Advertisment

ਜਲੰਧਰ 'ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ 'ਚ ਦੱਸੀ ਮੌਤ ਦੀ ਵਜ੍ਹਾ

author-image
Jagroop Kaur
New Update
ਜਲੰਧਰ 'ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ 'ਚ ਦੱਸੀ ਮੌਤ ਦੀ ਵਜ੍ਹਾ
Advertisment
ਚਾਰ ਸਾਲ ਪਹਿਲਾਂ ਲਵ ਮੈਰਿਜ ਕਰਵਾ ਕੇ ਸੁਖੀ ਜੀਵਨ ਬਿਤਾਉਣ ਦਾ ਵਾਅਦਾ ਕਰਦੇ ਹੋਏ ਪਤੀ ਪਤਨੀ ਨੇ ਜੀਵਨ ਦੀ ਸ਼ੁਰੂਆਤ ਕੀਤੀ ਸੀ ਪਰ ਬੀਤੇ ਦਿਨੀ ਦੋਹਾਂ ਵੱਲੋਂ ਕੀਤੀ ਖ਼ੁਦਕੁਸ਼ੀ ਨੇ ਸਭ ਨੂੰ ਹੈਰਾਨ ਕਰ ਦਿੱਤਾ , ਮਾਮਲਾ ਹੈ ਜਲੰਧਰ ਦੇ ਰਾਮਾਂ ਮੰਡੀ ਦਾ ਜਿਥੇ ਪਤੀ-ਪਤਨੀ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸ਼ੱਕੀ ਹਾਲਾਤ ਵਿਚ ਦੋਵਾਂ ਨੇ ਵੱਖ-ਵੱਖ ਥਾਵਾਂ ’ਤੇ ਇਕੋ ਸਮੇਂ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਘਟਨਾ ਜਲੰਧਰ ਦੀ ਰਾਮਾ ਮੰਡੀ ਇਲਾਕੇ ਦੀ ਹੈ, ਜਿੱਥੇ ਸਾਗਰ ਅਤੇ ਰਾਧਾ ਨਾਮਕ ਇਸ ਜੋੜੇ ਦਾ ਚਾਰ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਪਰ ਵਿਆਹ ਤੋਂ ਬਾਅਦ ਹੀ ਰਾਧਾ ਦਾ ਆਪਣੇ ਸਹੁਰਿਆਂ ਨਾਲ ਵਿਵਾਦ ਹੋਣ ਲੱਗਾ।publive-image
Advertisment
Read More : ਕੋਰੋਨਾ ਤਹਿਤ ਚਿੰਤਤ ਗੁਲਾਮ ਨਬੀ ਆਜ਼ਾਦ ਨੇ ਪ੍ਰਧਾਨਮੰਤਰੀ ਨੂੰ ਚਿੱਠੀ ਲਿਖ ਦਿੱਤਾ ਸੁਝਾਅ ਹਾਲਾਂਕਿ ਵਿਵਾਦ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਪੰਚਾਇਤੀ ਰਾਜ਼ੀਨਾਮਾ ਵੀ ਹੋਇਆ। ਇਸ ਦੇ ਚੱਲਦੇ ਕੁਝ ਸਮੇਂ ਤੋਂ ਰਾਧਾ ਅਤੇ ਉਸ ਦਾ ਪਤੀ ਸਾਗਰ ਪਰਿਵਾਰ ਤੋਂ ਵੱਖ ਰਹਿ ਰਹੇ ਸਨ। ਬੀਤੀ ਰਾਤ ਸਾਗਰ ਦੀ ਅਚਾਨਕ ਹਾਲਤ ਖ਼ਰਾਬ ਹੋ ਗਈ, ਜਿਸ ਨੂੰ ਉਸ ਦੇ ਦੋਸਤ ਹਸਪਤਾਲ ਲੈ ਗਏ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਪੇਕੇ ਗਈ ਰਾਧਾ ਨੇ ਵੀ ਆਤਮਹੱਤਿਆ ਕਰ ਲਈ।ਜ਼ਿਕਰਯੋਗ ਹੈ ਕਿ ਮ੍ਰਿਤਕ ਸਾਗਰ ਦੀ ਮੌਤ ਤੋਂ ਬਾਅਦ ਇਕ ਆਡੀਓ ਕਲਿੱਪ ਵੀ ਵਾਇਰਲ ਹੋ ਰਿਹਾ ਹੈ। ਇਸ ਵਿਚ ਸਾਗਰ ਆਪਣੀ ਮੌਤ ਦਾ ਕਾਰਣ ਆਪਣੇ ਮਾਤਾ-ਪਿਤਾ ਨੂੰ ਦੱਸਿਆ ਹੈ। ਇਸ ਆਡੀਓ ਕਲਿੱਪ ਵਿਚ ਉਸ ਨੇ ਕਿਹਾ ਹੈ ਕਿ ਉਸ ਦੀ ਜ਼ਮੀਨ ਜਾਇਦਾਦ ਵੀ ਉਸ ਦੇ ਮਾਤਾ-ਪਿਤਾ ਨੇ ਹੜੱਪ ਲਈ ਹੈ, ਹੁਣ ਉਸ ਕੋਲ ਕੋਈ ਹੋਰ ਰਸਤਾ ਨਹੀਂ ਹੈ।ਇਸ ਲਈ ਉਹ ਆਪਣੀ ਜਾਨ ਦੇ ਰਿਹਾ ਹੈ , ਉਥੇਹੀ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਵੱਲੋਂ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ ਤਾਂ ਜੋ ਦੋਹਾਂ ਦੀ ਮੌਤ ਦਾ ਅਸਲ ਕਾਰਨ ਪਤਾ ਲੱਗ ਸਕੇ ਤੇ ਦੋਸ਼ੀ ਨੂੰ ਸਜ਼ਾ ਮਿਲ ਸਕੇ |Click here to follow PTC News on Twitter 
-
jalandhar self-killing love-marriage love-marriage-couple-killed family-despute suicide-by-a-couple-in-jalandhar suicide-by-a-couple
Advertisment

Stay updated with the latest news headlines.

Follow us:
Advertisment