Tue, Apr 23, 2024
Whatsapp

ਮਾਨ ਸਰਕਾਰ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮਾਲੀ ਮਦਦ ਦਾ ਐਲਾਨ

Written by  Ravinder Singh -- August 06th 2022 02:18 PM -- Updated: August 06th 2022 04:21 PM
ਮਾਨ ਸਰਕਾਰ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮਾਲੀ ਮਦਦ ਦਾ ਐਲਾਨ

ਮਾਨ ਸਰਕਾਰ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮਾਲੀ ਮਦਦ ਦਾ ਐਲਾਨ

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਤਿੰਨ ਦਿਨ ਪਹਿਲਾਂ ਕਿਸਾਨਾਂ ਨੇ ਪੰਜਾਬ ਸਰਕਾਰ ਅੱਗੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਦੀ ਮਦਦ ਦੀ ਮੰਗ ਰੱਖੀ ਸੀ।

ਇਸ ਤੋਂ ਬਾਅਦ ਸਰਕਾਰ ਨੇ ਅੱਜ ਇਸ ਸਹਾਇਤਾ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਦੇ ਸਾਹਮਣੇ ਆਪਣੀ ਮੰਗ ਰੱਖੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਦਿਨਾਂ ਦੇ ਅੰਦਰ ਵਿੱਤੀ ਸਹਾਇਤਾ ਰਾਸ਼ੀ ਜਾਰੀ ਕਰ ਦਿੱਤੀ। ਮਾਨ ਸਰਕਾਰ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮਾਲੀ ਮਦਦ ਦਾ ਐਲਾਨਹੁਣ ਤੱਕ 789 ਕਿਸਾਨ ਪਰਿਵਾਰਾਂ ਨੂੰ ਇਹ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ 39.55 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਦੇ 89 ਪਰਿਵਾਰਾਂ ਨੂੰ ਕੁੱਲ 4.60 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ, ਜਦੋਂ ਕਿ ਤਰਨ ਤਾਰਨ ਦੇ 21 ਪਰਿਵਾਰਾਂ ਨੂੰ 1.05 ਕਰੋੜ ਰੁਪਏ, ਸੰਗਰੂਰ ਦੇ 117 ਪਰਿਵਾਰਾਂ ਨੂੰ 5.85 ਕਰੋੜ ਰੁਪਏ, ਮੋਗਾ ਦੇ 69 ਪਰਿਵਾਰਾਂ ਨੂੰ 3.45 ਕਰੋੜ ਰੁਪਏ, ਫਾਜ਼ਿਲਕਾ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ, ਲੁਧਿਆਣਾ ਦੇ 48 ਪਰਿਵਾਰਾਂ ਨੂੰ 2.37 ਕਰੋੜ ਰੁਪਏ, ਬਰਨਾਲਾ ਦੇ 43 ਪਰਿਵਾਰਾਂ ਨੂੰ 2.15 ਕਰੋੜ ਰੁਪਏ, ਪਟਿਆਲਾ ਦੇ 111 ਪਰਿਵਾਰਾਂ ਨੂੰ 5.55 ਕਰੋੜ ਰੁਪਏ, ਅੰਮ੍ਰਿਤਸਰ ਦੇ 19 ਪਰਿਵਾਰਾਂ ਨੂੰ 95 ਲੱਖ ਰੁਪਏ, ਸ਼ਹੀਦ ਭਗਤ ਸਿੰਘ ਨਗਰ ਦੇ ਸੱਤ ਪਰਿਵਾਰਾਂ ਨੂੰ 35 ਲੱਖ ਰੁਪਏ, ਐਸ.ਏ.ਐਸ. ਨਗਰ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ ਅਤੇ ਬਠਿੰਡਾ ਦੇ 83 ਪਰਿਵਾਰਾਂ ਨੂੰ ਕੁੱਲ 4.15 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ 35 ਪਰਿਵਾਰਾਂ ਨੂੰ ਕੁੱਲ 1.73 ਕਰੋੜ ਰੁਪਏ, ਗੁਰਦਾਸਪੁਰ ਦੇ 20 ਪਰਿਵਾਰਾਂ ਨੂੰ ਇਕ ਕਰੋੜ ਰੁਪਏ, ਫਤਹਿਗੜ੍ਹ ਸਾਹਿਬ ਦੇ 24 ਪਰਿਵਾਰਾਂ ਨੂੰ 1.20 ਕਰੋੜ ਰੁਪਏ, ਜਲੰਧਰ ਦੇ 12 ਪਰਿਵਾਰਾਂ ਨੂੰ 60 ਲੱਖ ਰੁਪਏ, ਫਿਰੋਜ਼ਪੁਰ ਦੇ 15 ਪਰਿਵਾਰਾਂ ਨੂੰ 75 ਲੱਖ ਰੁਪਏ, ਹੁਸ਼ਿਆਰਪੁਰ ਦੇ 10 ਪਰਿਵਾਰਾਂ 50 ਲੱਖ ਰੁਪਏ, ਕਪੂਰਥਲਾ ਦੇ ਇਕ ਪਰਿਵਾਰ ਨੂੰ ਪੰਜ ਲੱਖ ਰੁਪਏ, ਮਾਲੇਰਕੋਟਲਾ ਦੇ ਚਾਰ ਪਰਿਵਾਰਾਂ ਨੂੰ 20 ਲੱਖ ਰੁਪਏ, ਫ਼ਰੀਦਕੋਟ ਦੇ 30 ਪਰਿਵਾਰਾਂ ਨੂੰ 1.50 ਕਰੋੜ ਰੁਪਏ ਅਤੇ ਰੂਪਨਗਰ ਦੇ 11 ਪਰਿਵਾਰਾਂ ਨੂੰ 55 ਲੱਖ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਵਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਅਨਾਜ ਉਤਪਾਦਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਨੂੰ ਬਦਲਵੀਂ ਫ਼ਸਲ ਵਜੋਂ ਪੇਸ਼ ਕੀਤਾ ਹੈ, ਜਿਸ ਦੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਖ਼ਰੀਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਹੈ। ਇਹ ਵੀ ਪੜ੍ਹੋ : ਰਾਸ਼ਟਰਮੰਡਲ ਖੇਡਾਂ 'ਚ ਦੇਸ਼ ਦਾ ਨਾਂ ਰੁਸ਼ਨਾਉਣ ਵਾਲੇ ਖਿਡਾਰੀਆਂ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਨਿੱਘਾ ਸਵਾਗਤ

Top News view more...

Latest News view more...