ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ , ਹਥਿਆਰਾਂ ਸਣੇ ਕਾਬੂ ਵੱਡੇ ਗੈਂਗਸਟਰ

By Jagroop Kaur - May 31, 2021 5:05 pm

ਪੰਜਾਬ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਅਪਰਾਧਾਂ 'ਤੇ ਠੱਲ ਪਾਉਣ ਦੇ ਲਈ ਜੁਰਮਾਂ ਨੂੰ ਰੋਕਣ ਲਈ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਪੁਲਿਸ ਵੱਲੋਂ ਨਾਮੀ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਸੋਨੂੰ ਰੋੜ ਮਜਾਰੀਆ ਨੂੰ ਦੋ ਸਾਥੀਆਂ ਸਮੇਤ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਹੁਸ਼ਿਆਰਪੁਰ ਪੁਲਸ ਦੀ ਵੱਡੀ ਸਫ਼ਲਤਾ, ਨਾਮੀ ਗੈਂਗਸਟਰ ਦੋ ਸਾਥੀਆਂ ਸਣੇ ਹਥਿਆਰਾਂ ਨਾਲ ਯੂ.  ਪੀ. ਤੋਂ ਗ੍ਰਿਫ਼ਤਾਰ

Read More : ਟੀਕਾਕਰਨ ਦੇ ਲਈ ਨਿਜੀ ਹਸਪਤਾਲਾਂ ਵੱਲੋਂ ‘ਹੋਟਲ ਪੈਕੇਜ’ ਦੇ ‘ਤੇ ਲੱਗੇ…

ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਸਥਾਨਕ ਪੁਲਸ ਲਾਈਨ ਵਿਖੇ ਜਾਣਕਾਰੀ ਦਿੰਦੇ ਦੱਸਿਆ ਕਿ ‘ਏ’ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਸੋਨੂੰ ਰੋੜ ਮਜਾਰੀਆ ਦੇ ਨਾਲ ਫੜੇ ਗਏ ਉਸ ਦੇ ਦੋ ਸਾਥੀਆਂ ਦੀ ਸ਼ਨਾਖ਼ਤ ਯੋਗੇਸ਼ ਕੁਮਾਰ ਉਰਫ਼ ਮੋਨੂੰ ਵਾਸੀ ਦਾਰਾਪੁਰ ਅਤੇ ਗੁਰਜੀਤ ਸਿੰਘ ਵਾਸੀ ਟਾਈ ਥਾਣਾ ਤਿਲਹਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

Read More : ਦੋ ਸਕੀਆਂ ਭੈਣਾਂ ਨਿਭਾਅ ਰਹੀਆਂ ਆਪਣਾ ਫਰਜ਼ , ਇਜ਼ਰਾਇਲੀ ਫੌਜ ‘ਚ ਦਿਖਾ ਰਹੀਆਂ ਬਹਾਦੁਰੀ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਖ਼ੁਫ਼ੀਆ ਅਤੇ ਤਕਨੀਕੀ ਸੂਤਰਾਂ ਦੀ ਜਾਣਕਾਰੀ ਉਪਰੰਤ ਐੱਸ. ਪੀ. ਪੀ. ਬੀ. ਆਈ. ਮਨਦੀਪ ਸਿੰਘ ਦੀ ਨਿਗਰਾਨੀ ‘ਚ ਏ. ਐੱਸ. ਪੀ. ਗੜਸ਼ੰਕਰ ਤੁਸ਼ਾਰ ਗੁਪਤਾ ਅਤੇ ਸੀ. ਆਈ. ਏ. ਇੰਚਾਰਜ ਸ਼ਿਵ ਕੁਮਾਰ ਦੀ ਅਗਵਾਈ ਵਿੱਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਅਤੇ ਉੱਤਰ ਪ੍ਰਦੇਸ਼ ਤੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਹਫ਼ਤਿਆਂ ਬੱਧੀ ਯੋਜਨਾ ਅਤੇ ਤਿੰਨ ਦਿਨ ਚੱਲੇ ਆਪਰੇਸ਼ਨ ਤੋਂ ਬਾਅਦ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਕੇ 7 ਪਿਸਤੌਲਾਂ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਦੋਆਬਾ ਖੇਤਰ ਵਿੱਚਲੇ ਨਾਮੀ ਗੈਂਗਸਟਰ ਸੋਨੂੰ ਰੋੜ ਮਜਾਰੀਆ ਦੀ ਕਪੂਰਥਲਾ ਜੇਲ੍ਹ ਵਿੱਚ ਇਕ ਹੋਰ ਖ਼ਤਰਨਾਕ ਗੈਂਗਸਟਰ ਪ੍ਰੀਤ ਸੇਖੋਂ ਨਾਲ ਮੁਲਾਕਾਤ ਹੋਈ ਸੀ। ਉਨ੍ਹਾਂ ਦੱਸਿਆ ਕਿ ਪ੍ਰੀਤ ਸੇਖੋਂ, ਜਿਸਨੇ ਅੰਮ੍ਰਿਤਸਰ ਅਤੇ ਤਰਨਤਾਰਨ ਖੇਤਰ ਵਿੱਚ ਕਤਲ ਅਤੇ ਗੋਲ਼ੀਆਂ ਚਲਾ ਕੇ ਦਹਿਸ਼ਤ ਮਚਾਈ ਸੀ ਅਤੇ ਦੋਵਾਂ ਨੇ ਮਿਲ ਕੇ ਧਰਮਿੰਦਰ ਸਿੰਘ ਵਾਸੀ ਕੁਨੈਲ ਥਾਣਾ ਗੜਸ਼ੰਕਰ ਅਤੇ ਅੰਮ੍ਰਿਤਸਰ ਵਿਖੇ ਜੱਗਾ ਬਾਊਂਸਰ ਨਾਮੀ ਵਿਅਕਤੀ ਦਾ ਕਤਲ ਕੀਤਾ ਸੀ। ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗੜ੍ਹਸ਼ੰਕਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਦਾ 5 ਦਿਨ ਦਾ ਰਿਮਾਂਡ ਦਿੱਤਾ ਗਿਆ।
adv-img
adv-img