Sat, Apr 20, 2024
Whatsapp

ਇਸ ਦਿਨ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

Written by  Jashan A -- August 12th 2021 04:03 PM
ਇਸ ਦਿਨ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

ਇਸ ਦਿਨ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਯਾਨੀ ਕਿ ਕੈਬਨਿਟ ਦੀ ਮੀਟਿੰਗ 16 ਅਗਸਤ ਨੂੰ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ਦਾ ਸਮਾਂ ਬਾਅਦ ਦੁਪਹਿਰ 3 ਵਜੇ ਰੱਖਿਆ ਗਿਆ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੀ ਚਰਚਾ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਹੈ। ਇਸ ਦੇ ਚੱਲਦਿਆਂ ਸਭ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ। -PTC News


Top News view more...

Latest News view more...