਰਨ ਉਸ ਸਿਰ ਸਰਕਾਰੀ ਤੇ ਗੈਰ ਸਰਕਾਰੀ 4 ਲੱਖ ਦਾ ਕਰਜ਼ਾ ਚੜ ਗਿਆ ਸੀ। ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਧਰਮਵੀਰ ਗਾਂਧੀ ਨੇ ਟੋਲ ਪਲਾਜ਼ੇ ਬੰਦ ਕਰਵਾਉਣ ਦਾ ਸਿਹਰਾ ਲੈਣ 'ਤੇ 'ਆਪ' ਸਰਕਾਰ ਨੂੰ ਘੇਰਿਆ

ਪੁਲਿਸ ਨੇ ਮ੍ਰਿਤਕ ਦੇ ਵਾਰਸਾ ਦੇ ਬਿਆਨ ਉਤੇ 174 ਦੀ ਕਰਵਾਈ ਕੀਤੀ। ਪੁਲਿਸ ਅਧਿਕਾਰੀਆਂ ਮੁਤਾਬਕ ਕਿਸਾਨ ਕਰਜ਼ੇ ਤੋਂ ਦੁਖੀ ਸੀ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮਾਫ ਕਰਕੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।

-PTC News

 

  • Share