Advertisment

36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਤਿਆਰ, ਸਬ ਕਮੇਟੀ ਮੁੱਖ ਮੰਤਰੀ ਨੂੰ ਭੇਜੇਗੀ ਪ੍ਰਸਤਾਵ

author-image
Pardeep Singh
Updated On
New Update
36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਤਿਆਰ, ਸਬ ਕਮੇਟੀ ਮੁੱਖ ਮੰਤਰੀ ਨੂੰ ਭੇਜੇਗੀ ਪ੍ਰਸਤਾਵ
Advertisment
ਚੰਡੀਗੜ੍ਹ: ਪੰਜਾਬ ਵਿੱਚ 36,000 ਕੱਚੇ ਕਾਮੇ ਪੱਕੇ ਕਰਨ ਲਈ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੰਗਲਵਾਰ ਨੂੰ ਭਾਵ ਅੱਜ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ। ਪਿਛਲੀ ਮੀਟਿੰਗ ਵਿੱਚ ਸਬ-ਕਮੇਟੀ ਨੇ ਸਾਰੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਬਾਰੇ ਜਾਣਕਾਰੀ ਮੰਗੀ ਸੀ। ਜਿਸ ਦਾ ਪੂਰਾ ਰਿਕਾਰਡ ਹੁਣ ਮਿਲ ਗਿਆ ਹੈ।
Advertisment
'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ 'ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ। ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਤਤਕਾਲੀ ਸੀਐਮ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਸਰਕਾਰ ਨੇ ਕੈਬਨਿਟ ਵਿੱਚ ਮਤਾ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਸੀ। ਹਾਲਾਂਕਿ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਨਹੀਂ ਮਿਲੀ। ਗਵਰਨਰ ਦਫ਼ਤਰ ਵੱਲੋਂ ਕਈ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ’ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ।
Advertisment
publive-image -PTC News-
latest-news punjab-news chief-minister workers sub-committee the-proposal-to-fix-36-thousand-raw-workers-is-ready the-sub-committee-will-send-the-proposal-to-the-chief-minister
Advertisment

Stay updated with the latest news headlines.

Follow us:
Advertisment