ਮੁੱਖ ਖਬਰਾਂ

ਗਿਰਜਾਘਰਾਂ ਦੀ ਸੁਰੱਖਿਆ ਦਾ ਮਾਮਲੇ 'ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

By Ravinder Singh -- September 06, 2022 1:44 pm -- Updated:September 06, 2022 1:45 pm

ਚੰਡੀਗੜ੍ਹ : ਪੰਜਾਬ ਦੇ ਗਿਰਜਾਘਰਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਤਰਨਤਾਰਨ 'ਚ ਰਾਤ ਸਮੇਂ ਕੁਝ ਲੋਕਾਂ ਨੇ ਗਿਰਜਾਘਰ 'ਚ ਭੰਨਤੋੜ ਕੀਤੀ ਸੀ। ਬਾਅਦ ਵਿੱਚ ਪਾਦਰੀ ਦੀ ਕਾਰ ਨੂੰ ਵੀ ਸਾੜ ਦਿੱਤਾ ਗਿਆ। ਇਸ ਖ਼ਿਲਾਫ਼ ਨੈਸ਼ਨਲ ਕ੍ਰਿਸ਼ਚੀਅਨ ਲੀਗ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਗਿਰਜਾਘਰਾਂ ਦੀ ਸੁਰੱਖਿਆ ਦਾ ਮਾਮਲੇ 'ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਜੇਕਰ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਪੰਜਾਬ ਵਿੱਚ ਫਿਰਕੂ ਦੰਗੇ ਹੋ ਸਕਦੇ ਹਨ। ਤਰਨਤਾਰਨ ਗਿਰਜਾਘਰ ਵਿਖੇ ਵਾਪਰੀ ਘਟਨਾ ਤੋਂ ਬਾਅਦ ਈਸਾਈ ਭਾਈਚਾਰਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਸ ਨੇ ਗਿਰਜਾਘਰਾਂ ਤੇ ਈਸਾਈ ਭਾਈਚਾਰੇ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਤੇ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : Mercedes 'ਚ ਡਿਪੂ ਤੋਂ ਰਾਸ਼ਨ ਲੈਣ ਪਹੁੰਚਿਆ ਸਖ਼ਸ਼, ਗੱਡੀ ਦਾ ਨੰਬਰ VIP, ਵੀਡੀਓ ਆਈ ਸਾਹਮਣੇ

ਕੁਝ ਦਿਨ ਪਹਿਲਾਂ ਤਰਨਤਾਰਨ ਵਿਚ ਅੱਧੀ ਰਾਤ ਨੂੰ ਕੁਝ ਲੋਕਾਂ ਨੇ ਗਿਰਜਾਘਰ ਉਪਰ ਹਮਲਾ ਕਰ ਦਿੱਤਾ ਸੀ। ਜਿਸ ਨੇ ਚਰਚ ਦੇ ਬਾਹਰ ਪ੍ਰਭੂ ਯਿਸ਼ੂ ਤੇ ਮਦਰ ਮਰੀਅਮ ਦੀ ਮੂਰਤੀ ਦਾ ਸਿਰ ਤੋੜ ਦਿੱਤਾ। ਪਾਦਰੀ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ ਗਈ। ਇਸ ਸਬੰਧੀ ਈਸਾਈ ਭਾਈਚਾਰੇ ਨੂੰ ਇਨਸਾਫ਼ ਲਈ ਧਰਨਾ ਵੀ ਦੇਣਾ ਪਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

-PTC News

  • Share