ਮੁੱਖ ਖਬਰਾਂ

ਸਿਹਤ ਮੰਤਰੀ ਵੱਲੋਂ ਸਰਕਾਰੀ ਹਸਪਤਾਲ 'ਚ ਚੈਕਿੰਗ, ਡਾਕਟਰਾਂ ਦਾ ਕੀਤਾ ਸਨਮਾਨ

By Ravinder Singh -- September 16, 2022 2:10 pm

ਬਠਿੰਡਾ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਮੰਡੀ ਸਥਿਤ ਸਰਕਾਰੀ ਹਸਪਤਾਲ 'ਚ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐੱਸਐੱਮਓ ਅਨਿਲ ਗੋਇਲ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਦੂਜੇ ਡਾਕਟਰਾਂ ਨੂੰ ਇਨ੍ਹਾਂ ਵਾਂਗ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਸਿਹਤ ਮੰਤਰੀ ਵੱਲੋਂ ਸਰਕਾਰੀ ਹਸਪਤਾਲ 'ਚ ਚੈਕਿੰਗ, ਡਾਕਟਰਾਂ ਦਾ ਕੀਤਾ ਸਨਮਾਨਇਸ ਮਗਰੋਂ ਉਹ ਬਠਿੰਡਾ ਦੇ ਐਡਵਾਂਸ ਕੈਂਸਰ ਕੇਅਰ ਇੰਸਟੀਚਿਊਟ ਹਸਪਤਾਲ ਗਏ ਤੇ ਉੱਥੋਂ ਦੇ ਡਾਕਟਰ ਡਾ. ਪੀਐਸ ਸੰਧੂ ਨੂੰ ਵੀ ਵਿਸ਼ੇਸ਼ ਸਨਮਾਨ ਪੱਤਰ ਦਿੱਤਾ ਤੇ ਵਾਰਡਾਂ ਦਾ ਮੁਆਇਨਾ ਵੀ ਕੀਤਾ। ਇਸ ਮਗਰੋਂ ਸਿਹਤ ਮੰਤਰੀ ਕੈਂਸਰ ਦੇ ਮਰੀਜ਼ਾਂ ਨੂੰ ਮਿਲੇ ਅਤੇ ਹਾਲਚਾਲ ਜਾਣਿਆ। ਇਸ ਪਿੱਛੋਂ ਸਿਹਤ ਮੰਤਰੀ ਬਠਿੰਡਾ ਦੇ ਸਬ ਡਵੀਜ਼ਨਲ ਸਰਕਾਰੀ ਹਸਪਤਾਲ ਘੁੱਦਾ ਵਿਖੇ ਗਏ ਜਿਥੇ ਉਹ ਮਰੀਜ਼ਾਂ ਨੂੰ ਮਿਲੇ ਤੇ ਡਾ. ਪ੍ਰਦੀਪ ਕੁਮਾਰ ਬਾਂਸਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਵੀ ਤਾਰੀਫ਼ ਕੀਤੀ।

ਸਿਹਤ ਮੰਤਰੀ ਵੱਲੋਂ ਸਰਕਾਰੀ ਹਸਪਤਾਲ 'ਚ ਚੈਕਿੰਗ, ਡਾਕਟਰਾਂ ਦਾ ਕੀਤਾ ਸਨਮਾਨਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਹਸਪਤਾਲ ਨੂੰ ਪੂਰੇ ਪੰਜਾਬ ਦਾ ਸ਼ਾਨਦਾਰ ਹਸਪਤਾਲ ਬਣਾਵਾਂਗੇ। ਉਨ੍ਹਾਂ ਕਿਹਾ ਕਿ ਸਾਡੇ ਧਿਆਨ ਵਿਚ ਹੈ ਕਿ ਇਸ ਇਲਾਕੇ 'ਚ ਕੈਂਸਰ ਵੱਡੇ ਪੱਧਰ ਉਤੇ ਫੈਲਿਆ ਹੋਇਆ ਹੈ। ਇਸ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਸ਼ਾਰਪ ਸ਼ੂਟਰਾਂ ਵੱਲੋਂ ਸਲਮਾਨ ਖਾਨ ਨੂੰ ਮਾਰਨ ਦੀ ਸਾਜਿਸ਼ ਦੇ ਖੁਲਾਸੇ ਮਗਰੋਂ ਪੰਜਾਬ ਪਹੁੰਚੀ ਮੁੰਬਈ ਪੁਲਿਸ

ਹਸਪਤਾਲਾਂ ਵਿਚ ਸਟਾਫ ਦੀ ਘਾਟ ਬਾਰੇ ਸਵਾਲ ਪੁੱਛਣ ਉਤੇ ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਇਸ ਘਾਟ ਨੂੰ ਪੂਰਾ ਕਰ ਲਿਆ ਜਾਵੇਗਾ ਅਤੇ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਥੇ ਉਚ ਤਕਨੀਕ ਦੀਆਂ ਮਸ਼ੀਨਾਂ ਜਲਦ ਮੁਹੱਈਆ ਕਰਵਾਈਆਂ ਜਾਣਗੀਆਂ।

-PTC News

 

  • Share