Wed, May 8, 2024
Whatsapp

ਜਾਂਚ ਨੂੰ ਹਥਿਆਰ ਬਣਾ ਕੇ ਕਰੋੜਾਂ ਰੁਪਏ ਦੇ ਸ਼ਰਾਬ ਘੁਟਾਲੇ ਤੋਂ ਲੋਕਾਂ ਦਾ ਧਿਆਨ ਭੜਕਾਉਣ ਦੀ ਕੋਸ਼ਿਸ਼ 'ਚ ਸਰਕਾਰ: ਐਡਵੋਕੇਟ ਕਲੇਰ

Written by  Pardeep Singh -- August 31st 2022 12:42 PM
ਜਾਂਚ ਨੂੰ ਹਥਿਆਰ ਬਣਾ ਕੇ ਕਰੋੜਾਂ ਰੁਪਏ ਦੇ ਸ਼ਰਾਬ ਘੁਟਾਲੇ ਤੋਂ ਲੋਕਾਂ ਦਾ ਧਿਆਨ ਭੜਕਾਉਣ ਦੀ ਕੋਸ਼ਿਸ਼ 'ਚ ਸਰਕਾਰ: ਐਡਵੋਕੇਟ ਕਲੇਰ

ਜਾਂਚ ਨੂੰ ਹਥਿਆਰ ਬਣਾ ਕੇ ਕਰੋੜਾਂ ਰੁਪਏ ਦੇ ਸ਼ਰਾਬ ਘੁਟਾਲੇ ਤੋਂ ਲੋਕਾਂ ਦਾ ਧਿਆਨ ਭੜਕਾਉਣ ਦੀ ਕੋਸ਼ਿਸ਼ 'ਚ ਸਰਕਾਰ: ਐਡਵੋਕੇਟ ਕਲੇਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਪ੍ਰੈਸ ਵਾਰਤਾ ਕਰਕੇ ਪੰਜਾਬ ਵਿੱਚ ਹੋ ਰਹੇ ਸ਼ਰਾਬ ਘੁਟਾਲੇ ਨੂੰ ਲੋਕਾਂ ਸਾਹਮਣੇ ਬੇਨਕਾਬ ਕੀਤਾ ਸੀ। ਉਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਇਕ ਸੰਮਨ ਜਾਰੀ ਹੁੰਦਾ ਹੈ ਜੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਪਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ। ਇਸ ਨੂੰ ਲੈ ਕੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਆਪ' ਸਰਕਾਰ ਵੱਲੋਂ ਕੀਤੇ ਜਾ ਰਹੇ ਸੈਕੜੇ ਕਰੋੜ ਦਾ ਸ਼ਰਾਬ ਦਾ ਘੁਟਾਲੇ ਨੂੰ ਪੰਜਾਬ ਦੀ ਆਵਾਮ ਸਾਹਮਣੇ ਬੇਨਕਾਬ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਸੇ ਦਿਨ ਤੋਂ ਸਰਕਾਰੀ ਤੰਤਰ ਨੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਕਾਰਵਾਈ ਕਰਨੀ ਸ਼ੁਰੂ ਕੀਤੀ ਹੈ। Sukhbir-Singh-Badal-4-1 ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਇਕ ਸੰਮਨ ਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤਾ ਗਿਆ ਜਿਸ ਵਿੱਚ ਲਿਖਿਆ ਸੀ ਗੋਲੀਕਾਂਡ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਹੋਇਆ ਹੈ ਪਰ ਉਹ ਸੰਮਨ ਅਜੇ ਤੱਕ ਪਹੁੰਚਿਆਂ ਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਉਹ ਆਪਣੇ ਘੁਟਾਲੇ ਨੂੰ ਛੁਪ ਸਕੇ। ਕਲੇਰ ਦਾ ਕਹਿਣਾ ਹੈ ਕਿ ਅੱਜ ਫਿਰ ਇਕ ਸੰਮਨ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਬਹਿਬਲ ਕਲਾਂ ਗੋਲੀਕਾਂਡ ਦੀ ਪੁੱਛਗਿੱਛ ਲਈ ਸੁਖਬੀਰ ਸਿੰਘ ਨੂੰ ਬੁਲਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਹੋਵੇ ਜਾਂ ਪੂਰੀ ਅਕਾਲੀ ਦਲ ਹੋਵੇ ਇਨ੍ਹਾਂ ਨੇ ਹਮੇਸ਼ਾ ਹਰ ਤਰ੍ਹਾਂ ਦੀ ਜਾਂਚ ਦਾ ਸਹਿਯੋਗ ਦਿੱਤਾ ਹੈ। ਉਨ੍ਹਾਂ ਨੂੰ ਜਦੋਂ ਵੀ ਏਜੰਸੀਆਂ ਨੇ ਜਾਂਚ ਲਈ ਬੁਲਾਇਆ ਹਮੇਸ਼ਾ ਹੀ ਪੇਸ਼ ਹੁੰਦੇ ਰਹੇ ਹਨ। ਐਡਵੋਕੇਟ ਕਲੇਰ ਦਾ ਕਹਿਣਾ ਹੈ ਕਿ ਜਾਂਚ ਨੂੰ ਸਰਕਾਰ ਸਿਰਫ਼ ਹਥਿਆਰ ਬਣਾ ਕੇ ਕਰੋੜਾਂ ਰੁਪਏ ਦੇ ਸ਼ਰਾਬ ਘੋਟਾਲੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਕੋਈ ਕਾਰਵਾਈ ਹੁੰਦੀ ਹੈ ਤਾਂ ਇਸ ਵਿੱਚ ਪੰਜਾਬ ਦਾ ਨੁਕਸਾਨ ਹੁੰਦਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਦਿਆ ਨੂੰ ਚੁੱਕਦਾ ਰਿਹਾ ਹੈ। ਐਡਵੋਕੇਟ ਕਲੇਰ ਦਾ ਕਹਿਣਾ ਹੈ ਕਿ ਕਾਂਗਰਸੀ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ ਪਰ ਕੋਈ ਵੀ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਆਮ ਆਦਮੀ ਪਾਰਟੀ ਵੀ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਸ ਸਮੇਂ ਸੁਖਬੀਰ ਸਿੰਘ ਬਾਦਲ ਦੇਸ਼ ਵਿੱਚ ਹੀ ਨਹੀਂ ਸਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਦਿਆ ਤੋਂ ਲੋਕਾਂ ਦਾ ਧਿਆਨ ਭੜਕਾਉਣਾ ਚਾਹੁੰਦੇ ਹਨ। ਇਹ ਵੀ ਪੜ੍ਹੋ:ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣਾ ਚਾਹੁੰਦੀ: ਕਾਲੜਾ -PTC News


Top News view more...

Latest News view more...