Fri, Apr 19, 2024
Whatsapp

ਅਫਗਾਨਿਸਤਾਨ 'ਚ 170 ਸਿੱਖ ਪਰਿਵਾਰਾਂ ਨੂੰ ਮਿਲਣ ਲਈ ਜਾਵੇਗਾ ਜੱਥਾ

Written by  Ravinder Singh -- June 23rd 2022 01:45 PM
ਅਫਗਾਨਿਸਤਾਨ 'ਚ 170 ਸਿੱਖ ਪਰਿਵਾਰਾਂ ਨੂੰ ਮਿਲਣ ਲਈ ਜਾਵੇਗਾ ਜੱਥਾ

ਅਫਗਾਨਿਸਤਾਨ 'ਚ 170 ਸਿੱਖ ਪਰਿਵਾਰਾਂ ਨੂੰ ਮਿਲਣ ਲਈ ਜਾਵੇਗਾ ਜੱਥਾ

ਚੰਡੀਗੜ੍ਹ : ਅਫਗਾਨਿਸਤਾਨ ਵਿਚ ਹੋਈ ਗੁਰਦੁਆਰਾ ਸਾਹਿਬ ਉਤੇ ਹਮਲੇ ਤੋਂ ਬਾਅਦ ਚੰਡੀਗੜ੍ਹ ਤੋਂ ਇੰਡੀਅਨ ਫੈਡਰੇਸ਼ਨ ਯੂਨਾਈਟਿਡ ਨੇਸ਼ਨਸ ਐਸੋਸੀਏਸ਼ਨ ਇਕ ਜੱਥਾ ਅਫਗਾਨਿਸਤਾਨ ਵਿੱਚ ਤਕਰੀਬਨ 170 ਪਰਿਵਾਰਾਂ ਨੂੰ ਮਿਲਣ ਜਾਵੇਗਾ। ਅਫਗਾਨਿਸਤਾਨ ਵਿੱਚ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਇਹ ਜਾਨਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਭਾਰਤ ਆਉਣਾ ਚਾਹੁੰਦੇ ਹਨ ਜਾਂ ਕਿਸੇ ਹੋਰ ਦੇਸ਼ ਵਿੱਚ ਵੱਸਣਾ ਚਾਹੁੰਦੇ ਹਨ। ਅਫਗਾਨਿਸਤਾਨ 'ਚ 170 ਸਿੱਖ ਪਰਿਵਾਰਾਂ ਨੂੰ ਮਿਲਣ ਲਈ ਜਾਵੇਗਾ ਜੱਥਾਉਨ੍ਹਾਂ ਨੇ ਐਸਜੀਪੀਸੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅੱਗੇ ਆਉਣ ਅਤੇ ਇਸ ਮਸਲੇ ਨੂੰ ਸੁਲਝਾਉਣ। ਇੰਡੀਅਨ ਫੈਡਰੇਸ਼ਨ ਯੂਨਾਈਟਿਡ ਨੇਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਡਾ.ਹਰਚਰਨ ਸਿੰਘ ਰਨੌਤਾ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਤਕਰੀਬਨ 170 ਸਿੱਖਾਂ ਨੂੰ ਮਿਲਣ ਲਈ ਜੱਥਾ ਜਾਵੇਗਾ। ਇਹ ਜਥੇ 170 ਪਰਿਵਾਰਾਂ ਦੀ ਮੁਸ਼ਕਲਾਂ ਸੁਣੇਗਾ ਤੇ ਇਸ ਤੋਂ ਇਲਾਵਾ ਇਹ ਜਾਨਣ ਦੀ ਕੋਸ਼ਿਸ਼ ਕਰੇਗਾ ਕਿ ਇਹ ਪਰਿਵਾਰ ਭਾਰਤ ਆਉਣਾ ਚਾਹੁੰਦੇ ਹਨ ਜਾਂ ਕਿਸੇ ਹੋਰ ਦੇਸ਼ ਵਿੱਚ ਵੱਸਣਾ ਚਾਹੁੰਦੇ ਹਨ। ਅਫਗਾਨਿਸਤਾਨ 'ਚ 170 ਸਿੱਖ ਪਰਿਵਾਰਾਂ ਨੂੰ ਮਿਲਣ ਲਈ ਜਾਵੇਗਾ ਜੱਥਾਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮਦਦ ਦਾ ਐਲਾਨ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਅਫਗਾਨਿਸਤਾਨ ਵਿੱਚ ਰਹਿ ਰਹੇ ਸਿੱਖਾਂ ਨੂੰ ਸੁਰੱਖਅਤ ਭਾਰਤ ਲਿਆਉਣ ਦੀ ਮਨਜ਼ੂਰੀ ਦੇਵੇ ਤਾਂ ਕਿ ਉਹ ਡਰ ਭਰੇ ਮਾਹੌਲ ਵਿਚੋਂ ਨਿਕਲ ਸਕਣ। ਅਫਗਾਨਿਸਤਾਨ 'ਚ 170 ਸਿੱਖ ਪਰਿਵਾਰਾਂ ਨੂੰ ਮਿਲਣ ਲਈ ਜਾਵੇਗਾ ਜੱਥਾਉਨ੍ਹਾਂ ਨੇ ਕਿਹਾ ਸੀ ਕਿ ਅਫਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਤੇ ਜਿਨ੍ਹਾਂ ਕੋਲ ਆਵਾਜਾਈ ਦੇ ਖ਼ਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ। ਇਹ ਵੀ ਪੜ੍ਹੋ : ਪਨਬੱਸ, ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਦਾ ਪ੍ਰੋਗਰਾਮ ਮੁਲਤਵੀ


Top News view more...

Latest News view more...