ਮੁੱਖ ਖਬਰਾਂ

ਪੰਜਾਬ ਸਰਕਾਰ ਦਾ ਵੱਡਾ ਐਲਾਨ , ਹੁਣ ਸਾਰੇ ਰਿਟਾਇਰਡ ਮੁਲਾਜ਼ਮਾਂ ਦੀ ਨਿਯੁਕਤੀ ਹੋਵੇਗੀ ਰੱਦ

By Shanker Badra -- November 09, 2021 1:44 pm

ਚੰਡੀਗੜ੍ਹ : ਪੰਜਾਬ ਸਰਕਾਰ ਨੇ ਰਿਟਾਇਰਮੈਂਟ ਮਗਰੋਂ ਮੁੜ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਅਤੇ ਅਫ਼ਸਰਾਂ ਦੀਆਂ ਨਿਯੁਕਤੀਆਂਂ ਰੱਦ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਸੇਵਾਮੁਕਤੀ ਤੋਂ ਬਾਅਦ ਜਿਨ੍ਹਾਂ ਮੁਲਾਜ਼ਮਾਂ ਨੂੰ ਮੁੜ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਦੀਆਂ ਨਿਯੁਕਤੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਨੇ ਅੱਜ ਸੇਵਾਮੁਕਤੀ ਤੋਂ ਬਾਅਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਭਾਵੇਂ ਉਹ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਅਤੇ ਭਾਵੇਂ ਵਿਭਾਗਾਂ ਵੱਲੋਂ ਆਪਣੇ ਪੱਧਰ ਤੇ ਮੁੜ ਨਿਯੁਕਤੀ ਕੀਤੀ ਗਈ ਹੋਵੇ, ਉਨ੍ਹਾਂ ਦੀ ਮੁੜ ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਆਧਾਰ ਤੇ) ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਪ੍ਰਸੋਨਲ ਮਹਿਕਮੇ ਵਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ, ਅਜਿਹੇ ਸਾਰੇ ਕਰਮਚਾਰੀ-ਅਧਿਕਾਰੀ ਸੇਵਾ ਤੋਂ ਮੁਕਤ ਕਰ ਦਿੱਤੇ ਜਾਣ। ਇੰਨਾ ਹੀ ਨਹੀਂ ਭਾਵੇ ਉਹ ਠੇਕੇ 'ਤੇ ਹੋਵੇ ਜਾਂ ਕਿਸੇ ਹੋਰ ਆਧਾਰ 'ਤੇ ਨਿਯੁਕਤੀ ਹੋਈ ਹੋਵੇ। ਇਸ 'ਚ ਸਿਰਫ ਲਾਅ ਅਫਸਰ ਨੂੰ ਛੋਟ ਦਿੱਤੀ ਗਈ
-PTCNews

  • Share