Wed, Apr 24, 2024
Whatsapp

ਪੰਜਾਬ ਸਰਕਾਰ ਨੇ 9 ਨਿਗਮ ਤੇ 109 ਮਿਉਂਸਪਲ ਕੌਸਲ ਦੀਆਂ ਚੋਣਾਂ ਨੂੰ ਦਿੱਤੀ ਹਰੀ ਝੰਡੀ

Written by  Jagroop Kaur -- November 27th 2020 09:55 PM
ਪੰਜਾਬ ਸਰਕਾਰ ਨੇ 9 ਨਿਗਮ ਤੇ 109 ਮਿਉਂਸਪਲ ਕੌਸਲ ਦੀਆਂ ਚੋਣਾਂ ਨੂੰ ਦਿੱਤੀ ਹਰੀ ਝੰਡੀ

ਪੰਜਾਬ ਸਰਕਾਰ ਨੇ 9 ਨਿਗਮ ਤੇ 109 ਮਿਉਂਸਪਲ ਕੌਸਲ ਦੀਆਂ ਚੋਣਾਂ ਨੂੰ ਦਿੱਤੀ ਹਰੀ ਝੰਡੀ

ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ ਕਰਦੇ ਹੋਏ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀ ਪ੍ਰਕਿਰਿਆ 13 ਫਰਵਰੀ ਤੋਂ ਪਹਿਲਾਂ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। Punjab Municipal Corporation Recruitment 2019 । Group C & D 350 Posts ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ,ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਸਮੇਤ ਮੋਗਾ 'ਚ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਮਾਲਪੁਰ ਦੇ ਵਾਰਡ ਨੰਬਰ 1 ਤੇ 11 ਅਤੇ ਮੁਲਾਂਪੁਰ ਦਾਖਾ ਦੇ ਵਾਰਡ ਨੰਬਰ 8 'ਚ ਉਪ ਚੋਣ ਵੀ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।


Top News view more...

Latest News view more...