Fri, Apr 19, 2024
Whatsapp

ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਸੂਚੀ ਜਾਰੀ

Written by  Ravinder Singh -- July 24th 2022 09:16 PM
ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਸੂਚੀ ਜਾਰੀ

ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਸੂਚੀ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਕੁਝ ਮੰਤਰੀਆਂ ਦੀ ਸੀਨੀਅਰਤਾ ਵਿੱਚ ਫੇਰਬਦਲ ਕੀਤਾ ਗਿਆ ਹੈ। ਇਸ ਸੂਚੀ ਅਨੁਸਾਰ ਹੀ ਕੈਬਨਿਟ ਮੀਟਿੰਗ ਵਿੱਚ ਮੰਤਰੀਆਂ ਦੇ ਬੈਠਣ ਦੀ ਥਾਂ ਮੁਕੱਰਰ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੇ ਧੂਰੀ ਹਲਕੇ ਦੀ ਨੁਮਾਇੰਦਗੀ ਕਰਦੇ ਮੁੱਖ ਮੰਤਰੀ ਭਗਵੰਤ ਮਾਨ ਮਗਰੋਂ ਦੂਜੇ ਨੰਬਰ ਉਤੇ ਦਿੜ੍ਹਬਾ ਹਲਕੇ ਦੀ ਨੁਮਾਇੰਦਗੀ ਕਰਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਰੱਖਿਆ ਹੈ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਸੂਚੀ ਜਾਰੀ 15 ਕੈਬਨਿਟ ਮੰਤਰੀਆਂ ਵਾਲੀ ਇਸ ਸੂਚੀ ਵਿਚ ਸੁਨਾਮ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਤਰੀ ਮੰਡਲ ਦੀ ਸੀਨੀਅਰਤਾ ਸੂਚੀ 'ਚ ਤੀਜਾ ਸਥਾਨ ਮਿਲਿਆ ਹੈ। ਜੇਕਰ ਗੱਲ ਕਰੀਏ ਮਹਿਲਾ ਕੈਬਨਿਟ ਮੰਤਰੀਆਂ ਦੀ ਤਾਂ ਡਾ. ਬਲਜੀਤ ਕੌਰ ਨੂੰ ਚੌਥਾ ਸਥਾਨ ਜਦਕਿ ਖਰੜ ਤੋਂ ਵਿਧਾਇਕਾ ਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੂੰ 15ਵੇਂ ਸਥਾਨ ਉਤੇ ਹਨ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਸੂਚੀ ਜਾਰੀਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਸੂਚੀ ਵਿੱਚ ਜ਼ਿਲ੍ਹਾ ਸੰਗਰੂਰ ਦੇ ਧੂਰੀ ਹਲਕੇ ਦੀ ਨੁਮਾਇੰਦਗੀ ਕਰਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਦੂਜੇ ਨੰਬਰ ਤੇ ਦਿੜ੍ਹਬਾ ਹਲਕੇ ਦੀ ਨੁਮਾਇੰਦਗੀ ਕਰਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਥਾਂ ਮਿਲੀ ਹੈ ਜਦਕਿ ਸੁਨਾਮ ਹਲਕੇ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਤਰੀ ਮੰਡਲ ਦੀ ਸੀਨੀਅਰਤਾ ਸੂਚੀ ਵਿੱਚ ਤੀਜਾ ਸਥਾਨ ਮਿਲਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਮੰਤਰੀਆਂ ਦੀ ਸੀਨੀਅਰਤਾ ਵਿੱਚ ਵੀ ਫੇਰਬਦਲ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਅਮਨ ਅਰੋੜਾ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੈਦਾਨ 'ਚ ਉਤਰਨ ਲਈ ਤਿਆਰ


Top News view more...

Latest News view more...