ਮੁੱਖ ਖਬਰਾਂ

ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ ਵਧਾਈ

By Pardeep Singh -- September 20, 2022 7:12 pm

ਚੰਡੀਗੜ੍ਹ: ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐਸ.) ਦੀ ਮਿਤੀ 23 ਅਕਤੂਬਰ ਤਕ ਵਧਾ ਦਿੱਤੀ ਹੈ।  ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਦੱਸਿਆ ਕਿ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐਸ. ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤਕ ਵਧਾ ਦਿੱਤਾ ਸੀ।

ਬੁਲਾਰੇ ਨੇ ਦੱਸਿਆ ਕਿ ਹੁਣ ਤਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤਕ ਅਪਲਾਈ ਕਰ ਸਕਦੇ ਹਨ।

ਰਿਪੋਰਟ-ਗਗਨਦੀਪ ਅਹੂਜਾ

ਇਹ ਵੀ ਪੜ੍ਹੋ:ਜੂਸ ਦੀ ਦੁਕਾਨ 'ਤੇ ਆਉਂਦੀ ਸੀ ਮੁਟਿਆਰ, ਹੋਇਆ ਪਿਆਰ, ਕੁਹਾੜੀ ਨਾਲ ਕੀਤੇ ਟੋਟੇ

-PTC News

  • Share