ਪੰਜਾਬ

ਵਿਆਹ ਤੋਂ 10 ਦਿਨ ਪਹਿਲਾਂ ਹੀ ਕੁੜੀ ਨੇ ਕੀਤੀ ਆਤਮ ਹੱਤਿਆ, ਜਾਣੋ ਪੂਰਾ ਮਾਮਲਾ

By Riya Bawa -- October 21, 2021 12:10 pm -- Updated:Feb 15, 2021

ਮੋਗਾ : ਪੰਜਾਬ ਦੇ ਜ਼ਿਲ੍ਹੇ ਮੋਗਾ ਤੋਂ ਇਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿਥੇ ਪਿੰਡ ਦੀ ਇਕ ਕੁੜੀ ਵੱਲੋਂ ਕਥਿਤ ਪ੍ਰੇਮ ਸਬੰਧਾਂ ਦੇ ਚੱਲਦੇ ਵਿਆਹ ਤੋਂ 10 ਦਿਨ ਪਹਿਲਾਂ ਆਪਣੇ ਘਰ ਵਿਚ ਹੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਦੱਸ ਦੇਈਏ ਕਿ ਇਹ ਬਾਰੇ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪੁਹੁੰਚੀ। ਇਸ ਦੌਰਾਨ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ 'ਤੇ ਆਧਾਰ 'ਤੇ 174 ਦੀ ਕਾਰਵਾਈ ਕਰਨ ਦੇ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਫੈਲੀ ਸਿੰਘ ਨੂੰ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਾਡੀ ਧੀ ਦਾ ਵਿਆਹ 30 ਅਕਤੂਬਰ ਨੂੰ ਤੈਅ ਹੋਇਆ ਸੀ ਪਰ ਸਾਨੂੰ ਕੁਝ ਦਿਨ ਪਹਿਲਾਂ ਪਤਾ ਲੱਗਾ ਕਿ ਉਸਦੇ ਨਜ਼ਦੀਕੀ ਪਿੰਡ ਦੇ ਇਕ ਮੁੰਡੇ ਦੇ ਨਾਲ ਕਰੀਬ 8-10 ਪਹਿਲਾਂ ਤੋਂ ਮਿੱਤਰਤਾ ਹੈ। ਲੜਕੀ ਨੇ ਇਸ ਬਾਰੇ ਆਪਣੇ ਚਚੇਰੇ ਭਰਾ ਨੂੰ ਫੋਨ ਕਰ ਕੇ ਜਾਣਕਾਰੀ ਦਿੱਤੀ।

Girl student dies in Moga , teacher and school principal's daughter blamed in suicide not

ਇਸ ਬਾਰੇ ਪਤਾ ਲੱਗਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਾਲੇ ਘਰ ਪੁੱਜੇ ਤਾਂ ਉਸਦੀ ਮੌਤ ਹੋ ਚੁੱਕੀ ਸੀ। ਸਹਾਇਕ ਥਾਣੇਦਾਰ ਨੇ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੇ ਹਨ। ਜਾਂਚ ਦੇ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ ਹੈ।

 

Three women commit suicide by consuming sulfas  in Kuthala village of Malerkotla

-PTC News